ਪੜਚੋਲ ਕਰੋ

ਇਸ ਰਿਪੋਰਟ ਨੇ ਖੋਲ੍ਹੀ ਕਾਂਗਰਸ ਅਤੇ ਬਾਦਲਾਂ ਦੀ ਪੋਲ, 'ਆਪ' ਨੇ ਲਾਏ ਵੱਡੇ ਇਲਜ਼ਾਮ 

ਆਮ ਆਦਮੀ ਪਾਰਟੀ ਪੰਜਾਬ ਨੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨੀਤੀ ਆਯੋਗ ਦੀ ਕੌਮੀ ਰਿਪੋਰਟ ਨੇ ਪੰਜਾਬ ਦੇ ਨਿਘਰ ਚੁੱਕੇ ਸਰਕਾਰੀ ਸਿਹਤ ਪ੍ਰਬੰਧਾਂ ਦੀ ਪੋਲ ਖੋਲ ਦਿੱਤੀ ਹੈ

ਚੰਡੀਗੜ: ਆਮ ਆਦਮੀ ਪਾਰਟੀ ਪੰਜਾਬ ਨੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨੀਤੀ ਆਯੋਗ ਦੀ ਕੌਮੀ ਰਿਪੋਰਟ ਨੇ ਪੰਜਾਬ ਦੇ ਨਿਘਰ ਚੁੱਕੇ ਸਰਕਾਰੀ ਸਿਹਤ ਪ੍ਰਬੰਧਾਂ ਦੀ ਪੋਲ ਖੋਲ ਦਿੱਤੀ ਹੈ, ਜਦਕਿ ਦਿੱਲੀ 'ਚ ਕੇਜਰੀਵਾਲ ਸਰਕਾਰ ਦੇ ਬਿਹਤਰੀਨ ਸਿਹਤ ਮਾਡਲ ਨੇ ਪੂਰੇ ਦੇਸ਼ 'ਚ ਲੋਹਾ ਮਨਵਾਇਆ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਭਰ ਦੇ ਸਰਕਾਰੀ ਹਸਪਤਾਲਾਂ 'ਚ ਸਿਹਤ ਸਹੂਲਤਾਂ ਅਤੇ ਇਲਾਜ ਬਾਰੇ ਨੀਤੀ ਆਯੋਗ ਦੀ ਤਾਜ਼ਾ ਰਿਪੋਰਟ 'ਚ ਦਿੱਲੀ ਦੀ ਕੇਜਰੀਵਾਲ ਸਰਕਾਰ ਨੰਬਰ ਇੱਕ 'ਤੇ ਰਹੀ ਹੈ, ਜਿਥੇ ਇੱਕ ਲੱਖ ਦੀ ਵਸੋਂ ਪਿੱਛੇ ਸਭ ਤੋਂ ਵੱਧ 59 ਬੈਡ ਹਨ ਅਤੇ ਉਥੇ ਹੀ ਇੱਕ ਡਾਕਟਰ ਸਾਲ 'ਚ ਸਭ ਤੋਂ ਵੱਧ 547 ਅਪਰੇਸ਼ਨ ਕਰਦਾ ਹੈ। ਦੂਜੇ ਪਾਸੇ ਪੰਜਾਬ 'ਚ ਇੱਕ ਲੱਖ ਦੀ ਆਬਾਦੀ ਪਿੱਛੇ ਸਿਰਫ਼ 18 ਬੈਡ ਹਨ ਅਤੇ ਇੱਥੇ ਇੱਕ ਸਰਕਾਰੀ ਡਾਕਟਰ ਪੂਰੇ ਸਾਲ 'ਚ ਮਹਿਜ 229 ਅਪਰੇਸ਼ਨ ਕਰਦਾ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨੀਤੀ ਆਯੋਗ ਨੇ ਨਾ ਸਿਰਫ਼ ਪੰਜਾਬ ਦੇ ਸਰਕਾਰੀ ਹਸਪਤਾਲਾਂ, ਡਿਸਪੈਂਸਰੀਆਂ  ਸਮੇਤ ਨਕਾਰਾ ਸਿਹਤ ਪ੍ਰਬੰਧਾਂ ਦੀ ਪੋਲ ਹੀ ਨਹੀਂ ਖੋਲੀ, ਸਗੋਂ ਦਹਾਕਿਆਂ ਤੋਂ ਬਾਰੀ ਬੰਨ ਕੇ ਰਾਜ ਕਰਦੀਆਂ ਆ ਰਹੀਆਂ ਪਾਰਟੀਆਂ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਜਪਾ ਦੀ ਪੋਲ ਖੋਲੀ ਹੈ, ਜਿੰਨਾਂ ਨੇ ਸੂਬੇ ਦੀ ਸਰਕਾਰੀ ਸਿਹਤ ਵਿਵਸਥਾ ਨੂੰ ਸਾਜਿਸ਼ ਦੇ ਤਹਿਤ ਬਰਬਾਦ ਕੀਤਾ ਗਿਆ ਹੈ। ਚੀਮਾ ਨੇ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਸਿਹਤ ਸੇਵਾਵਾਂ ਨਾ ਮਾਤਰ ਹਨ, ਜਿਸ ਕਾਰਨ ਲੋਕਾਂ ਨੂੰ ਮਜ਼ਬੂਰਨ ਪ੍ਰਾਈਵੇਟ ਹਸਪਤਾਲਾਂ ਦੀ ਲੁੱਟ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। 

