ਨਵੀਂ ਦਿੱਲੀ: ਮੋਦੀ ਸਰਕਾਰ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਖੇਤੀ ਕਾਨੂੰਨਾਂ ਖਿਲਾਫ ਡਟੇ ਕਿਸਾਨਾਂ ਦੇ ਭਾਰਤ ਬੰਦ ਨੂੰ ਆਲ ਇੰਡੀਆ ਬੈਂਕ ਆਫੀਸਰਜ਼ ਕਨਫੈਡਰੇਸ਼ਨ (AlBOC) ਨੇ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਕਨਫੈਡਰੇਸ਼ਨ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਬਾਰੇ ਗੱਲਬਾਤ ਕਰੇ ਤੇ ਤਿੰਨ ਕਾਨੂੰਨ ਰੱਦ ਕਰੇ।
ਕਨਫੈਡਰੇਸ਼ਨ ਨੇ ਕਿਹਾ ਕਿ ਉਸ ਦੇ ਸਹਿਯੋਗੀ ਤੇ ਰਾਜ ਇਕਾਈਆਂ ਸੋਮਵਾਰ ਨੂੰ ਦੇਸ਼ ਭਰ ਵਿੱਚ ਕਿਸਾਨਾਂ ਨਾਲ ਭਾਰਤ ਬੰਦ ਵਿੱਚ ਸ਼ਾਮਲ ਹੋਣਗੀਆਂ।
ਯੂਨੀਅਨ ਨੇ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਕੇਂਦਰ ਦੀ ਯੋਜਨਾ 'ਤੇ ਸਵਾਲ ਉਠਾਏ ਹਨ। ਯੂਨੀਅਨ ਨੇ ਕਿਹਾ ਕਿ ਪ੍ਰਤੀ ਖੇਤੀਬਾੜੀ ਪਰਿਵਾਰ ਦਾ ਬਕਾਇਆ ਕਰਜ਼ਾ 2013 ਵਿੱਚ 47,000 ਰੁਪਏ ਤੋਂ ਵਧ ਕੇ 2018 ਵਿੱਚ 74,121 ਰੁਪਏ ਹੋ ਗਿਆ ਹੈ। ਖੇਤੀ ਪਰਿਵਾਰਾਂ ਦਾ ਵਧਦਾ ਕਰਜ਼ਾ ਡੂੰਘੇ ਖੇਤੀ ਸੰਕਟ ਨੂੰ ਦਰਸਾਉਂਦਾ ਹੈ।
ਦੱਸ ਦਈਏ ਕਿ ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਆਪਣੇ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਕਿਸਾਨ ਸੰਗਠਨਾਂ ਨੇ ਸੋਮਵਾਰ 27 ਸਤੰਬਰ ਨੂੰ ‘ਭਾਰਤ ਬੰਦ’ ਦਾ ਸੱਦਾ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ (ਐਸਕੇਐਮ SKM) ਦੀ ਅਗਵਾਈ ਵਿੱਚ ‘ਭਾਰਤ ਬੰਦ’ ਦਾ ਇਹ ਸੱਦਾ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਲਾਗੂ ਰਹੇਗਾ। ਵਿਰੋਧੀ ਪਾਰਟੀਆਂ ਨੇ ਵੀ ਹੁਣ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।
ਕਾਂਗਰਸ ਤੇ ਸੀਪੀਆਈ (ਐਮ) ਤੋਂ ਲੈ ਕੇ ਐਨਸੀਪੀ, ਆਮ ਆਦਮੀ ਪਾਰਟੀ ਤੇ ਤ੍ਰਿਣਮੂਲ ਕਾਂਗਰਸ ਜਿਹੀਆਂ ਵਿਰੋਧੀ ਪਾਰਟੀਆਂ ਨੇ ਭਾਰਤ ਬੰਦ ਦੀ ਹਮਾਇਤ ਕੀਤੀ ਹੈ। ਅੱਜ 26 ਸਤੰਬਰ ਨੂੰ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਵਿਰੋਧ ਚੱਲਦੇ ਨੂੰ 10 ਮਹੀਨੇ ਹੋ ਜਾਣਗੇ। ‘ਭਾਰਤ ਬੰਦ’ ਦਾ ਪ੍ਰਭਾਵ ਉਨ੍ਹਾਂ ਰਾਜਾਂ ਵਿੱਚ ਜ਼ਿਆਦਾ ਦਿਖਾਈ ਦੇ ਸਕਦਾ ਹੈ ਜਿੱਥੇ ਵਿਰੋਧੀ ਸਰਕਾਰਾਂ ਹਨ। ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਦੇ ਨੇਤਾਵਾਂ ਤੋਂ ਇਲਾਵਾ, ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਵੀ ਇਸ ਬੰਦ ਵਿੱਚ ਕਿਸਾਨ ਜਥੇਬੰਦੀਆਂ ਵਿੱਚ ਸ਼ਾਮਲ ਹੋਣ ਦਾ ਖੁੱਲ੍ਹ ਕੇ ਐਲਾਨ ਕੀਤਾ ਹੈ।
27 ਸਤੰਬਰ ਨੂੰ ਭਾਰਤ ਬੰਦ: ਜਾਣੋ ਕੀ ਰਹੇਗਾ ਬੰਦ?
