ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਲੌਕਡਾਊਨ ਦਰਮਿਆਨ ਦੇਸ਼ ‘ਚ ਸਾਰੀਆਂ ਜ਼ਰੂਰੀ ਤੇ ਗੈਰ-ਜ਼ਰੂਰੀ ਚੀਜ਼ਾਂ ਨੂੰ ਢੋਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਲੌਕਡਾਊਨ ‘ਚ ਫਸੇ ਪਰਵਾਸੀ ਮਜ਼ਦੂਰਾਂ ਤੇ ਬੇਘਰ ਲੋਕਾਂ ਨੂੰ ਪਨਾਹ ਮੁਹੱਈਆ ਕਰਾਉਣ ਲਈ ਸੂਬਾ ਆਫਤ ਰਾਹਤ ਕੋਸ਼ ਦੇ ਇਸਤੇਮਾਲ ਦੀ ਇਜਾਜ਼ਤ ਦੇ ਦਿੱਤੀ ਹੈ।
ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਨੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਲਿਖੇ ਪੱਤਰ ‘ਚ ਉਨ੍ਹਾਂ ਇਹ ਯਕੀਨੀ ਬਣਾਉਣ ਨੂੰ ਕਿਹਾ ਹੈ ਕਿ ਪ੍ਰਵਾਸੀ ਮਜ਼ਦੂਰਾਂ ਸਮੇਤ ਬੇਘਰ ਲੋਕਾਂ ਨੂੰ ਪਨਾਹ ਤੇ ਖਾਣਾ ਮੁਹੱਈਆ ਕਰਾਉਣ ਲਈ ਰਾਹਤ ਕੈਂਪ ਸਥਾਪਤ ਕੀਤੇ ਜਾਣ।
ਪੱਤਰ ‘ਚ ਕਿਹਾ ਗਿਆ ਹੈ ਕਿ ਗ੍ਰਹਿ ਮੰਤਰਾਲੇ ਨੇ ਆਪਦਾ ਪ੍ਰਬੰਧਨ ਕਨੂੰਨ ਲਾਗੂ ਕਰਨ ਲਈ ਪਹਿਲਾਂ ਹੀ ਨਿਰਦੇਸ਼ ਦੇ ਦਿੱਤੇ ਹਨ, ਜਿਸ ਦੇ ਤਹਿਤ ਜ਼ਿਲ੍ਹਾ ਅਧਿਕਾਰੀਆਂ ਨੂੰ ਪਰਵਾਸੀ ਮਜ਼ਦੂਰਾਂ ਦੀ ਆਵਾਜਾਈ ਨੂੰ ਰੋਕਣ ਲਈ ਸਖਤੀ ਨਾਲ ਕਦਮ ਚੁੱਕੇ ਜਾਣ ਤੇ ਉਨ੍ਹਾਂ ਨੂੰ ਵੱਖ ਰਹਿਣ ਦੀਆਂ ਸੁਵਿਧਾਵਾਂ ਦਿੱਤੀਆਂ ਜਾਣ।
ਇਸ ਦੇ ਨਾਲ ਹੀ ਇਹ ਵੀ ਦੇਖਿਆ ਜਾਵੇ ਕਿ ਉਨ੍ਹਾਂ ਨੂੰ ਪੂਰੀ ਤਨਖਾਹ ਦਿੱਤੀ ਜਾਵੇ ਤੇ ਮਕਾਨ ਮਾਲਿਕ ਉਨ੍ਹਾਂ ਨੂੰ ਘਰਾਂ ‘ਚੋਂ ਨਾ ਕੱਢਣ। ਪੱਤਰ ‘ਚ ਇਹ ਸਪਸ਼ਟ ਕੀਤਾ ਗਿਆ ਹੈ ਕਿ ਸਾਰੀਆਂ ਜ਼ਰੂਰੀ ਤੇ ਗੈਰ-ਜ਼ਰੂਰੀ ਚੀਜ਼ਾਂ ‘ਚ ਬਿਨ੍ਹਾਂ ਭੇਦ-ਭਾਵ ਕੀਤੇ ਸਾਰੇ ਸਮਾਨ ਨੂੰ ਲਿਜਾਣ ਦੀ ਇਜਾਜ਼ਤ ਦਿੱਤੀ ਗਈ ਹੈ।
ਲੌਕਡਾਊਨ: ਟਰਾਂਸਪੋਰਟੇਸ਼ਨ ਬਾਰੇ ਮੋਦੀ ਸਰਕਾਰ ਦਾ ਵੱਡਾ ਫੈਸਲਾ
ਏਬੀਪੀ ਸਾਂਝਾ
Updated at:
30 Mar 2020 03:29 PM (IST)
ਕੇਂਦਰੀ ਗ੍ਰਹਿ ਮੰਤਰਾਲੇ ਨੇ ਲੌਕਡਾਊਨ ਦਰਮਿਆਨ ਦੇਸ਼ ‘ਚ ਸਾਰੀਆਂ ਜ਼ਰੂਰੀ ਤੇ ਗੈਰ-ਜ਼ਰੂਰੀ ਚੀਜ਼ਾਂ ਨੂੰ ਢੋਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਲੌਕਡਾਊਨ ‘ਚ ਫਸੇ ਪਰਵਾਸੀ ਮਜ਼ਦੂਰਾਂ ਤੇ ਬੇਘਰ ਲੋਕਾਂ ਨੂੰ ਪਨਾਹ ਮੁਹੱਈਆ ਕਰਾਉਣ ਲਈ ਸੂਬਾ ਆਫਤ ਰਾਹਤ ਕੋਸ਼ ਦੇ ਇਸਤੇਮਾਲ ਦੀ ਇਜਾਜ਼ਤ ਦੇ ਦਿੱਤੀ ਹੈ।
- - - - - - - - - Advertisement - - - - - - - - -