ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਦਾ ਕਹਿਰ ਪਰ ਕੈਪਟਨ ਨਹੀਂ ਲੌਕਡਾਉਨ ਲਾਉਣ ਲਈ ਤਿਆਰ, ਦੱਸੀ ਅਸਲੀਅਤ

ਪੰਜਾਬ ਵਿੱਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕਹਿ ਦਿੱਤਾ ਹੈ ਅਜੇ ਮੁਕੰਮਲ ਲੌਕਡਾਊਨ ਨਹੀਂ ਲੱਗੇਗਾ। ਉਨ੍ਹਾਂ ਨੇ ਇਸ ਦੀ ਵਜ੍ਹਾ ਦੱਸਦੇ ਹੋਏ ਕਿਹਾ ਹੈ ਕਿ ਉਹ ਸਖ਼ਤ ਲੌਕਡਾਊਨ ਦੇ ਹੱਕ ਵਿੱਚ ਨਹੀਂ ਕਿਉਂਕਿ ਇਸ ਦੀ ਵੱਧ ਮਾਰ ਗਰੀਬਾਂ ਨੂੰ ਪੈਂਦੀ ਹੈ।

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕਹਿ ਦਿੱਤਾ ਹੈ ਅਜੇ ਮੁਕੰਮਲ ਲੌਕਡਾਊਨ ਨਹੀਂ ਲੱਗੇਗਾ। ਉਨ੍ਹਾਂ ਨੇ ਇਸ ਦੀ ਵਜ੍ਹਾ ਦੱਸਦੇ ਹੋਏ ਕਿਹਾ ਹੈ ਕਿ ਉਹ ਸਖ਼ਤ ਲੌਕਡਾਊਨ ਦੇ ਹੱਕ ਵਿੱਚ ਨਹੀਂ ਕਿਉਂਕਿ ਇਸ ਦੀ ਵੱਧ ਮਾਰ ਗਰੀਬਾਂ ਨੂੰ ਪੈਂਦੀ ਹੈ। ਇਸ ਨਾਲ ਪਰਵਾਸੀ ਮਜ਼ਦੂਰਾਂ ਨੂੰ ਹਿਜ਼ਰਤ ਕਰਨੀ ਪੈਂਦੀ ਹੈ।
 
ਇਸ ਦੇ ਨਾਲ ਹੀ ਕੈਪਟਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸੂਬੇ ’ਚ ਲਾਈਆਂ ਗਈਆਂ ਬੰਦਿਸ਼ਾਂ ਦੀ ਪਾਲਣਾ ਤੇ ਕਰੋਨਾ ਦੇ ਹਾਲਾਤ ’ਚ ਕੋਈ ਸੁਧਾਰ ਨਾ ਹੋਇਆ ਤਾਂ ਮੁਕੰਮਲ ਲੌਕਡਾਊਨ ਤੋਂ ਬਿਨਾਂ ਕੋਈ ਚਾਰਾ ਨਹੀਂ ਬਚੇਗਾ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਗੈਰ-ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਸਕੂਲ, ਕਾਲਜ ਬੰਦ ਕੀਤੇ ਹੋਏ ਹਨ ਤੇ ਦਫਤਰ ਵੀ 50 ਫੀਸਦੀ ਸਟਾਫ ਨਾਲ ਖੋਲ੍ਹਣ ਦੇ ਹੁਕਮ ਦਿੱਤੇ ਹਨ।
 
ਉਧਰ, ਦੁਕਾਨਦਾਰ ਤੇ ਛੋਟੇ ਕਾਰੋਬਾਰੀ ਸਰਕਾਰ ਦੇ ਫੈਸਲੇ ਤੋਂ ਖੁਸ਼ ਨਹੀਂ ਹਨ। ਉਨ੍ਹਾਂ ਦੀ ਮੰਗ ਹੈ ਜਾਂ ਤਾਂ ਸਰਕਾਰ ਸਾਰੀਆਂ ਦੁਕਾਨਾਂ ਖੋਲ੍ਹਣ ਦੀ ਆਗਿਆ ਦੇਵੇ ਤੇ ਜਾਂ ਫਿਰ ਮੁਕੰਮਲ ਲੌਕਡਾਊ ਲਾ ਦੇਵੇ। ਕੇਂਦਰ ਸਰਕਾਰ ਨੇ ਵੀ ਸੂਬਿਆਂ ਨੂੰ ਲੋੜ ਮੁਕਾਬਕ ਲੌਕਡਾਊਨ ਲਾਉਣ ਦੀ ਸਲਾਹ ਦਿੱਤੀ ਹੈ।
 
