Education Loan Information:
Calculate Education Loan EMIਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਵਾਂ ਚੇਅਰਮੈਨ ਨਿਯੁਕਤ, 3 ਸਾਲ ਦੀ ਹੋਵੇਗੀ ਮਿਆਦ
ਏਬੀਪੀ ਸਾਂਝਾ | 30 Jul 2020 12:33 PM (IST)
ਪੰਜਾਬ ਸਰਕਾਰ ਨੇ ਅੱਜ ਡਾ. ਯੋਗ ਰਾਜ ਸ਼ਰਮਾ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਨਿਯੁਕਤ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਅਨੁਸਾਰ ਇਹ ਨਿਯੁਕਤੀ 3 ਸਾਲ ਦੇ ਸਮੇਂ ਤੱਕ ਜਾਂ 66 ਸਾਲ ਦੀ ਉਮਰ ਤੱਕ (ਜੋ ਵੀ ਪਹਿਲਾਂ ਹੋਵੇਗੀ) ਹੋਵੇਗੀ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ ਡਾ. ਯੋਗ ਰਾਜ ਸ਼ਰਮਾ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਨਿਯੁਕਤ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਅਨੁਸਾਰ ਇਹ ਨਿਯੁਕਤੀ 3 ਸਾਲ ਦੇ ਸਮੇਂ ਤੱਕ ਜਾਂ 66 ਸਾਲ ਦੀ ਉਮਰ ਤੱਕ (ਜੋ ਵੀ ਪਹਿਲਾਂ ਹੋਵੇਗੀ) ਹੋਵੇਗੀ। ਉਨ੍ਹਾਂ ਦੀ ਨਿਯੁਕਤੀ ਦੀਆਂ ਸ਼ਰਤਾਂ ਬਾਅਦ ਵਿੱਚ ਤੈਅ ਕੀਤੀਆਂ ਜਾਣਗੀਆਂ। ਯੋਗ ਰਾਜ ਸ਼ਰਮਾ ਕੁੱਝ ਦਿਨ ਪਹਿਲਾਂ ਹੀ ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਵਜੋਂ ਨਿਯੁਕਤ ਹੋਏ ਸੀ। ਯੋਗ ਰਾਜ ਕਿਸੇ ਵੇਲੇ ਪੰਜਾਬੀ ਯੂਨੀਵਰਸਿਟੀ 'ਚ ਵਿਦਿਆਰਥੀ ਆਗੂ ਵੀ ਰਹੇ ਤੇ ਉਹ ਇਸ ਵੇਲੇ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ 'ਚ ਪ੍ਰੋਫੈਸਰ ਸੀ। ਆਸਟਰੇਲੀਆ ਜਾਣ ਵਾਲਿਆਂ ਲਈ ਖੁਸ਼ਖਬਰੀ! ਸਟੱਡੀ ਵੀਜ਼ਾ ਸ਼ੁਰੂ ਉਹ ਡੀਨ ਦੇ ਅਹੁਦੇ ਤੋਂ ਇਲਾਵਾ ਮਨੁੱਖੀ ਸਰੋਤ ਵਿਕਾਸ ਕੇਂਦਰ ਦੇ ਡਾਇਰੈਕਟਰ ਵੀ ਰਹੇ ਹਨ। ਉੁਹ ਪਹਿਲਾਂ ਪਟਿਆਲਾ ਦੇ ਯਾਦਵਿੰਦਰਾ ਪਬਲਿਕ ਸਕੂਲ 'ਚ ਬਤੌਰ ਅਧਿਆਪਕ ਵੀ ਤਾਇਨਾਤ ਰਹੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