ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸੋਸ਼ਲ ਮੀਡੀਆ ਕੰਪਨੀਆਂ ਲਈ ਨਿਯਮਾਂ ਵਿੱਚ ਤਬਦੀਲੀ ਤੇ ਇੰਟਰਮੀਡੀਅਰੀ ਜਵਾਬਦੇਹੀ ਬਾਰੇ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਓਟੀਟੀ ਪਲੇਟਫਾਰਮਾਂ ਲਈ ਨਵੇਂ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਹਨ।
ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਤੇ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਅੱਜ ਇਸ ਸਬੰਧ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਹੈ। ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਗਲਤ ਭਾਸ਼ਾ ਦੀ ਵਰਤੋਂ ਕੀਤੀ ਜਾ ਰਹੀ ਹੈ। ਹੁਣ ਸਰਕਾਰ ਸੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਸਮੱਗਰੀ ਨੂੰ ਮਨਜ਼ੂਰ ਨਹੀਂ ਕਰੇਗੀ।
ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਅਸੀਂ ਵੇਖਿਆ ਹੈ ਕਿ ਲੋਕ ਹੁਣ ਹਿੰਸਾ ਫੈਲਾਉਣ ਲਈ ਸੋਸ਼ਲ ਮੀਡੀਆ ਦੀ ਵਰਤੋਂ ਕਰ ਰਹੇ ਹਨ।