ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਟਾਕਰੇ ਲਈ ਵਿਧਾਨ ਸਭਾ ਵਿੱਚ ਚਾਰ ਬਿੱਲ ਪੇਸ਼ ਕੀਤੇ ਹਨ। ਇਸ ਦੇ ਨਾਲ ਹੀ ਕੈਪਟਨ ਨੇ ਕਿਸਾਨਾਂ ਨੂੰ ਭਾਵੁਕ ਅਪੀਲ ਕੀਤੀ ਹੈ। ਕੈਪਟਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ,''ਅਸੀਂ ਤੁਹਾਡੇ ਨਾਲ ਖੜ੍ਹੇ ਹਾਂ ਤੇ ਹੁਣ ਸਾਡੇ ਨਾਲ ਖੜ੍ਹਨ ਦੀ ਵਾਰੀ ਤੁਹਾਡੀ ਹੈ।'' ਉਨ੍ਹਾਂ ਕਿਹਾ ਕਿ ਸਮੁੱਚਾ ਸਦਨ ਉਨ੍ਹਾਂ ਨਾਲ ਹੈ ਪਰ ਸੂਬਾ ਔਖੇ ਸਮਿਆਂ ਵਿੱਚੋਂ ਗੁਜ਼ਰ ਰਿਹਾ ਹੈ ਤੇ ਬਿਜਲੀ ਉਤਪਾਦਨ ਸੰਕਟ ਵਿੱਚ ਘਿਰਿਆ ਹੋਇਆ ਹੈ, ਖਾਦ ਲਈ ਯੂਰੀਆ ਨਹੀਂ ਹੈ ਤੇ ਨਾ ਹੀ ਝੋਨੇ ਦੀ ਮੌਜੂਦਾ ਆਮਦ ਲਈ ਗੁਦਾਮਾਂ ਵਿੱਚ ਜਗ੍ਹਾ ਹੈ।
ਕੈਪਟਨ ਨੇ ਕਿਹਾ ਕਿ ਭਾਵੇਂ ਉਹ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਡਟ ਕੇ ਖੜ੍ਹੇ ਹਨ ਕਿਉਂਕਿ ਕਿਸਾਨਾਂ ਕੋਲ ਆਪਣੇ ਆਪ ਨੂੰ ਤੇ ਪਰਿਵਾਰਾਂ ਨੂੰ ਬਚਾਉਣ ਲਈ ਲੜਾਈ ਲੜਨ ਤੋਂ ਸਿਵਾਏ ਕੋਈ ਹੋਰ ਰਸਤਾ ਨਹੀਂ ਬਚਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਰੇਲ ਰੋਕੋ ਅੰਦੋਲਨ ਤੇ ਰੋਕਾਂ ਹਟਾਉਣ ਤੇ ਜ਼ਰੂਰੀ ਵਸਤਾਂ ਦੀ ਆਵਾਜਾਈ ਦੀ ਆਗਿਆ ਦੇ ਕੇ ਸੂਬਾ ਸਰਕਾਰ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।
‘ਆਪ’ ਦਾ ਇਲਜ਼ਾਮ, ਮੋਦੀ ਦੀ ਰਾਹ ਤੁਰੇ ਕੈਪਟਨ, ਪਾਣੀਆਂ ਦੇ ਸਮਝੌਤੇ ਵੇਲੇ ਵੀ ਹੋਈ ਸੀ ਇਹੀ ਗੱਲ
ਕੈਪਟਨ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਆਪਣਾ ਕਿਸਾਨ ਭਾਈਚਾਰਾ ਤੇ ਖੇਤੀਬਾੜੀ, ਜੋ ਸੂਬੇ ਦੇ ਵਿਕਾਸ ਤੇ ਤਰੱਕੀ ਦੀ ਰੀੜ੍ਹ ਦੀ ਹੱਡੀ ਹੈ, ਨੂੰ ਭਾਜਪਾ ਵੱਲੋਂ ਅਜਿਹੇ ਚਾਲਬਾਜ਼ ਤਰੀਕਿਆਂ ਨਾਲ ਤਬਾਹ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਚਾਰ ਬਿੱਲਾਂ ਦਾ ਉਦੇਸ਼ ਜਿੱਥੇ ਕੇਂਦਰੀ ਕਾਨੂੰਨਾਂ ਤੋਂ ਸੂਬਾ ਤੇ ਇੱਥੋਂ ਦੇ ਖੇਤੀਬਾੜੀ ਸੈਕਟਰ ਨੂੰ ਪੈਦਾ ਹੋਏ ਖਤਰੇ ਨੂੰ ਰੋਕਣਾ ਹੈ, ਉਥੇ ਹੀ ਕਿਸਾਨਾਂ ਤੇ ਖਪਤਕਾਰਾਂ ਦੇ ਤੌਖਲਿਆਂ ਨੂੰ ਵੀ ਦੂਰ ਕਰਨਾ ਹੈ।
ਕੈਪਟਨ ਵੱਲੋਂ ਵਿਧਾਨ ਸਭਾ 'ਚ ਕਿਹੜੇ Bill ਕੀਤੇ ਗਏ ਪੇਸ਼ ?
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੁਣ ਕੈਪਟਨ ਨਾਲ ਖੜ੍ਹਨਗੇ ਕਿਸਾਨ, ਭਾਵੁਕ ਅਪੀਲ 'ਚ ਕਹੀ ਵੱਡੀ ਗੱਲ
ਏਬੀਪੀ ਸਾਂਝਾ Updated at: 20 Oct 2020 02:53 PM (IST)