ਪੜਚੋਲ ਕਰੋ
Advertisement
ਹੁਣ ਹੜ੍ਹਾਂ ਦੀ ਮਾਰ, ਕਿਸਾਨਾਂ ਦੀਆਂ ਫਸਲਾਂ ਤਬਾਹ
ਮਾਨਸਾ ਜ਼ਿਲ੍ਹੇ ਵਿੱਚ ਮੀਂਹ ਦੇ ਪਾਣੀ ਕਾਰਨ ਦਰਜਨ ਦੇ ਕਰੀਬ ਪਿੰਡ ਹੜ੍ਹ ਵਰਗੇ ਹਾਲਾਤ ਤੋਂ ਜੂਝ ਰਹੇ ਹਨ। ਲਗਾਤਾਰ ਪਏ ਮੀਂਹ ਕਾਰਨ ਪਾਣੀ ਦੀ ਨਿਕਾਸੀ ਨਹੀਂ ਹੋ ਸਕੀ, ਜਿਸ ਕਾਰਨ ਲੋਕਾਂ ਦੇ ਘਰਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਫਸਲਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ।
ਮਾਨਸਾ: ਮਾਨਸਾ ਜ਼ਿਲ੍ਹੇ ਵਿੱਚ ਮੀਂਹ ਦੇ ਪਾਣੀ ਕਾਰਨ ਦਰਜਨ ਦੇ ਕਰੀਬ ਪਿੰਡ ਹੜ੍ਹ ਵਰਗੇ ਹਾਲਾਤ ਤੋਂ ਜੂਝ ਰਹੇ ਹਨ। ਲਗਾਤਾਰ ਪਏ ਮੀਂਹ ਕਾਰਨ ਪਾਣੀ ਦੀ ਨਿਕਾਸੀ ਨਹੀਂ ਹੋ ਸਕੀ, ਜਿਸ ਕਾਰਨ ਲੋਕਾਂ ਦੇ ਘਰਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਫਸਲਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਬੇਸ਼ੱਕ ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹ ਨਾਲ ਨਜਿੱਠਣ ਲਈ ਪ੍ਰਬੰਧ ਕਰਨ ਦਾ ਦਾਅਵਾ ਕੀਤਾ ਸੀ, ਪਰ ਥੋੜ੍ਹੇ ਜਿਹੇ ਬਰਸਾਤੀ ਪਾਣੀ ਨੇ ਸਰਕਾਰੀ ਤੰਤਰ ਨੂੰ ਬੇਨਕਾਬ ਕਰ ਦਿੱਤਾ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਪਾਣੀ ਨੇ ਫਸਲ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ। ਡੀਜ਼ਲ ਦੇ ਮਹਿੰਗੇ ਰੇਟ ਤੇ ਤਾਲਾਬੰਦੀ ਕਾਰਨ ਮਜ਼ਦੂਰੀ ਦੇ ਦੁਗਣੇ ਰੇਟ ਦੇ ਕੇ ਲਾਏ ਝੋਨੇ ਤੇ ਨਰਮੇ ਦੀ ਫਸਲ 'ਚ ਚਾਰ ਫੁੱਟ ਪਾਣੀ ਖੜ੍ਹਾ ਹੈ, ਜਿਸ ਨਾਲ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ 'ਤੇ ਇਲਜ਼ਾਮ ਲੱਗਦਾ ਸੀ ਕਿ ਉਹ ਧਰਤੀ ਹੇਠਲੇ ਪਾਣੀ ਨੂੰ ਕੱਢ ਰਹੇ ਹਨ, ਪਰ ਹੁਣ ਮੀਂਹ ਕਾਰਨ ਪਾਣੀ ਬਰਬਾਦ ਹੋ ਰਿਹਾ ਹੈ। ਇਸ ਲਈ ਪੰਜਾਬ ਸਰਕਾਰ ਧਰਤੀ 'ਚ ਬੋਰ ਕਰਕੇ ਇਸ ਪਾਣੀ ਨੂੰ ਰੀਚਾਰਜ ਕਰੇ, ਜਿਸ ਕਾਰਨ ਧਰਤੀ ਹੇਠਲੇ ਪਾਣੀ ਦੁਬਾਰਾ ਉਪਰ ਆ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਵੀ ਕੀਤੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement