ਪਟਨਾ: ਜੇਡੀਯੂ ਦੇ ਪ੍ਰਧਾਨ ਨਿਤੀਸ਼ ਕੁਮਾਰ ਨੂੰ ਰਸਮੀ ਤੌਰ ‘ਤੇ ਐਨਡੀਏ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਇਹ ਫੈਸਲਾ ਵਿਧਾਇਕਾਂ ਨੇ ਸਰਬਸੰਮਤੀ ਨਾਲ ਐਨਡੀਏ ਵਿਧਾਇਕ ਦਲ ਦੀ ਬੈਠਕ ਵਿੱਚ ਲਿਆ। ਇਸ ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵੀ ਮੌਜੂਦ ਸੀ।


ਅੱਜ ਸ਼ਾਮ ਨੂੰ ਨਿਤੀਸ਼ ਕੁਮਾਰ ਬਿਹਾਰ ਵਿੱਚ ਰਾਜਪਾਲ ਨੂੰ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਇਸ ਤੋਂ ਬਾਅਦ ਕੱਲ੍ਹ 11:30 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ। ਨਿਤੀਸ਼ 7ਵੀਂ ਵਾਰ ਮੁੱਖ ਮੰਤਰੀ ਦੀ ਸਹੁੰ ਚੁੱਕਣਗੇ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਸੁਸ਼ੀਲ ਕੁਮਾਰ ਮੋਦੀ ਨੂੰ ਬੀਜੇਪੀ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਸੁਸ਼ੀਲ ਇਸ ਵਾਰ ਬਿਹਾਰ ਦੇ ਉਪ ਮੁੱਖ ਮੰਤਰੀ ਹੋਣਗੇ।
Soumitra Chatterjee Death: ਮਸ਼ਹੂਰ ਅਦਾਕਾਰ ਸੌਮਿੱਤਰਾ ਚੈਟਰਜੀ ਨਹੀਂ ਰਹੇ!

ਨਿਤੀਸ਼ ਕੁਮਾਰ ਇੱਕ ਵਾਰ ਫਿਰ ਬਿਹਾਰ ਦੇ ਮੁੱਖ ਮੰਤਰੀ ਦੀ ਕੁਰਸੀ ਸੰਭਾਲਣਗੇ ਪਰ ਇਸ ਵਾਰ ਉਨ੍ਹਾਂ ਦੀ ਕੈਬਨਿਟ 'ਚ ਕਈ ਨਵੇਂ ਚਿਹਰੇ ਸ਼ਾਮਲ ਹੋਣਗੇ। ਜਿਥੇ ਪਿਛਲੀ ਵਾਰ ਨਾਲੋਂ ਭਾਜਪਾ ਨੇ ਇਸ ਚੋਣ 'ਚ ਵਧੇਰੇ ਸੀਟਾਂ ਜਿੱਤੀਆਂ, ਉਥੇ ਜੇਡੀਯੂ ਦੀਆਂ ਸੀਟਾਂ ਹੇਠਾਂ ਆ ਗਈਆਂ ਹਨ। ਇਸ ਕਾਰਨ ਇਹ ਮੰਨਿਆ ਜਾ ਰਿਹਾ ਹੈ ਕਿ ਭਾਜਪਾ ਇਸ ਵਾਰ ਮੰਤਰੀ ਮੰਡਲ 'ਤੇ ਹਾਵੀ ਰਹੇਗੀ। ਨਿਯਮ ਦੇ ਅਨੁਸਾਰ ਬਿਹਾਰ ਵਿਧਾਨ ਸਭਾ ਵਿੱਚ ਸੀਟਾਂ ਦੀ ਗਿਣਤੀ ਅਨੁਸਾਰ ਵੱਧ ਤੋਂ ਵੱਧ 36 ਮੰਤਰੀ ਬਣਾਏ ਜਾ ਸਕਦੇ ਹਨ।

ਮੁੱਖ ਮੰਤਰੀ ਨੂੰ ਸ਼ਖ਼ਸ ਨੇ ਮਾਰੇ ਕੌੜੇ, ਪੂਜਾ 'ਚ ਹੋਏ ਸੀ ਸ਼ਾਮਲ

ਇਸ ਵਾਰ ਭਾਜਪਾ ਨੇ 74 ਸੀਟਾਂ ਜਿੱਤੀਆਂ ਹਨ। ਪਿਛਲੀ ਵਾਰ ਦੇ ਮੁਕਾਬਲੇ ਇਸ ਵਾਰ ਭਾਜਪਾ ਦੇ 21 ਹੋਰ ਵਿਧਾਇਕ ਜਿੱਤੇ ਹਨ। ਇਸ ਦੇ ਨਾਲ ਹੀ ਜੇਡੀਯੂ ਜੇਤੂ ਉਮੀਦਵਾਰਾਂ ਦੀ ਗਿਣਤੀ ਪਿਛਲੀ ਵਾਰ 71 ਤੋਂ ਘੱਟ ਕੇ 43 ਰਹਿ ਗਈ ਹੈ। ਇਸ ਦੇ ਨਾਲ ਹੀ ਵਿਕਾਸਸ਼ੀਲ ਇਨਸਾਨ ਪਾਰਟੀ (ਵੀਆਈਪੀ) ਤੇ ਹਿੰਦੋਸਤਾਨੀ ਆਵਾਮ ਮੋਰਚਾ (ਐਚਏਐਮ) ਦੇ ਚਾਰ ਵਿਧਾਇਕ ਜਿੱਤਣ ਤੋਂ ਬਾਅਦ ਆਏ ਹਨ।