ਨਵੀਂ ਦਿੱਲੀ: ਭਾਰਤ ਕੋਰੋਨਾ ਖਿਲਾਫ ਵਿਸ਼ਵ ਦੀ ਸਭ ਤੋਂ ਵੱਡੀ ਲੜਾਈ ਵੱਲ ਵਧ ਚੁੱਕਿਆ ਹੈ। ਦੁਨੀਆ ਦੀ ਸਭ ਤੋਂ ਵੱਡੀ ਕੋਵਿਡ-19 ਟੀਕਾਕਰਨ ਮੁਹਿੰਮ ਭਾਰਤ ਵਿੱਚ 16 ਜਨਵਰੀ ਤੋਂ ਸ਼ੁਰੂ ਹੋਵੇਗੀ। ਇਸ ਲਈ ਸਰਕਾਰ ਜੰਗੀ ਪੱਧਰ 'ਤੇ ਤਿਆਰੀ ਕਰ ਰਹੀ ਹੈ। ਇਸ ਦੇ ਮੱਦੇਨਜ਼ਰ ਐਤਵਾਰ ਨੂੰ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੇ ਵੀਡੀਓ ਕਾਨਫਰੰਸਿੰਗ ਦੁਆਰਾ ਕੋਵਿਨ ਸਾਫਟਵੇਅਰ 'ਤੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਇੱਕ ਬੈਠਕ ਕੀਤੀ। ਸੂਤਰਾਂ ਅਨੁਸਾਰ ਮੀਟਿੰਗ ਵਿੱਚ ਰਾਜਾਂ ਨੂੰ ਟੀਕਾਕਰਨ ਮੁਹਿੰਮ ਸਬੰਧੀ ਵਿਸ਼ੇਸ਼ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਦੇਸ਼ ਵਿੱਚ ਟੀਕਾਕਰਨ ਮੁਹਿੰਮ 16 ਜਨਵਰੀ ਤੋਂ ਸ਼ੁਰੂ ਹੋਵੇਗੀ
ਕੋਵਿਡ-19 ਟੀਕਾਕਰਨ ਮੁਹਿੰਮ ਭਾਰਤ ਵਿੱਚ 16 ਜਨਵਰੀ ਤੋਂ ਸ਼ੁਰੂ ਹੋਵੇਗੀ। ਕੋਰੋਨਾ ਮਹਾਂਮਾਰੀ ਦੀ ਮੌਜੂਦਾ ਸਥਿਤੀ ਤੇ ਟੀਕਾਕਰਨ ਦੇ ਮੱਦੇਨਜ਼ਰ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਤਿਆਰੀ ਦਾ ਜਾਇਜ਼ਾ ਲੈਣ ਤੋਂ ਬਾਅਦ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉੱਚ ਪੱਧਰੀ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ।
ਪ੍ਰਧਾਨ ਮੰਤਰੀ ਨੇ ਇਸ ਟੀਕਾਕਰਨ ਮੁਹਿੰਮ ਨੂੰ ਵਿਸ਼ਵ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਦੱਸਿਆ ਤੇ ਕਿਹਾ ਕਿ ਇਹ ਮੋਰਚੇ 'ਤੇ ਕੰਮ ਕਰ ਰਹੇ ਤਕਰੀਬਨ ਤਿੰਨ ਕਰੋੜ ਸਿਹਤ ਕਰਮਚਾਰੀਆਂ ਤੇ ਕਰਮਚਾਰੀਆਂ ਨੂੰ ਪ੍ਰਾਥਮਿਕਤਾ ਦਿੱਤੀ ਜਾਵੇਗੀ।
ਪੰਜਾਬ ਸਣੇ ਪੰਜ ਸੂਬਿਆਂ ਦੇ ਕਿਸਾਨਾਂ ਤੋਂ ਵਾਪਸ ਲਏ ਜਾਣਗੇ 1,364 ਕਰੋੜ ਰੁਪਏ, ਪੀਐਮ ਕਿਸਾਨ ਯੋਜਨਾ ਰਾਹੀਂ ਹੋਇਆ ਸੀ ਭੁਗਤਾਨ
