ਮੋਗਾ: ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ, ਪੈਟਰੋਲ ਪੰਪ ਤੇ ਟੋਲ ਪਲਾਜ਼ਾ 'ਤੇ ਲਗਾਤਾਰ ਧਰਨੇ ਦਿੱਤੇ ਜਾ ਰਹੇ ਹੈ। ਅੱਜ ਪੰਜਾਬ ਦੀ ਅਧਿਆਪਕ ਯੂਨੀਅਨ ਵੱਲੋਂ ਕਿਸਾਨਾਂ ਨੂੰ ਭਾਰੀ ਸਮਰਥਨ ਦਿੱਤਾ ਗਿਆ। ਪੰਜਾਬ ਭਰ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਅਧਿਆਪਕਾਂ ਨੇ ਮੋਗਾ ਕੋਟਕਾਪੁਰਾ ਰੋਡ 'ਤੇ ਟੋਲ ਪਲਾਜ਼ਾ 'ਤੇ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਆਰਥਿਕ ਮਦਦ ਲਈ 10 ਲੱਖ 35 ਹਜਾਰ ਦੀ ਰਾਸ਼ੀ ਵੀ ਦਿੱਤੀ।

ਅਧਿਆਪਕਾਂ ਨੇ ਕਿਹਾ ਦੀ ਕਿਸਾਨਾਂ ਵਲੋਂ ਉਨ੍ਹਾਂ ਦੀ ਹਰ ਸਮੱਸਿਆ ਨੂੰ ਹੱਲ ਕਰਵਾਉਣ ਲਈ ਪੂਰਾ ਸਾਥ ਦਿੱਤਾ ਜਾਂਦਾ ਰਿਹਾ ਹੈ ਤੇ ਅੱਜ ਕਿਸਾਨਾਂ 'ਤੇ ਕੇਂਦਰ ਸਰਕਾਰ ਵਲੋਂ ਕਾਲੇ ਕਨੂੰਨ ਨੂੰ ਥੋਪਿਆ ਗਿਆ ਹੈ, ਉਸ ਦੇ ਵਿਰੋਧ ਵਿੱਚ ਡੀਟੀਐਫ ਅਧਿਆਪਕ ਯੂਨੀਅਨ ਵੀ ਸ਼ਾਮਲ ਹੋ ਕੇ ਉਨ੍ਹਾਂ ਦਾ ਸਾਥ ਦੇਵੇਗੀ।


ਕਾਂਗਰਸ ਦੀ ਲਿਸਟ 'ਚ ਨਵਜੋਤ ਸਿੱਧੂ ਦੀ ਐਂਟਰੀ, ਕੈਪਟਨ ਆਊਟ

ਇਸ ਦੌਰਾਨ ਕਿਸਾਨਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀ ਮੰਗ ਨੂੰ ਪੂਰਾ ਨਹੀਂ ਕਰਦੀ ਤੇ ਇਹ ਬਿੱਲ ਰੱਦ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਚੱਲਦਾ ਰਹੇਗਾ। ਉਨ੍ਹਾਂ ਨੇ ਕਿਹਾ ਦੀਕੱਲ੍ਹ ਪੰਜਾਬ ਸਰਕਾਰ ਨੇ ਇੱਕ ਸਪੈਸ਼ਲ ਇਜਲਾਸ ਬੁਲਾਇਆ ਹੈ। ਉਸ ਤੋਂ ਬਾਅਦ ਸਰਕਾਰ ਕੀ ਫੈਸਲਾ ਲੈਂਦੀ ਹੈ, ਉਸ ਅਧਾਰ 'ਤੇ ਅਗਲੀ ਮੀਟਿੰਗ ਵਿੱਚ ਅਗਲੀ ਰਣਨੀਤੀ ਨੂੰ ਤਿਆਰ ਕੀਤੀ ਜਾਵੇਗੀ।