ਉਨ੍ਹਾਂ ਕਿਹਾ ਉਥੇ ਹੀ ਆਮ ਅਤੇ ਗਰੀਬ ਵਰਗ ਚੰਗਾ ਇਲਾਜ ਨਾ ਮਿਲਣ ਕਾਰਨ ਮਰਨ ਲਈ ਮਜ਼ਬੂਰ ਹੈ। ਇਹੀ ਕਾਰਨ ਹੈ ਕਿ ਪੰਜਾਬ ਵਿੱਚ ਸਰਕਾਰੀ ਸਿਹਤ ਸੇਵਾਵਾਂ ਨੂੰ ਲੈ ਕੇ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀ ਗਈ ਦੂਜੀ ਗਰੰਟੀ ਦਾ ਮਹੱਤਵ ਹੋਰ ਵੀ ਵਧ ਜਾਂਦਾ ਹੈ, ਜਿਸ ਅਨੁਸਾਰ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਨੂੰ ਦਿੱਲੀ ਦੀ ਤਰਜ 'ਤੇ ਸੁਧਾਰਿਆ ਜਾਵੇਗਾ ਅਤੇ ਸਾਰੀਆਂ ਬਿਮਾਰੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ।

ਉਨਾਂ ਅੱਗੇ ਕਿਹਾ ਕਿ ਵਧਦੀ ਵਸੋਂ ਅਨੁਸਾਰ ਨਵੇਂ ਹਸਪਤਾਲ ਅਤੇ ਡਿਸਪੈਂਸਰੀਆਂ ਬਣਾਈਆਂ ਜਾਣਗੀਆਂ। ਦਿੱਲੀ ਦੇ ਮੁਹੱਲਾ ਕਲੀਨਿਕਾਂ ਦੀ ਤਰਾਂ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ 16 ਹਜ਼ਾਰ ਮੁਹੱਲਾ ਕਲੀਨਿਕ ਖੋਲੇ ਜਾਣਗੇ, ਜਿਥੇ ਆਮ ਬਿਮਾਰੀਆਂ ਦਾ ਇਲਾਜ, ਟੈਸਟ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ। ਇਸੇ ਤਰਾਂ ਪੰਜਾਬ ਦੇ ਹਰੇਕ ਵਿਅਕਤੀ ਲਈ 'ਆਪ' ਦੀ ਸਰਕਾਰ ਡਿਜ਼ੀਟਲ ਹੈਲਥ ਕਾਰਡ ਜਾਰੀ ਕਰੇਗੀ, ਜਿਸ ਵਿੱਚ ਵਿਅਕਤੀ ਦੀ ਸਿਹਤ ਅਤੇ ਜਾਂਚ ਰਿਪੋਰਟ ਦਾ ਪੂਰਾ ਵੇਰਵਾ ਹੋਵੇਗਾ। ਇਸ ਤੋਂ ਇਲਾਵਾ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋਣ ਵਾਲੇ ਵਿਅਕਤੀ ਦਾ ਨਜਦੀਕੀ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲਾਂ ਵਿੱਚ ਹੋਏ ਇਲਾਜ ਦਾ ਪੂਰਾ ਖ਼ਰਚ ਸਰਕਾਰ ਚੁਕੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
Embed widget