ਪੜਚੋਲ ਕਰੋ
Advertisement
ਨਿਰਭਯਾ ਕੇਸ: ਫਾਂਸੀ ਤੋਂ ਬਚਣ ਲਈ ਇੱਕ ਹੋਰ ਚਾਲ, ਦੋਸ਼ੀ ਵਿਨੈ ਨੇ ਕੰਧ 'ਚ ਮਾਰ ਕੇ ਭੰਨ੍ਹਿਆ ਸਿਰ
ਨਿਰਭਯਾ ਮਾਮਲੇ 'ਚ ਕੋਰਟ ਵੱਲੋਂ ਦੋਸ਼ੀਆਂ ਲਈ ਨਵਾਂ ਡੈੱਥ ਵਾਰੰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਤਹਿਤ ਦੋਸ਼ੀਆਂ ਨੂੰ 3 ਮਾਰਚ ਸਵੇਰੇ 6 ਵਜੇ ਫਾਂਸੀ ਦਿੱਤੀ ਜਾਵੇਗੀ।
ਨਵੀਂ ਦਿੱਲੀ: ਨਿਰਭਯਾ ਮਾਮਲੇ 'ਚ ਕੋਰਟ ਵੱਲੋਂ ਦੋਸ਼ੀਆਂ ਲਈ ਨਵਾਂ ਡੈੱਥ ਵਾਰੰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਤਹਿਤ ਦੋਸ਼ੀਆਂ ਨੂੰ 3 ਮਾਰਚ ਸਵੇਰੇ 6 ਵਜੇ ਫਾਂਸੀ ਦਿੱਤੀ ਜਾਵੇਗੀ। ਦੋਸ਼ੀ ਫਾਂਸੀ ਤੋਂ ਬਚਣ ਲਈ ਪੂਰੀ ਵਾਹ ਲਾ ਰਹੇ ਹਨ। ਹਰ ਵਾਰ ਇਨ੍ਹਾਂ ਵੱਲੋਂ ਕੋਈ ਨਾ ਕੋਈ ਨਵਾਂ ਪੈਂਤੜਾ ਅਪਣਾਇਆ ਜਾ ਰਿਹਾ ਹੈ।
ਗੈਂਗਰੇਪ ਦੇ ਦੋਸ਼ੀ ਵਿਨੈ ਨੇ ਤਿਹਾੜ ਜੇਲ੍ਹ ਦੀ ਕੰਧ 'ਚ ਆਪਣਾ ਸਿਰ ਮਾਰ ਲਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੱਸਿਆ ਕਿ 16 ਫਰਵਰੀ ਨੂੰ ਵਿਨੈ ਨੇ ਕੰਧ 'ਚ ਸਿਰ ਤੇ ਮੁੱਕਾ ਮਾਰਿਆ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਜੇਲ੍ਹ 'ਚ ਡਾਕਟਰ ਵੱਲੋਂ ਉਸ ਦਾ ਇਲਾਜ ਕੀਤਾ ਗਿਆ।
ਜੇਲ੍ਹ ਦੇ ਸੂਤਰਾਂ ਮੁਤਾਬਕ ਉਹ ਤਣਾਅ 'ਚ ਆ ਗਿਆ ਹੈ। ਇਸ ਕਾਰਨ ਉਸ ਨੇ ਅਜਿਹਾ ਕੀਤਾ ਹੈ। ਉਸ ਨੂੰ ਮਾਨਸਿਕ ਰੋਗ ਦੇ ਡਾਕਟਰ ਨੂੰ ਵੀ ਦਿਖਾਇਆ ਗਿਆ ਸੀ। ਦਰਅਸਲ ਦੋਸ਼ੀ ਵਿਨੈ ਸਾਰੇ ਕਨੂੰਨੀ ਹੱਥਕੰਡੇ ਅਜ਼ਮਾ ਚੁੱਕਿਆ ਹੈ। ਸੁਪਰੀਮ ਕੋਰਟ ਨੇ ਵਿਨੈ ਦੀ ਪਟੀਸ਼ਨ ਨੂੰ ਖਾਰਜ ਕਰ ਉਸ ਦੀ ਫਾਂਸੀ ਦਾ ਰਾਹ ਸਾਫ ਕਰ ਦਿੱਤਾ ਹੈ।Tihar Jail official: One of the death row convicts of 2012 Delhi gang-rape case, Vinay had attempted to hurt himself by banging his head against a wall in his cell, on 16th February. He had received minor injuries. The four convicts of the case will be executed on 3rd March.
— ANI (@ANI) February 20, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਵਿਸ਼ਵ
ਜਲੰਧਰ
ਪੰਜਾਬ
Advertisement