ਇਸੇ ਗੱਲ ਤੋਂ ਪ੍ਰੇਸ਼ਾਨ ਹੋ ਕੇ ਜਲੰਧਰ ਦੇ ਇੱਕ ਵਿਅਕਤੀ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ। ਲੌਕਡਾਊਨ ਕਾਰਨ ਇੰਗਲੈਂਡ ਵਾਪਸ ਨਾ ਜਾ ਸਕਣ ਕਾਰਨ ਅਮਰਜੀਤ ਸਿੰਘ (72) ਨਾਂ ਦੇ ਵਿਅਕਤੀ ਨੇ ਆਪਣੀ ਜਾਨ ਦੇ ਦਿੱਤੀ। ਅਮਰਜੀਤ ਸਿੰਘ ਤੇ ਉਸ ਦੀ ਪਤਨੀ ਬਲਬੀਰ ਕੌਰ (68) ਬੀਤੀ 25 ਫਰਵਰੀ ਨੂੰ ਇੰਗਲੈਂਡ ਤੋਂ ਭਾਰਤ ਆਏ ਸਨ ਤੇ ਉਨ੍ਹਾਂ ਨੇ 27 ਮਾਰਚ ਨੂੰ ਵਾਪਸ ਜਾਣਾ ਸੀ।
ਦੇਸ਼ ਭਰ 'ਚ 22 ਮਾਰਚ ਤੋਂ ਸ਼ੁਰੂ ਹੋਏ ਲੌਕਡਾਊਨ ਕਾਰਨ ਉਹ ਪ੍ਰੇਸ਼ਾਨ ਸੀ ਤੇ ਇੰਗਲੈਂਡ ਜਾਣਾ ਚਾਹੁੰਦਾ ਸੀ। ਇਸੇ ਪ੍ਰੇਸ਼ਾਨੀ ਕਾਰਨ ਅੱਜ ਉਸ ਨੇ ਜੈਨਰੇਟਰ ਵਾਲੇ ਕਮਰੇ 'ਚ ਤਾਰ ਨਾਲ ਫਾਹਾ ਲਾ ਕੇ ਜਾਨ ਦੇ ਦਿੱਤੀ। ਜਦੋਂ ਉਸ ਦੇ ਪਰਿਵਾਰਕ ਮੈਂਬਰ ਕਮਰੇ 'ਚ ਪਹੁੰਚੇ ਤਾਂ ਉਸ ਦੀ ਲਾਸ਼ ਛੱਤ ਨਾਲ ਲਟਕ ਰਹੀ ਸੀ।
ਥਾਣਾ ਰਾਮਾਮੰਡੀ ਦੀ ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ। ਇਲਾਕੇ ਦੇ ਕੌਂਸਲਰ ਗੁਰਨਾਮ ਸਿੰਘ ਮੁਲਤਾਨੀ ਨੇ ਦੱਸਿਆ ਕਿ ਅਮਰਜੀਤ ਸਿੰਘ ਦੇ ਤਿੰਨ ਬੱਚੇ ਹਨ, ਜੋ ਇੰਗਲੈਂਡ ਹੀ ਰਹਿੰਦੇ ਹਨ। ਲੌਕਡਾਊਨ ਕਾਰਨ ਉਹ ਪ੍ਰੇਸ਼ਾਨ ਸੀ ਕਿ ਪਤਾ ਨਹੀਂ ਵਾਪਸ ਇੰਗਲੈਂਡ ਬੱਚਿਆਂ ਕੋਲ ਜਾਇਆ ਜਾਵੇਗਾ ਜਾਂ ਨਹੀਂ।
ਇਹ ਵੀ ਪੜ੍ਹੋ :