ਨਵੀਂ ਦਿੱਲੀ: ਦੇਸ਼ ਵਿੱਚ ਪਾਰਾ ਲਗਾਤਾਰ ਵਧਦਾ ਜਾ ਰਿਹਾ ਹੈ। ਭਾਰਤ ਵਿੱਚ ਲੋਕ ਹੀਟਵੇਵ (heatwave) ਤੋਂ ਪ੍ਰੇਸ਼ਾਨ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ (IMD) ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਮੌਸਮ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ। 28 ਮਈ ਤੋਂ ਬਾਅਦ ਹੀ ਲੋਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ।

ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਬੰਗਾਲ ਦੀ ਖਾੜੀ ਤੋਂ ਤੇਜ਼ ਹਵਾਵਾਂ ਆਉਣ ਕਾਰਨ ਆਸਾਮ ਤੇ ਮੇਘਾਲਿਆ ਵਿੱਚ ਅਗਲੇ 5 ਦਿਨਾਂ ਤੱਕ ਭਾਰੀ ਬਾਰਸ਼ ਹੋਵੇਗੀ। ਅਰੁਣਾਚਲ ਪ੍ਰਦੇਸ਼ ਵਿੱਚ ਅੱਜ ਬਾਰਸ਼ ਹੋਵੇਗੀ ਤੇ ਨਾਗਾਲੈਂਡ, ਮਨੀਪੁਰ, ਮਿਜ਼ੋਰਮ ਤੇ ਤ੍ਰਿਪੁਰਾ ਵਿੱਚ ਵੀ ਅਗਲੇ 5 ਦਿਨਾਂ ਵਿੱਚ ਭਾਰੀ ਬਾਰਸ਼ ਹੋਣ ਦੀ ਉਮੀਦ ਹੈ।



ਐਤਵਾਰ ਨੂੰ ਜਾਰੀ ਕੀਤਾ ਸੀ ਰੈੱਡ ਅਲਰਟ:

ਦਿੱਲੀ, ਰਾਜਸਥਾਨ, ਹਰਿਆਣਾ, ਪੰਜਾਬ ਤੇ ਯੂਪੀ ਦੇ ਕਈ ਹਿੱਸਿਆਂ ਵਿੱਚ ਪਾਰਾ 45 ਡਿਗਰੀ ਤੋਂ ਉਪਰ ਜਾ ਚੁੱਕਾ ਹੈ, ਜਿਸ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ ਕੱਲ੍ਹ ਯਾਨੀ ਐਤਵਾਰ ਨੂੰ ਹੀ ਇੱਕ ਰੈੱਡ ਅਲਰਟ ਜਾਰੀ ਕੀਤਾ ਸੀ ਤੇ ਕਿਹਾ ਸੀ ਕਿ 25-26 ਮਈ ਨੂੰ ਹੀਟਵੇਵ ਸਭ ਤੋਂ ਵੱਧ ਰਹੇਗੀ ਤੇ ਲੋਕਾਂ ਨੂੰ ਦੁਪਹਿਰ ਵੇਲੇ ਘਰ ਦੇ ਅੰਦਰ ਰਹਿਣ ਦੀ ਹਦਾਇਤ ਕੀਤੀ ਗਈ ਸੀ।

ਅਗਲੇ 2-3 ਦਿਨਾਂ ਲਈ ਪੰਜਾਬ, ਛੱਤੀਸਗੜ, ਉੜੀਸਾ, ਗੁਜਰਾਤ, ਮੱਧ ਮਹਾਰਾਸ਼ਟਰ, ਮਰਾਠਵਾੜਾ, ਆਂਧਰਾ ਪ੍ਰਦੇਸ਼, ਤੇਲੰਗਾਨਾ, ਬਿਹਾਰ ਤੇ ਝਾਰਖੰਡ ਵਿੱਚ ਵੀ ਗਰਮੀ ਦੀ ਸਥਿਤੀ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ, 29-30 ਮਈ ਦਰਮਿਆਨ ਦਿੱਲੀ, ਹਰਿਆਣਾ ਤੇ ਯੂਪੀ ਵਿੱਚ ਧੂੜ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਵਾ ਦੀ ਸਪੀਡ ਵੀ 50-60 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦੀ ਉਮੀਦ ਹੈ, ਜੋ ਗਰਮੀ ਤੋਂ ਰਾਹਤ ਦੇਵੇਗੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904