(Source: ECI/ABP News/ABP Majha)
ਲੰਡਨ 'ਚ ਭਾਰਤੀ ਹਾਈ ਕਮਿਸ਼ਨ 'ਤੇ ਹੋਏ ਹਮਲੇ ਦਾ CCTV ਆਇਆ ਸਾਹਮਣੇ : NIA ਨੇ ਬਣਾਇਆ ਐਕਸ਼ਨ ਪਲਾਨ, ਮੋਬਾਇਲ ਨੰਬਰ ਕੀਤੇ ਜਾਰੀ
ਐੱਨਆਈਏ ਵੱਲੋਂ ਖ਼ਾਲਿਸਤਾਨੀ ਪ੍ਰਦਰਸ਼ਨ ਦੀ ਜਾਰੀ ਕੀਤੀ ਸੀਸੀਟੀਵੀ ਫੁਟੇਜ ਵਿੱਚ ਇੱਕ ਵ੍ਹੱਟਸਐਪ ਨੰਬਰ ਦਿੱਤਾ ਗਿਆ ਅਤੇ ਨਾਲ ਹੀ ਭੰਨਤੋੜ ਕਰਨ ਵਾਲਿਆਂ ਬਾਰੇ ਜਾਣਕਾਰੀ ਮੰਗੀ ਗਈ, ਜਦਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਣ ਦਾ ਵਾਅਦਾ ਕੀਤਾ ਗਿਆ
ਲੰਡਨ : ਯੂਕੇ ਵਿੱਚ 19 ਮਾਰਚ ਨੂੰ ਭਾਰਤੀ ਹਾਈ ਕਮਿਸ਼ਨ 'ਤੇ ਕੁਝ ਦੇਸ਼ ਵਿਰੋਧੀ ਅਨਸਰਾਂ ਵੱਲੋਂ ਹਮਲਾ ਕੀਤਾ ਗਿਆ ਸੀ। ਇਸ ਸਬੰਧੀ ਹੁਣ ਇੱਕ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। NIA ਯਾਨੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ 'ਤੇ 19 ਮਾਰਚ ਨੂੰ ਦੇਸ਼ ਵਿਰੋਧੀ ਅਨਸਰਾਂ ਵੱਲੋਂ ਕੀਤੇ ਗਏ ਹਮਲੇ ਦੀ ਸੀਸੀਟੀਵੀ ਫੁਟੇਜ ਜਾਰੀ ਕੀਤੀ ਹੈ। NIA ਨੇ ਵੀਡੀਓ ਜਾਰੀ ਕਰਕੇ ਹੁਣ ਆਮ ਲੋਕਾਂ ਤੋਂ ਮਦਦ ਮੰਗੀ ਹੈ। ਏਜੰਸੀ ਨੇ ਇਸ ਮਾਮਲੇ ਵਿੱਚ ਲੋਕਾਂ ਨੂੰ ਜਾਣਕਾਰੀ ਦੇਣ ਦੀ ਵੀ ਅਪੀਲ ਕੀਤੀ ਹੈ। ਐੱਨਆਈਏ ਵੱਲੋਂ ਖ਼ਾਲਿਸਤਾਨੀ ਪ੍ਰਦਰਸ਼ਨ ਦੀ ਜਾਰੀ ਕੀਤੀ ਸੀਸੀਟੀਵੀ ਫੁਟੇਜ ਵਿੱਚ ਇੱਕ ਵ੍ਹੱਟਸਐਪ ਨੰਬਰ ਦਿੱਤਾ ਗਿਆ ਅਤੇ ਨਾਲ ਹੀ ਭੰਨਤੋੜ ਕਰਨ ਵਾਲਿਆਂ ਬਾਰੇ ਜਾਣਕਾਰੀ ਮੰਗੀ ਗਈ, ਜਦਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਣ ਦਾ ਵਾਅਦਾ ਕੀਤਾ ਗਿਆ। ਭਾਰਤੀ ਹਾਈ ਕਮਿਸ਼ਨ 'ਤੇ ਹੋਏ ਇਸ ਹਮਲੇ ਦੀ ਕੇਂਦਰ ਸਰਕਾਰ ਨੇ ਵੀ ਨਿਖੇਧੀ ਕੀਤੀ ਸੀ। ਇੱਥੋਂ ਤੱਕ ਕਿ ਦਿੱਲੀ ਵਿੱਚ ਇਸ ਦੇ ਖਿਲਾਫ਼ ਮਾਮਲਾ ਵੀ ਦਰਜ ਕੀਤਾ ਗਿਆ ਸੀ। ਇਸ ਤੋਂ ਇਲਾਵਾ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨੇ ਵੀ ਸਾਫ਼ ਸਾਫ਼ ਸ਼ਬਦਾਂ ਵਿੱਚ ਕਿਹਾ ਸੀ ਕਿ ਯੂਕੇ ਦੀ ਸਰਕਾਰ ਕੋਲ ਅਸੀਂ ਮੁੱਦਾ ਚੁੱਕਿਆ ਹੈ। ਜਿਹੜਾ ਵੀ ਇਸ ਹਮਲੇ ਵਿੱਚ ਸ਼ਾਮਲ ਹੋਵੇਗਾ ਉਸ ਨੂੰ ਸਜ਼ਾ ਜ਼ਰੂਰ ਦਿੱਤੀ ਜਾਵੇਗੀ।
ਸਭ ਤੋਂ ਪਹਿਲਾਂ ਤੁਸੀਂ ਵੀਡੀਓ ਦੇਖੋ -
CCTV footage of the 19th March attack by anti-national elements on the High Commission of India in London, UK as released by the National Investigation Agency (NIA).
NIA has appealed to the public to provide information regarding the people seen in the CCTV footage. pic.twitter.com/cU3PVoHwCb
">
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਜੋ ਲੋਕਾਂ ਨੂੰ ਅਪੀਲ ਕੀਤੀ ਹੈ ਉਸ ਵਿੱਚ ਲਿਖਿਆ ਕਿ - "19.03.2023 ਨੂੰ ਭਾਰਤ ਦੇ ਹਾਈ ਕਮਿਸ਼ਨ ਲੰਡਨ 'ਤੇ ਦੇਸ਼ ਵਿਰੋਧੀ ਅਨਸਰਾਂ ਦੁਆਰਾ ਕੀਤੇ ਗਏ ਹਮਲੇ ਦੀ ਸੀਸੀਟੀਵੀ ਫੁਟੇਜ ਉੱਪਰ ਅਪਲੋਡ ਕੀਤੀ ਗਈ ਹੈ। ਸਾਰੇ ਲੋਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਇਸ ਬਾਰੇ ਕੋਈ ਵੀ ਜਾਣਕਾਰੀ ਪ੍ਰਦਾਨ ਕਰਨ। NIA ਨੂੰ ਜਨਤਕ ਹਿੱਤ ਵਿੱਚ ਫੁਟੇਜ ਵਿੱਚ ਦੇਖੇ ਗਏ ਵਿਅਕਤੀ ਦੀ ਸੂਚਨਾ ਵ੍ਹੱਟਸਐਪ ਨੰਬਰ +91 7290009373 'ਤੇ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।"
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।