ਐਨਆਈਏ ਨੇ ਜੰਮੂ-ਕਸ਼ਮੀਰ ਦੇ ਅਨੰਤਨਾਗ ਸਣੇ ਕਈ ਥਾਵਾਂ 'ਤੇ ਛਾਪੇ ਮਾਰੇ ਹਨ। ਐਨਆਈਏ ਨੇ ਅੱਤਵਾਦੀ ਸੰਗਠਨ ਆਈਐਸਆਈਐਸ ਨਾਲ ਸਬੰਧ ਰੱਖਣ ਦੇ ਦੋਸ਼ ਵਿੱਚ ਛਾਪੇਮਾਰੀ ਦੌਰਾਨ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਪਤਾ ਲੱਗਿਆ ਹੈ ਕਿ ਇਹ ਲੋਕ ਅਫਗਾਨਿਸਤਾਨ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਏਆਈਏ ਨੇ ਦਾਰੂਲ ਉਲੂਮ ਇੰਸਟੀਚਿਊਟ 'ਤੇ ਵੀ ਛਾਪਾ ਮਾਰਿਆ ਹੈ। ਜਾਂਚ ਏਜੰਸੀ ਨੇ ਲੈਪਟਾਪ ਸਮੇਤ ਕਈ ਦਸਤਾਵੇਜ਼ ਜ਼ਬਤ ਕੀਤੇ ਹਨ। ਦਾਰੂਲ ਉਲੂਮ ਇੰਸਟੀਚਿਊਟ ਦੇ ਚੇਅਰਮੈਨ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

Continues below advertisement