ਅਕਾਲੀ ਲੀਡਰ ਭੂੰਦੜ ਭਾਰਤੀ ਕਿਸਾਨ ਯੂਨੀਅਨ (ਰਾਜੋਵਾਲ) ਵੱਲੋਂ ਕੇਂਦਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਵਿਰੋਧ 'ਚ ਕਰਵਾਏ ਸਮਾਗਮ 'ਚ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਹੋ ਕੇ ਦਿੱਲੀ 'ਚ ਸੰਸਦ ਅੱਗੇ ਧਰਨਾ ਦੇਣ ਦਾ ਸਮਾਂ ਆ ਗਿਆ ਹੈ। ਉਂਝ ਭੂੰਦੜ ਨੇ ਕਿਹਾ ਕਿ ਉਹ ਇੱਕ ਕਿਸਾਨ ਵਜੋਂ ਬੋਲ ਰਹੇ ਹਨ ਨਾ ਕਿ ਸਿਆਸੀ ਲੀਡਰ ਵਜੋ। ਇਸ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਚੋਣਾਂ ਵੇਲੇ ਅਕਾਲੀ ਦਲ ਤੇ ਬੀਜੇਪੀ ਦਾ ਪੇਚਾ ਪਿਆ ਸੀ। ਹੁਣ ਕਿਸਾਨਾਂ ਦੇ ਮੁੱਦੇ 'ਤੇ ਵੀ ਅਕਾਲੀ ਦਲ ਤੇ ਬੀਜੇਪੀ ਵਿਚਾਲੇ ਜੰਗ ਵਧ ਸਕਦੀ ਹੈ।
ਭੂੰਦੜ ਨੇ ਇਲਜ਼ਾਮ ਲਾਇਆ ਕਿ ਬੀਜੇਪੀ ਸਰਕਾਰ ਕਿਸਾਨਾਂ ਨੂੰ ਸ਼ਹਿਰਾਂ ਵਿੱਚ ਪਰਵਾਸ ਕਰਨ ਲਈ ਮਜ਼ਬੂਰ ਕਰ ਰਹੀ ਹੈ ਤਾਂ ਜੋ ਕਲੱਸਟਰ ਫਾਰਮਿੰਗ ਰਾਹੀਂ ਖੇਤੀਬਾੜੀ ਕਾਰਪੋਰੇਟ ਘਰਾਣਿਆਂ ਨੂੰ ਸੌਂਪੀ ਜਾ ਸਕੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰ ਦੀ ਬੀਜੇਪੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਸੀ ਕਿ ਭਾਵੇਂ ਉਹ ਕੇਂਦਰ ਸਰਕਾਰ ਹੋਵੇ ਜਾਂ ਸੂਬਾ ਸਰਕਾਰ ਕਿਸੇ ਨੂੰ ਵੀ ਧਰਮ ਦੇ ਆਧਾਰ 'ਤੇ ਵਿੱਤਕਰਾ ਨਹੀਂ ਕਰਨਾ ਚਾਹੀਦਾ।