15 ਮਈ ਤੱਕ ਸਖਤ ਪਾਬੰਦੀਆਂ
ਪੰਜਾਬ ਸਰਕਾਰ ਨੇ 15 ਮਈ ਤੱਕ ਪਾਬੰਦੀਆਂ ਹੋਰ ਸਖਤ ਕੀਤੀਆਂ ਹਨ। ਇਨ੍ਹਾਂ ਪਾਬੰਦੀਆਂ ਨੂੰ ਮਿੰਨੀ ਲੌਕਡਾਊਨ ਕਿਹਾ ਜਾ ਰਿਹਾ ਹੈ। ਆਓ ਜਾਣਦੇ ਹਾਂ ਕਿ ਪੰਜਾਬ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਕੀ-ਕੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
 
1. ਬਾਹਰਲੇ ਸੂਬਿਆਂ ਤੋਂ ਆਉਣ ਵਾਲਿਆਂ ਨੂੰ ਹੁਣ ਕਰੋਨਾ ਦੀ ਨੈਗੇਟਿਵ ਰਿਪੋਰਟ ਨਾਲ ਹੀ ਦਾਖਲਾ ਮਿਲ ਸਕੇਗਾ ਜਾਂ ਦੋ ਹਫਤਿਆਂ ਅੰਦਰ ਵੈਕਸੀਨ ਦੀ ਘੱਟੋ-ਘੱਟ ਇੱਕ ਡੋਜ਼ ਲਏ ਜਾਣ ਵਾਲਾ ਸਰਟੀਫਿਕੇਟ ਦਿਖਾਉਣਾ ਲਾਜ਼ਮੀ ਹੋਵੇਗਾ।
 
2. ਹੁਣ ਪਿੰਡਾਂ ਵਿੱਚ ਠੀਕਰੀ ਪਹਿਰੇ ਲੱਗਣਗੇ ਜਦਕਿ ਸ਼ਹਿਰਾਂ ’ਚ ਹਫ਼ਤਾਵਾਰੀ ਮੰਡੀਆਂ ਬੰਦ ਰਹਿਣਗੀਆਂ।
 
3. ਰੋਜ਼ਾਨਾ ਰਾਤਰੀ ਕਰਫਿਊ ਸ਼ਾਮ ਨੂੰ ਛੇ ਤੋਂ ਸਵੇਰੇ ਪੰਜ ਵਜੇ ਤੱਕ ਰਹੇਗਾ ਤੇ ਹਫ਼ਤਾਵਾਰੀ ਲੌਕਡਾਊਨ ਸ਼ੁੱਕਰਵਾਰ ਸ਼ਾਮ 6 ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਜਾਰੀ ਰਹੇਗਾ।
 
4. ਪਬਲਿਕ ਟਰਾਂਸਪੋਰਟ 50 ਫੀਸਦੀ ਸਮਰੱਥਾ ਨਾਲ ਚੱਲ ਸਕੇਗੀ।
 
5. ਕਾਰਾਂ ਤੇ ਹੋਰ ਵਾਹਨਾਂ ’ਚ ਸਿਰਫ਼ ਦੋ ਲੋਕ ਹੀ ਸਫ਼ਰ ਕਰ ਸਕਣਗੇ ਜਦਕਿ ਦੋਪਹੀਆ ਵਾਹਨਾਂ ’ਤੇ ਸਿਰਫ਼ ਇੱਕ ਵਿਅਕਤੀ ਹੀ ਸਫ਼ਰ ਕਰ ਸਕੇਗਾ।
 
6. ਸਿਨੇਮਾ ਹਾਲ, ਬਾਰ, ਜਿਮ, ਸਵਿਮਿੰਗ ਪੂਲ, ਕੋਚਿੰਗ ਸੈਂਟਰ ਤੇ ਸਪੋਰਟਸ ਕੰਪਲੈਕਸ ਬੰਦ ਰਹਿਣਗੇ।
 
7. ਰੈਸਟੋਰੈਂਟ ਵਗੈਰਾ ਤੋਂ ਰਾਤ 9 ਵਜੇ ਤੱਕ ਸਿਰਫ਼ ਹੋਮ ਡਲਿਵਰੀ ਹੋ ਸਕੇਗੀ।
 
8. ਸਕੂਲਾਂ ਤੇ ਕਾਲਜਾਂ ਸਮੇਤ ਵਿੱਦਿਅਕ ਅਦਾਰੇ ਬੰਦ ਰਹਿਣਗੇ ਜਦਕਿ ਮੈਡੀਕਲ ਤੇ ਨਰਸਿੰਗ ਕਾਲਜ ਖੁੱਲ੍ਹੇ ਰਹਿਣਗੇ।
 
9. ਸਾਰੀਆਂ ਭਰਤੀ ਪ੍ਰੀਖਿਆਵਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
 
10. ਸਿਆਸੀ ਇਕੱਠਾਂ ਤੇ ਹਰ ਤਰ੍ਹਾਂ ਦੇ ਸਮਾਗਮਾਂ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।
 
11. ਸਰਕਾਰੀ ਦਫ਼ਤਰ ਤੇ ਬੈਂਕ ਹੁਣ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ ਜਦਕਿ ਪ੍ਰਾਈਵੇਟ ਦਫ਼ਤਰ ਬੰਦ ਰਹਿਣਗੇ ਤੇ ਇਨ੍ਹਾਂ ਦੇ ਮੁਲਾਜ਼ਮ ‘ਵਰਕ ਫਰਾਮ ਹੋਮ’ ਕਰ ਸਕਣਗੇ।
 
12. ਵਿਆਹ ਤੇ ਹੋਰ ਸਮਾਗਮਾਂ ’ਚ ਹੁਣ ਸਿਰਫ਼ 10 ਲੋਕ ਹੀ ਸ਼ਾਮਲ ਹੋ ਸਕਣਗੇ।
 
13. ਸਰਕਾਰੀ ਦਫ਼ਤਰਾਂ ਵਿੱਚ 45 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਹੈਲਥ ਤੇ ਫਰੰਟ ਲਾਈਨ ਵਰਕਰਾਂ, ਜਿਨ੍ਹਾਂ ਨੇ ਲੰਘੇ 15 ਦਿਨਾਂ ਦੌਰਾਨ ਟੀਕੇ ਦੀ ਇੱਕ ਵੀ ਡੋਜ਼ ਨਹੀਂ ਲਈ, ਨੂੰ ਛੁੱਟੀ ’ਤੇ ਭੇਜਿਆ ਜਾਵੇਗਾ। ਉਹ ਜਦ ਤੱਕ ਵੈਕਸੀਨ ਨਹੀਂ ਲਵਾਉਣਗੇ, ਉਦੋਂ ਤੱਕ ਛੁੱਟੀ ’ਤੇ ਰਹਿਣਗੇ।
 
14. ਮਾਲ ਮਹਿਕਮੇ ਲਈ ਹਦਾਇਤ ਹੈ ਕਿ ਆਮ ਲੋਕਾਂ ਨੂੰ ਸੰਪਤੀ ਦੀ ਵੇਚ ਵੱਟਤ ਦੀ ਰਜਿਸਟਰੀ ਲਈ ਘੱਟ ਤੋਂ ਘੱਟ ਰਜਿਸਟਰੀਆਂ ਲਈ ਅਗਾਊਂ ਸਮਾਂ ਦੇਵੇ।
 
15. ਸਰਕਾਰੀ ਦਫ਼ਤਰਾਂ ਵਿੱਚ ਪਬਲਿਕ ਡੀਲਿੰਗ ਘਟਾ ਕੇ ਲੋਕ ਸ਼ਿਕਾਇਤਾਂ ਆਨ ਲਾਈਨ ਢੰਗ ਨਾਲ ਦੂਰ ਕੀਤੀਆਂ ਜਾਣ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Guruprub|Sikh| ਗੁਰੂਪੁਰਬ ਮੌਕੇ ਸਿੱਖਾਂ ਲਈ PM ਮੋਦੀ ਦਾ ਖ਼ਾਸ ਤੋਹਫ਼ਾ! | Narinder Modi |Gurupurb | ਦਸ਼ਮੇਸ਼ ਪਿਤਾ ਦੇ ਗੁਰੂਪੁਰਬ ਮੌਕੇ , CM ਮਾਨ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ | Bhagwant Maan |Chandigarh Building Collapses | ਚੰਡੀਗੜ੍ਹ Sector 17 'ਚ ਬੁਹਮੰਜ਼ਿਲਾ ਬਿਲਡਿੰਗ ਸੈਕਿੰਡਾਂ 'ਚ ਢਹਿ ਢੇਰੀ |PRTC Strike | ਸਾਵਧਾਨ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ!PRTC ਮੁਲਜ਼ਮਾਂ ਨੇ ਦਿੱਤੀ ਜਾਣਕਾਰੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget