ਫਿਰੋਜ਼ਪੁਰ: ਐਨਆਈਏ ਦੀ ਟੀਮ ਫਿਰੋਜ਼ਪੁਰ ਦੇ ਰਹਿਣ ਵਾਲੇ ਗੈਂਗਸਟਰ ਗਗਨਦੀਪ ਸਿੰਘ ਉਰਫ ਜੱਜ ਦੇ ਘਰ ਕਿਸੇ ਮਾਮਲੇ ਵਿੱਚ ਜਾਂਚ ਲਈ ਫ਼ਿਰੋਜ਼ਪੁਰ ਪਹੁੰਚੀ ਸੀ। ਇਸ 'ਤੇ ਬਹੁਤ ਸਾਰੇ ਅਪਰਾਧਿਕ ਮਾਮਲੇ ਦਰਜ ਹਨ ਅਤੇ ਇਸ ਨੂੰ ਪੁਲਿਸ ਨੇ ਲੁਧਿਆਣਾ ਦੀ ਸਾਹਨੇਵਾਲ ਵਿਚ 30 ਕਿਲੋ ਸੋਨਾ ਲੁੱਟਣ ਦੇ ਮਾਮਲੇ 'ਚ ਫੜਿਆ ਸੀ ਅਤੇ ਗਗਨਦੀਪ ਸਿੰਘ ਉਰਫ ਜੱਜ ਬਠਿੰਡਾ ਜੇਲ੍ਹ ਵਿਚ ਬੰਦ ਹੈ ਅਤੇ ਗੈਂਗਸਟਰ ਜੈਪਾਲ ਭੁੱਲਰ ਦਾ ਸਾਥੀ ਵੀ ਸੀ ਜੋ ਐਨਕਾਊਂਟਰ 'ਚ ਮਾਰਿਆ ਗਿਆ। 

 

ਪ੍ਰਾਪਤ ਜਾਣਕਾਰੀ ਅਨੁਸਾਰ ਐਨਆਈਏ ਦੀ ਟੀਮ ਵੱਲੋਂ ਗਗਨਦੀਪ ਸਿੰਘ ਉਰਫ ਜੱਜ ਦੇ ਘਰ ਦੀ ਜਾਂਚ ਕਰਨ ਤੋਂ ਬਾਅਦ ਉਹ ਦੁਪਹਿਰ ਦੇਰ ਸ਼ਾਮ ਘਰ ਤੋਂ ਬਾਹਰ ਨਿਕਲੇ ਅਤੇ ਟੀਮ ਦੇ ਅਧਿਕਾਰੀਆਂ ਨੇ ਘਰ ਛੱਡਣ ਵੇਲੇ ਕੁਝ ਨਹੀਂ ਬੋਲਿਆ। ਉਕਤ ਜਾਂਚ ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਸ਼ੁਰੂ ਕੀਤੀ ਗਈ ਸੀ ਅਤੇ ਦੇਰ ਸ਼ਾਮ ਤੱਕ 8 ਤੋਂ 10 ਮੈਂਬਰਾਂ ਦੀ ਟੀਮ ਜਾਂਚ ਕਰ ਰਹੀ ਸੀ ਅਤੇ ਨਾਲ ਹੀ ਪੰਜਾਬ ਪੁਲਿਸ ਦੇ ਜਵਾਨ ਤਾਇਨਾਤ ਸਨ।