ਨਵੀਂ ਦਿੱਲੀ: ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੇ ਮੰਤਰੀ ਮੰਡਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਜਰੀਵਾਲ ਦੇ ਮੰਤਰੀ ਮੰਡਲ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਾਏਗੀ। ਯਾਨੀ ਪਿਛਲੀ ਸਰਕਾਰ 'ਚ ਜੋ ਮੰਤਰੀ ਸੀ, ਇਸ ਵਾਰ ਵੀ ਉਨ੍ਹਾਂ ਨੂੰ ਮੌਕਾ ਦਿੱਤਾ ਜਾਵੇਗਾ। ਸੂਤਰਾਂ ਨੇ ਇਸ ਬਾਰੇ ਜਾਣਕਾਰੀ ਦਿੱਤੀ। 16 ਫਰਵਰੀ ਨੂੰ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਮੰਤਰੀ ਅਹੁਦੇ ਅਤੇ ਗੁਪਤਤਾ ਦੀ ਸਹੁੰ ਲੈਣਗੇ।

ਸੂਤਰਾਂ ਮੁਤਾਬਕ ਅਰਵਿੰਦ ਕੇਜਰੀਵਾਲ ਸਣੇ ਉਨ੍ਹਾਂ ਦੇ ਸੱਤ ਮੰਤਰੀ ਸਹੁੰ ਚੁੱਕਣਗੇ। ਅਰਵਿੰਦ ਕੇਜਰੀਵਾਲ ਤੋਂ ਇਲਾਵਾ ਮਨੀਸ਼ ਸਿਸੋਦੀਆ, ਸਤਿੰਦਰ ਜੈਨ, ਗੋਪਾਲ ਰਾਏ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਅਤੇ ਰਾਜਿੰਦਰ ਪਾਲ ਗੌਤਮ ਦਿੱਲੀ ਵਿੱਚ ਸਹੁੰ ਚੁੱਕਣਗੇ।