ਪਟਿਆਲਾ: ਇੱਕ ਪਾਸੇ ਕਿਸਾਨ ਦਿੱਲੀ ਜਾ ਕੇ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ, ਤਾਂ ਦੂਜੇ ਪਾਸੇ ਅਧਿਆਪਕ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਵੱਖ-ਵੱਖ ਜਥੇਬੰਦੀਆਂ ਵੱਲੋਂ ਨੌਕਰੀ ਦੀ ਮੰਗ ਨੂੰ ਲੈ ਕੇ ਪਟਿਆਲਾ ਦੀਆਂ ਸੜਕਾਂ ਤੇ ਰੋਸ ਮਾਰਚ ਕੱਢਿਆ ਗਿਆ। ਉਸ ਤੋਂ ਬਾਅਦ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦਾ ਘਿਰਾਓ ਕਰਨ ਲਈ ਜਾ ਰਹੇ ਸੀ ਤਾਂ ਚੌਕ ਕੋਲ ਪਹੁੰਚਦਿਆਂ ਹੀ ਪੁਲਿਸ ਵੱਲੋਂ ਬੇਰੀਗੇਟ ਲਾ ਕੇ ਰੋਕ ਦਿੱਤਾ ਗਿਆ।

ਕਿਸਾਨੀ ਅੰਦੋਲਨ 'ਚ 'ਆਪ' ਨੇ ਮਾਰੀ ਬਾਜੀ, ਕੇਜਰੀਵਾਲ ਦੀ ਸੇਵਾ ਨੇ ਜਿੱਤਿਆ ਦਿਲ

ਇਸ ਦੌਰਾਨ ਬੇਰੁਜ਼ਗਾਰ ਅਧਿਆਪਕ ਸਾਂਝਾ ਮੋਰਚਾ ਦੇ ਨੁਮਾਇੰਦਿਆਂ ਤੇ ਪੁਲਿਸ ਵਿਚਾਲੇ ਧੱਕਾ ਮੁੱਕੀ ਦੇਖਣ ਨੂੰ ਮਿਲੀ। ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਸਭ ਤੋਂ ਪਹਿਲਾਂ ਸਿਹਤ ਤੇ ਸਿੱਖਿਆ ਵਿਭਾਗ 'ਚ ਨੌਕਰੀਆਂ ਕੱਢੀਆਂ ਜਾਣ। ਅਧਿਆਪਕਾਂ ਨੇ ਕਿਹਾ ਕਿ ਉਹ ਸਰਕਾਰ ਤੋਂ ਨੌਕਰੀ ਦੀ ਮੰਗ ਨੂੰ ਲੈ ਕੇ ਲਗਾਤਾਰ ਸੜਕਾਂ 'ਤੇ ਉੱਤਰ ਕੇ ਪ੍ਰਦਰਸ਼ਨ ਕਰਨ ਨੂੰ ਮਜਬੂਰ ਹਨ ਪਰ ਸਰਕਾਰ ਦੇ ਕੰਨ 'ਤੇ ਜੂੰ ਤੱਕ ਨਹੀਂ ਸਰਕਦੀ।

ਜਦ ਕਿਸਾਨਾਂ ਖ਼ਿਲਾਫ਼ ਬੋਲੇ ਲੋਕ ਤਾਂ ਦਿਲਜੀਤ ਨੂੰ ਚੜ੍ਹਿਆ ਗੁੱਸਾ, ਇੰਝ ਸਿਖਾਇਆ ਸਬਕ

ਲਿਹਾਜ਼ਾ ਅੱਜ ਪੰਜਾਬ ਦੀਆਂ ਅਲਗ ਅਲਗ ਜਥੇਬੰਦੀਆਂ ਸਿਹਤ ਕਰਮੀ ਪੀਟੀਆਈ, ਡੀਪੀ,ਆਰਟ ਤੇ ਕਰਾਫਟ, ਬੀਐਡ ਟੈਟ ਪਾਸ ਤੇ ਹੈਲਥ ਵਰਕਰਾਂ ਵੱਲੋਂ ਮਿਲ ਕੇ ਇਹ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਤੁਰੰਤ ਨੌਕਰੀ 'ਤੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਰਫ ਅਰੂਸਾ ਆਲਮ ਨੂੰ ਮਿਲਦੇ ਹਨ। ਜਦੋਂ ਤੱਕ ਪ੍ਰਸਾਸ਼ਨ ਮੁੱਖ ਮੰਤਰੀ ਨਾਲ ਮੁਲਾਕਾਤ ਬਾਰੇ ਲਿਖਤੀ ਰੂਪ 'ਚ ਨਹੀਂ ਲਿਖ ਕੇ ਦਿੰਦਾ ਉਦੋਂ ਤੱਕ ਸਾਡਾ ਧਰਨਾ ਜਾਰੀ ਰਹੇਗਾ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