ਭੁਵਨੇਸ਼ਵਰ: ਉੜੀਸਾ 'ਚ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਇੱਥੇ ਮੁੰਬਈ-ਭੁਵਨੇਸ਼ਵਰ ਲੋਕਮਾਨਿਆ ਤਿਲਕ ਐਕਸਪ੍ਰੈਸ, ਕਟਕ ਨਿਰਗੂੰਡੀ ਸਟੇਸ਼ਨ ਨੇੜੇ ਟ੍ਰੇਨ ਪਟੜੀ ਤੋਂ ਉਤਰਣ ਕਰਕੇ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ '40 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜਿਨ੍ਹਾਂ ਚੋਂ 6 ਲੋਕਾਂ ਦੀ ਹਾਲਤ ਨਾਜ਼ੁਕ ਹੈ। ਰੇਲਵੇ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਟ੍ਰੇਨ ਧੁੰਦ ਹੋਣ ਕਰਕੇ ਮਾਲ ਗੱਡੀ ਨਾਲ ਟਕਰਾ ਗਈ ਅਤੇ ਰੇਲ ਦੇ ਪੰਜ ਡੱਬੇ ਪਟੜੀ ਤੋਂ ਉਤਰ ਗਏ। ਹਾਦਸੇ ਦਾ ਸ਼ਿਕਾਰ ਹੋਈ ਰੇਲ ਗੱਡੀ ਮਹਾਰਾਸ਼ਟਰ ਦੇ ਮੁੰਬਈ ਤੋਂ ਉੜੀਸਾ ਦੀ ਰਾਜਧਾਨੀ ਭੁਵਨੇਸ਼ਵਰ ਜਾ ਰਹੀ ਸੀ।


ਸਾਹਮਣੇ ਆਈਆਂ ਤਸਵੀਰਾਂ ਮੁਤਾਬਕ ਜਿੱਥੇ ਰੇਲ ਹਾਦਸੇ ਦਾ ਸ਼ਿਕਾਰ ਹੋਈ ਹੈ, ਉੱਥੇ ਨੇੜੇ ਜੰਗਲੀ ਏਰੀਆ ਹੈ। ਹਾਦਸੇ ਤੋਂ ਬਾਅਦ ਯਾਤਰੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਫੋਟੋਆਂ 'ਚ ਧੁੰਦ ਸਾਫ ਦਿਖਾਈ ਦੇ ਰਹੀ ਹੈ।