· ਲੋਕਾਂ ਨੂੰ ਦਿੱਲੀ ਦੀਆਂ ਸਰਹੱਦਾਂ 'ਤੇ ਆਉਣ-ਜਾਣ ਵਿੱਚ ਮੁਸ਼ਕਲ ਆ ਸਕਦੀ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਉਹ ਦਿੱਲੀ ਦੇ ਅੰਦਰ ਵਿਰੋਧ ਪ੍ਰਦਰਸ਼ਨ ਨਹੀਂ ਕਰਨਗੇ ਪਰ ਸਰਹੱਦਾਂ 'ਤੇ ਸੜਕਾਂ ਜਾਮ ਕੀਤੀਆਂ ਜਾਣਗੀਆਂ।
· ਹਰਿਆਣਾ ਵਿੱਚ, 27 ਸਤੰਬਰ ਨੂੰ, ਸਾਰੇ ਰਾਜ ਤੇ ਰਾਸ਼ਟਰੀ ਰਾਜ ਮਾਰਗ 10 ਘੰਟੇ ਭਾਵ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹਿਣਗੇ।
· ਕਿਸਾਨਾਂ ਨੇ ਕਿਹਾ ਹੈ ਕਿ ਕੇਂਦਰ ਤੇ ਰਾਜ ਸਰਕਾਰ ਦੇ ਸਾਰੇ ਦਫਤਰ ਤੇ ਅਦਾਰੇ ਵੀ ਬੰਦ ਰਹਿਣਗੇ।
· ਬਾਜ਼ਾਰ, ਦੁਕਾਨਾਂ, ਮਾਲ, ਉਦਯੋਗ ਵੀ ਬੰਦ ਰਹਿਣਗੇ।
· ਸਕੂਲ, ਕਾਲਜ, ਯੂਨੀਵਰਸਿਟੀਆਂ ਤੇ ਹੋਰ ਵਿਦਿਅਕ ਅਦਾਰੇ ਵੀ ਬੰਦ ਕੀਤੇ ਜਾ ਸਕਦੇ ਹਨ।
· ਕਿਸਾਨਾਂ ਦਾ ਦਾਅਵਾ ਹੈ ਕਿ ਕਿਸੇ ਵੀ ਤਰ੍ਹਾਂ ਦੇ ਸਰਕਾਰੀ ਜਾਂ ਗੈਰ-ਸਰਕਾਰੀ ਜਨਤਕ ਪ੍ਰੋਗਰਾਮਾਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
27 ਸਤੰਬਰ ਨੂੰ ਭਾਰਤ ਬੰਦ: ਜਾਣੋ ਕੀ ਹੋਵੇਗਾ ਖੁੱਲ੍ਹਾ?
· ਕਿਸਾਨਾਂ ਨੇ ਦਾਅਵਾ ਕੀਤਾ ਹੈ ਕਿ ਹਸਪਤਾਲ, ਦਵਾਈਆਂ ਦੀਆਂ ਦੁਕਾਨਾਂ, ਐਂਬੂਲੈਂਸਾਂ ਸਮੇਤ ਸਾਰੀਆਂ ਮੈਡੀਕਲ ਨਾਲ ਜੁੜੀਆਂ ਸੇਵਾਵਾਂ ਖੁੱਲ੍ਹੀਆਂ ਰਹਿਣਗੀਆਂ।
· ਜੇ ਕਿਸੇ ਵਿਦਿਆਰਥੀ ਨੇ ਇਮਤਿਹਾਨ ਜਾਂ ਇੰਟਰਵਿਊ ਲਈ ਜਾਣਾ ਹੋਵੇਗਾ, ਤਾਂ ਉਸ ਨੂੰ ਵੀ ਰੋਕਿਆ ਨਹੀਂ ਜਾਵੇਗਾ।
· ਇਸ ਦੇ ਨਾਲ ਹੀ, ਕੋਰੋਨਾ ਨਾਲ ਸਬੰਧਤ ਕਿਸੇ ਵੀ ਸੇਵਾ ਵਿੱਚ ਕੋਈ ਰੁਕਾਵਟ ਨਹੀਂ ਪਵੇਗੀ।
· ਇਸ ਅੰਦੋਲਨ ਵਿੱਚ ਕਿਸੇ ਕਿਸਮ ਦੀ ਹਿੰਸਾ ਅਤੇ ਤੋੜ-ਭੰਨ ਨਹੀਂ ਹੋਣੀ ਚਾਹੀਦੀ।
· ਫਾਇਰ ਬ੍ਰਿਗੇਡ, ਨਿੱਜੀ ਐਮਰਜੈਂਸੀ ਵਰਗੀ ਕਿਸੇ ਵੀ ਘਟਨਾ ਨਾਲ ਜੁੜੇ ਪ੍ਰੋਗਰਾਮ ਤੇ ਕੰਮ ਬੰਦ ਨਹੀਂ ਕੀਤੇ ਜਾਣਗੇ।
ਕੇਂਦਰ ਸਰਕਾਰ ਲਈ ਨਵੀਂ ਮੁਸੀਬਤ, AlBOC ਨੇ ਕਿਸਾਨਾਂ ਦੇ ਹੱਕ 'ਚ ਕੀਤਾ ਵੱਡਾ ਐਲਾਨ
ਏਬੀਪੀ ਸਾਂਝਾ
Updated at:
26 Sep 2021 12:26 PM (IST)
ਮੋਦੀ ਸਰਕਾਰ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਖੇਤੀ ਕਾਨੂੰਨਾਂ ਖਿਲਾਫ ਡਟੇ ਕਿਸਾਨਾਂ ਦੇ ਭਾਰਤ ਬੰਦ ਨੂੰ ਆਲ ਇੰਡੀਆ ਬੈਂਕ ਆਫੀਸਰਜ਼ ਕਨਫੈਡਰੇਸ਼ਨ (AlBOC) ਨੇ ਹਮਾਇਤ ਦੇਣ ਦਾ ਐਲਾਨ ਕੀਤਾ ਹੈ।
farmers_protest_2
NEXT
PREV
Published at:
26 Sep 2021 12:26 PM (IST)
- - - - - - - - - Advertisement - - - - - - - - -