ਭਾਰਤ ਦੇ ਡਰੱਗ ਰੈਗੂਲੇਟਰ ਨੇ ਪਿਛਲੇ ਐਤਵਾਰ ਨੂੰ ਸੀਰਮ ਇੰਸਟੀਚਿਊਟ ਆਫ ਇੰਡੀਆ ਦੁਆਰਾ ਨਿਰਮਿਤ ਆਕਸਫੋਰਡ ਦੁਆਰਾ ਬਣਾਈ ਟੀਕਾ 'ਕੋਵੈਕਸਿਨ' ਦੇ ਕੋਵਿਡ-19 ਟੀਕੇ 'ਕੋਵਿਸ਼ਿਲਡ' ਦੀ ਸੀਮਤ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦਿੱਤੀ ਸੀ। ਸਿਹਤ ਮੰਤਰਾਲੇ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਇਹ ਟੀਕੇ ਕੋਰੋਨਾ ਵਾਇਰਸ ਤੂੰ ਬਚਾਅ ਤੇ ਪ੍ਰਤੀਰੋਧ ਸਮਰੱਥਾ ਨੂੰ ਮਜ਼ਬੂਤ ਕਰਨਗੇ।
ਦੇਸ਼ ਵਿਚ ਕੋਵਿਡ-19 ਦੇ 18,222 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਸ਼ਨੀਵਾਰ ਨੂੰ ਸੰਕਰਮਿਤ ਲੋਕਾਂ ਦੀ ਸੰਖਿਆ 1,04,31,639 ਹੋ ਗਈ। ਇਸ ਦੇ ਨਾਲ ਹੀ ਹੁਣ ਤੱਕ 1,00,56,651 ਮਰੀਜ਼ਾਂ ਦੀ ਰਿਕਵਰੀ ਤੋਂ ਬਾਅਦ ਦੇਸ਼ ਵਿਚ ਮਰੀਜ਼ਾਂ ਦੀ ਰਿਕਵਰੀ ਦੀ ਦਰ ਵਧ ਕੇ 96.41 ਪ੍ਰਤੀਸ਼ਤ ਹੋ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਇਸ ਵੇਲੇ 2,24,190 ਸੰਕਰਮਿਤ ਵਿਅਕਤੀਆਂ ਦਾ ਇਲਾਜ ਚੱਲ ਰਿਹਾ ਹੈ, ਜੋ ਕੁਲ ਸੰਕਰਮਿਤ ਲੋਕਾਂ ਦਾ 2.16 ਪ੍ਰਤੀਸ਼ਤ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੁਣ ਕੋਰੋਨਾ ਖਿਲਾਫ 'ਵੈਕਸੀਨ ਜੰਗ', ਸਿਹਤ ਮੰਤਰਾਲੇ ਦੀ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਮੀਟਿੰਗ
ਏਬੀਪੀ ਸਾਂਝਾ
Updated at:
10 Jan 2021 04:34 PM (IST)
ਭਾਰਤ ਕੋਰੋਨਾ ਖਿਲਾਫ ਵਿਸ਼ਵ ਦੀ ਸਭ ਤੋਂ ਵੱਡੀ ਲੜਾਈ ਵੱਲ ਵਧ ਚੁੱਕਿਆ ਹੈ। ਦੁਨੀਆ ਦੀ ਸਭ ਤੋਂ ਵੱਡੀ ਕੋਵਿਡ-19 ਟੀਕਾਕਰਨ ਮੁਹਿੰਮ ਭਾਰਤ ਵਿੱਚ 16 ਜਨਵਰੀ ਤੋਂ ਸ਼ੁਰੂ ਹੋਵੇਗੀ। ਇਸ ਲਈ ਸਰਕਾਰ ਜੰਗੀ ਪੱਧਰ 'ਤੇ ਤਿਆਰੀ ਕਰ ਰਹੀ ਹੈ।
- - - - - - - - - Advertisement - - - - - - - - -