ਪੜਚੋਲ ਕਰੋ
Advertisement
ਨਿਰਭਯਾ ਕੇਸ: ਦੋਸ਼ੀ ਦੇ ਵਕੀਲ ਦਾ ਦਾਅਵਾ- ‘ਵਿਨੈ ਸ਼ਰਮਾ ਨੂੰ ਦਿੱਤਾ ਜਾ ਰਿਹਾ ਧੀਮਾ ਜ਼ਹਿਰ’, ਅਦਾਲਤ ਨੇ ਨਹੀਂ ਦਿੱਤਾ ਕੋਈ ਹੁਕਮ
ਦੋਸ਼ੀ ਵਿਨੈ ਸ਼ਰਮਾ ਦੇ ਵਕੀਲ ਨੇ ਅਦਾਲਤ ‘ਚ ਕਿਹਾ ਕਿ ਉਸ ਦੇ ਮੁਵੱਕਿਲ ਨੂੰ ਧੀਮਾ ਜ਼ਹਿਰ ਦਿੱਤਾ ਗਿਆ ਅਤੇ ਉਸਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।
ਨਵੀਂ ਦਿੱਲੀ: ਨਿਰਭਯਾ ਮਾਮਲੇ 'ਚ ਚਾਰੇ ਦੋਸ਼ੀਆਂ ਨੂੰ 1 ਫਰਵਰੀ ਨੂੰ ਫਾਂਸੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ, ਦਿੱਲੀ ਪੁਲਿਸ ਦੇ ਵਕੀਲ ਨੇ ਅਦਾਲਤ 'ਚ ਕਿਹਾ ਸੀ ਕਿ ਦੋਸ਼ੀ ਫਾਂਸੀ 'ਚ ਦੇਰੀ ਦੀਆਂ ਚਾਲਾਂ ਅਪਣਾ ਰਹੇ ਹਨ। ਇਹ ਵੀ ਦੱਸਿਆ ਕਿ ਤਿਹਾੜ ਜੇਲ੍ਹ ਅਧਿਕਾਰੀਆਂ ਨੇ ਮੌਤ ਦੀ ਸਜ਼ਾ ਸੁਣਾਏ ਗਏ ਦੋਸ਼ੀਆਂ ਦੇ ਵਕੀਲ ਵੱਲੋਂ ਮੰਗੇ ਸਾਰੇ ਢੁਕਵੇਂ ਦਸਤਾਵੇਜ਼ ਮੁਹੱਈਆ ਕਰਵਾਏ ਹਨ।
ਇਸ ਦੌਰਾਨ ਚਾਰ ਦੋਸ਼ੀਆਂ ਚੋਂ ਇੱਕ ਵਿਨੈ ਸ਼ਰਮਾ ਦੇ ਵਕੀਲ ਨੇ ਅਦਾਲਤ 'ਚ ਦਾਅਵਾ ਕੀਤਾ ਕਿ ਉਸ ਦੇ ਮੁਵੱਕਿਲ ਨੂੰ ਹੌਲੀ-ਹੌਲੀ ਜ਼ਹਿਰ ਦੇ ਕੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਪਰ ਕੋਈ ਡਾਕਟਰੀ ਰਿਪੋਰਟ ਨਹੀਂ ਦਿੱਤੀ ਜਾ ਰਹੀ।
ਇਸ ਕੇਸ ਦੇ ਚਾਰ ਦੋਸ਼ੀਆਂ ਚੋਂ ਤਿੰਨ ਦੀ ਤਰਫੋਂ ਪੇਸ਼ ਹੋਏ ਵਕੀਲ ਨੇ ਸ਼ੁੱਕਰਵਾਰ ਨੂੰ ਅਦਾਲਤ 'ਚ ਦਾਖਲਾ ਕੀਤਾ, ਜਿਸ 'ਚ ਦੋਸ਼ ਲਾਇਆ ਗਿਆ ਕਿ ਤਿਹਾੜ ਜੇਲ੍ਹ ਅਧਿਕਾਰੀ ਕੁਝ ਦਸਤਾਵੇਜ਼ ਮੁਹੱਈਆ ਨਹੀਂ ਕਰਵਾ ਰਹੇ ਅਤੇ ਇਸ ਕਾਰਨ ਉਨ੍ਹਾਂ ਨੂੰ ਰਹਿਮ ਅਤੇ ਦਰਖਾਸਤ ਪਟੀਸ਼ਨਾਂ ਦਾਇਰ ਕਰਨ 'ਚ ਦੇਰੀ ਹੋ ਰਹੀ ਹੈ। ਸੁਪਰੀਮ ਕੋਰਟ ਨੇ ਹਾਲ ਹੀ 'ਚ ਦੋ ਹੋਰ ਦੋਸ਼ੀਆਂ ਵਿਨੈ ਅਤੇ ਮੁਕੇਸ਼ ਸਿੰਘ (32) ਦੀਆਂ ਸਹੀ ਵਤੀਰੇ ਦੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਸੀ। ਮੁਕੇਸ਼ ਦੀ ਰਹਿਮ ਦੀ ਅਪੀਲ ਨੂੰ ਇਸ ਮਹੀਨੇ ਦੇ ਸ਼ੁਰੂ 'ਚ ਰਾਸ਼ਟਰਪਤੀ ਨੇ ਖਾਰਜ ਕਰ ਦਿੱਤਾ ਸੀ। ਅਦਾਲਤ ਦੇ ਆਦੇਸ਼ ਮੁਤਾਬਕ ਚਾਰਾਂ ਨੂੰ 1 ਫਰਵਰੀ ਨੂੰ ਸਵੇਰੇ ਛੇ ਵਜੇ ਫਾਂਸੀ ਦਿੱਤੀ ਜਾਣੀ ਹੈ।Nirbhaya case: Convict Vinay Sharma being slow poisoned and was hospitalised, but medical reports not being supplied, his lawyer tells court
— Press Trust of India (@PTI_News) January 25, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement