ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਗ੍ਰਹਿ ਵਿਭਾਗ ਨੇ ਮੰਗਲਵਾਰ ਨੂੰ ਜਨਮ ਅਸ਼ਟਮੀ ਦੇ ਮੱਦੇਨਜ਼ਰ 12 ਅਤੇ 13 ਅਗਸਤ ਦੀ ਦਰਮਿਆਨੀ ਰਾਤ ਨੂੰ ਸੂਬੇ ਭਰ ਵਿੱਚ ਨਾਈਟ ਕਰਫਿਊ ਵਿੱਚ ਢਿੱਲ ਦੇਣ ਦਾ ਫੈਸਲਾ ਕੀਤਾ ਹੈ।


ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਅਨੁਸਾਰ ਅੰਸ਼ਕ ਢਿੱਲ ਸਿਰਫ ਇਕ ਰਾਤ ਲਈ ਹੋਵੇਗੀ। ਜਦਕਿ 'ਪੂਰੇ ਸੂਬੇ 'ਚ ਜਲੰਧਰ, ਲੁਧਿਆਣਾ ਅਤੇ ਪਟਿਆਲਾ ਸ਼ਹਿਰਾਂ ਨੂੰ ਛੱਡ ਕੇ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਸੀ ਕੋਵਿਡ ਮਾਮਲਿਆਂ ਦੀ ਗਿਣਤੀ 'ਚ ਵਾਧੇ ਦੇ ਮੱਦੇਨਜ਼ਰ ਇਨ੍ਹਾਂ ਤਿੰਨ ਸ਼ਹਿਰਾਂ 'ਚ ਕਰਫਿਊ ਦਾ ਸਮਾਂ ਰਾਤ 9 ਵਜੇ ਤੋਂ ਕਰ ਦਿੱਤਾ ਗਿਆ ਸੀ।

ਕਿਹੜੀਆਂ ਪਰਤਾਂ ਖੋਲ੍ਹਣ ਦੀ ਗੱਲ ਕਰ ਰਹੇ ਬਿਕਰਮ ਮਜੀਠੀਆ, ਜ਼ਹਿਰੀਲੀ ਸ਼ਰਾਬ ਮਾਮਲੇ 'ਚ ਕੌਣ ਹੈ ਅਸਲੀ ਜ਼ਿੰਮੇਵਾਰ?

ਬੁਲਾਰੇ ਨੇ ਕਿਹਾ ਕਿ ਜਨਮ ਅਸ਼ਟਮੀ ਦੇ ਕਾਰਨ ਹੁਣ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਸਵੇਰੇ 1 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾਇਆ ਜਾਵੇਗਾ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