ਪੜਚੋਲ ਕਰੋ
Advertisement
(Source: ECI/ABP News/ABP Majha)
ਉੜੀਸਾ'ਚ ਵੱਡਾ ਰੇਲ ਹਾਦਸਾ: ਰੇਲ ਪਟੜੀ ਤੋਂ ਉਤਰਿਆ, 40 ਤੋਂ ਵੱਧ ਲੋਕ ਜ਼ਖਮੀ
ਦੱਸਿਆ ਜਾ ਰਿਹਾ ਹੈ ਕਿ ਇਹ ਟ੍ਰੇਨ ਧੁੰਦ ਹੋਣ ਕਰਕੇ ਮਾਲ ਗੱਡੀ ਨਾਲ ਟਕਰਾ ਗਈ। ਰੇਲ ਦੇ ਪੰਜ ਡੱਬੇ ਪਟੜੀ ਤੋਂ ਉਤਰ ਗਏ। ਫਿਲਹਾਲ ਰੇਲਵੇ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ ਹੈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।
ਭੁਵਨੇਸ਼ਵਰ: ਉੜੀਸਾ 'ਚ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਇੱਥੇ ਮੁੰਬਈ-ਭੁਵਨੇਸ਼ਵਰ ਲੋਕਮਾਨਿਆ ਤਿਲਕ ਐਕਸਪ੍ਰੈਸ, ਕਟਕ ਨਿਰਗੂੰਡੀ ਸਟੇਸ਼ਨ ਨੇੜੇ ਟ੍ਰੇਨ ਪਟੜੀ ਤੋਂ ਉਤਰਣ ਕਰਕੇ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ 'ਚ 40 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜਿਨ੍ਹਾਂ ਚੋਂ 6 ਲੋਕਾਂ ਦੀ ਹਾਲਤ ਨਾਜ਼ੁਕ ਹੈ। ਰੇਲਵੇ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਟ੍ਰੇਨ ਧੁੰਦ ਹੋਣ ਕਰਕੇ ਮਾਲ ਗੱਡੀ ਨਾਲ ਟਕਰਾ ਗਈ ਅਤੇ ਰੇਲ ਦੇ ਪੰਜ ਡੱਬੇ ਪਟੜੀ ਤੋਂ ਉਤਰ ਗਏ। ਹਾਦਸੇ ਦਾ ਸ਼ਿਕਾਰ ਹੋਈ ਰੇਲ ਗੱਡੀ ਮਹਾਰਾਸ਼ਟਰ ਦੇ ਮੁੰਬਈ ਤੋਂ ਉੜੀਸਾ ਦੀ ਰਾਜਧਾਨੀ ਭੁਵਨੇਸ਼ਵਰ ਜਾ ਰਹੀ ਸੀ।
ਸਾਹਮਣੇ ਆਈਆਂ ਤਸਵੀਰਾਂ ਮੁਤਾਬਕ ਜਿੱਥੇ ਰੇਲ ਹਾਦਸੇ ਦਾ ਸ਼ਿਕਾਰ ਹੋਈ ਹੈ, ਉੱਥੇ ਨੇੜੇ ਜੰਗਲੀ ਏਰੀਆ ਹੈ। ਹਾਦਸੇ ਤੋਂ ਬਾਅਦ ਯਾਤਰੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਫੋਟੋਆਂ 'ਚ ਧੁੰਦ ਸਾਫ ਦਿਖਾਈ ਦੇ ਰਹੀ ਹੈ।#UPDATE Chief Public Relation Officer (CPRO), East Coast Railway: 20 people injured after eight coaches of Lokmanya Tilak Express derail near Salagaon. No casualty reported till now. #Odisha https://t.co/JqaXdhzHTN
— ANI (@ANI) January 16, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸੰਗਰੂਰ
ਦੇਸ਼
ਦੇਸ਼
ਪੰਜਾਬ
Advertisement