ਇਹ ਵੀ ਪੜ੍ਹੋ :
ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਲੌਕਡਾਊਨ 'ਚ ਘਰ ਬੈਠੇ ਲੋਕਾਂ ਨੂੰ ਮਿਲੇਗੀ ਪੂਰੀ ਤਨਖਾਹ
ਏਬੀਪੀ ਸਾਂਝਾ | 24 Mar 2020 12:46 PM (IST)
ਵਿੱਤ ਮੰਤਰਾਲੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਅਜਿਹੇ ਕੰਟਰੈਕਟ ਵਰਕਰ ਜੋ ਲੌਕਡਾਊਨ ਕਾਰਨ ਡਿਊਟੀ ‘ਤੇ ਆਉਣ ‘ਚ ਸਮਰੱਥ ਨਹੀਂ ਹਨ, ਉਨ੍ਹਾਂ ਦੀ ਤਨਖਾਹ ਨਹੀਂ ਕੱਟੇਗੀ ਤੇ ਪੂਰੇ ਪੈਸਿਆਂ ਦਾ ਭੁਗਤਾਨ ਕੀਤਾ ਜਾਵੇਗਾ।
ਨਵੀਂ ਦਿੱਲੀ: ਵਿੱਤ ਮੰਤਰਾਲੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਅਜਿਹੇ ਕੰਟਰੈਕਟ ਵਰਕਰ ਜੋ ਲੌਕਡਾਊਨ ਕਾਰਨ ਡਿਊਟੀ ‘ਤੇ ਆਉਣ ‘ਚ ਸਮਰੱਥ ਨਹੀਂ ਹਨ, ਉਨ੍ਹਾਂ ਦੀ ਤਨਖਾਹ ਨਹੀਂ ਕੱਟੇਗੀ ਤੇ ਪੂਰੇ ਪੈਸਿਆਂ ਦਾ ਭੁਗਤਾਨ ਕੀਤਾ ਜਾਵੇਗਾ। ਕੇਂਦਰੀ ਖਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਨੇ ਇੱਕ ਟਵੀਟ ‘ਚ ਕਿਹਾ ਕਿ ‘ਕੋਵਿਡ-19 ਦੇ ਪ੍ਰਸਾਰ ਨੂੰ ਰੋਕਣ ਲਈ ਸੋਸ਼ਲ ਡਿਸਟੈਂਸਿੰਗ ਤੇ ਆਈਸੋਲੇਸ਼ਨ ਦੇ ਉਪਾਅ ਕਾਰਨ, ਭਾਰਤ ਸਰਕਾਰ ਲਈ ਕੰਮ ਕਰਨ ਵਾਲੇ ਕੰਟਰੈਕਟ ਵਰਕਰ ਤੇ ਆਉਟਸੋਰਸ ਕਰਮਚਾਰੀਆਂ ਦੀ ਗਿਣਤੀ ਘੱਟ ਹੋਣ ਦੀ ਸੰਭਾਵਨਾ ਹੈ। ਅਜਿਹੇ ‘ਚ ਬਹੁਤ ਸਾਰੇ ਕਰਮਚਾਰੀ ਕੰਮ ‘ਤੇ ਨਹੀਂ ਆ ਸਕਣਗੇ। ਅਜਿਹੇ ਲੋਕਾਂ ਨੂੰ ਕੰਮ ‘ਤੇ ਮੰਨਿਆ ਜਾਵੇ ਤੇ ਉਨ੍ਹਾਂ ਨੂੰ ਪੂਰੀ ਤਨਖਾਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਅਸਾਧਾਰਨ ਹਾਲਾਤ ‘ਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਣ ਲਈ ਇਹ ਫੈਸਲਾ ਲਿਆ ਗਿਆ ਹੈ ਕਿ ਕੋਰੋਨਾਵਾਇਰਸ ਦੀ ਰੋਕਥਾਮ ਦੇ ਸਬੰਧ ‘ਚ ਲੌਕਡਾਊਨ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਘਰ ਰਹਿਣਾ ਜ਼ਰੂਰੀ ਹੈ, ਉਨ੍ਹਾਂ ਨੂੰ ਡਿਊਟੀ ‘ਤੇ ਮੰਨਿਆ ਜਾਵੇ।