ਨਵੀਂ ਦਿੱਲੀ: ਤਨਖਾਹ 'ਚ ਵਾਧਾ ਹਰ ਕੋਈ ਪਸੰਦ ਕਰਦਾ ਹੈ ਪਰ ਜਿਨ੍ਹਾਂ ਨੂੰ ਸਵੈ-ਨਿਰਭਰ ਭਾਰਤ ਰੁਜ਼ਗਾਰ ਯੋਜਨਾ ਤਹਿਤ ਨੌਕਰੀਆਂ ਮਿਲੀਆਂ ਹਨ, ਜੇ ਉਨ੍ਹਾਂ ਦੀ ਤਨਖਾਹ ਵਧਦੀ ਹੈ ਤਾਂ ਉਨ੍ਹਾਂ ਨੂੰ ਇਸ ਨਾਲ ਨੁਕਸਾਨ ਹੋਵੇਗਾ। ਦਰਅਸਲ, ਸਰਕਾਰ ਨੇ ਸਵੈ-ਨਿਰਭਰ ਭਾਰਤ ਰੁਜ਼ਗਾਰ ਯੋਜਨਾ ਲਈ ਗਾਈਡਲਾਈਨ ਤਿਆਰ ਕੀਤੀ ਹੈ।
ਕਰਨ ਔਜਲਾ ਨੇ ਕਿਸਾਨ ਅੰਦੋਲਨ ਲਈ ਕੀਤਾ ਐਲਾਨ, ਦਿੱਲੀ ਵਾਲਿਆਂ ਨੂੰ ਕਹਿ ਦਿੱਤੀ ਵੱਡੀ ਗੱਲ
ਇਸ ਵਿੱਚ ਸਰਕਾਰ ਨੇ ਇੱਕ ਵਿਵਸਥਾ ਰੱਖੀ ਹੈ ਕਿ ਪੀਐਫ ਸਬਸਿਡੀ ਉਨ੍ਹਾਂ ਨੂੰ ਨਹੀਂ ਦਿੱਤੀ ਜਾਏਗੀ ਜਿਨ੍ਹਾਂ ਦੀ ਤਨਖਾਹ 15 ਹਜ਼ਾਰ ਤੋਂ ਵੱਧ ਹੋਵੇਗੀ। ਮੰਤਰੀ ਮੰਡਲ ਇਸ ਦਿਸ਼ਾ-ਨਿਰਦੇਸ਼ ਨੂੰ ਜਲਦੀ ਹੀ ਪ੍ਰਵਾਨਗੀ ਦੇਣ ਜਾ ਰਿਹਾ ਹੈ। ਇਸ ਤੋਂ ਬਾਅਦ, ਇਸ ਯੋਜਨਾ ਤੋਂ ਨੌਕਰੀ ਪਾਉਣ ਵਾਲੇ ਕੁਝ ਲੋਕਾਂ ਦਾ ਨੁਕਸਾਨ ਨਿਸ਼ਚਤ ਮੰਨਿਆ ਜਾ ਰਿਹਾ ਹੈ। ਕੇਂਦਰ ਸਰਕਾਰ ਨੇ ਰਾਹਤ ਪੈਕੇਜ ਦੇ ਹਿੱਸੇ ਵਜੋਂ 12 ਨਵੰਬਰ ਨੂੰ ਸਵੈ-ਨਿਰਭਰ ਭਾਰਤ ਰੋਜ਼ਗਾਰ ਯੋਜਨਾ ਦਾ ਐਲਾਨ ਕੀਤਾ ਗਿਆ ਸੀ।
ਮੋਦੀ ਨੇ ਕੀਤੀ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼, ਇੰਝ ਸਮਝਾਇਆ ਖੇਤੀ ਕਾਨੂੰਨਾਂ ਦਾ ਫਾਇਦਾ
ਇਸ 'ਚ ਸਰਕਾਰ ਨੇ ਸਪੱਸ਼ਟ ਕੀਤਾ ਸੀ ਕਿ ਇਹ ਯੋਜਨਾ 1 ਅਕਤੂਬਰ 2020 ਤੋਂ ਲਾਗੂ ਮੰਨੀ ਜਾਏਗੀ। ਤੁਹਾਨੂੰ ਦੱਸ ਦਈਏ ਕਿ ਸਰਕਾਰ ਨੇ ਇਹ ਯੋਜਨਾ ਉਨ੍ਹਾਂ ਕਾਮਿਆਂ ਦੇ ਆਰਥਿਕ ਵਿਕਾਸ ਲਈ ਸ਼ੁਰੂ ਕੀਤੀ ਸੀ ਜੋ ਕੋਵਿਡ-19 ਮਹਾਂਮਾਰੀ ਕਾਰਨ ਪ੍ਰਵਾਸ ਕਰ ਗਏ ਸੀ। ਇਸ ਯੋਜਨਾ ਤਹਿਤ ਸਰਕਾਰ 15 ਹਜ਼ਾਰ ਰੁਪਏ ਤੋਂ ਘੱਟ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਲਈ ਕੁਲ ਪੀਐਫ ਯੋਗਦਾਨ ਦੇ 24 ਪ੍ਰਤੀਸ਼ਤ ਦੀ ਸਬਸਿਡੀ ਦੇਵੇਗੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੁਣ ਤਨਖਾਹ ਵਧਣ ਨਾਲ ਹੋਵੇਗਾ ਤੁਹਾਡਾ ਨੁਕਸਾਨ, ਝੱਲਣਾ ਪਵੇਗਾ ਇਹ ਘਾਟਾ
ਏਬੀਪੀ ਸਾਂਝਾ
Updated at:
29 Nov 2020 01:56 PM (IST)
ਤਨਖਾਹ 'ਚ ਵਾਧਾ ਹਰ ਕੋਈ ਪਸੰਦ ਕਰਦਾ ਹੈ ਪਰ ਜਿਨ੍ਹਾਂ ਨੂੰ ਸਵੈ-ਨਿਰਭਰ ਭਾਰਤ ਰੁਜ਼ਗਾਰ ਯੋਜਨਾ ਤਹਿਤ ਨੌਕਰੀਆਂ ਮਿਲੀਆਂ ਹਨ, ਜੇ ਉਨ੍ਹਾਂ ਦੀ ਤਨਖਾਹ ਵਧਦੀ ਹੈ ਤਾਂ ਉਨ੍ਹਾਂ ਨੂੰ ਇਸ ਨਾਲ ਨੁਕਸਾਨ ਹੋਵੇਗਾ।
- - - - - - - - - Advertisement - - - - - - - - -