ਪੜਚੋਲ ਕਰੋ
Advertisement
ਆਜ਼ਾਦੀ ਦਿਹਾੜੇ 'ਤੇ ਸਰਕਾਰ ਨੂੰ ਯਾਦ ਆਏ ਸੁਤੰਤਰਤਾ ਸੈਨਾਨੀ, ਪ੍ਰਦਰਸ਼ਨ ਕਰਨ ਨੂੰ ਮਜਬੂਰ ਪਰਿਵਾਰ ਵਾਲੇ
ਬਠਿੰਡਾ ਵਿਖੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰ ਵਾਲਿਆਂ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ 15 ਅਗਸਤ ਤੇ 26 ਜਨਵਰੀ ਨੂੰ ਬੇਸ਼ੱਕ ਸਰਕਾਰ ਨੂੰ ਸ਼ਹੀਦਾਂ ਦੀ ਯਾਦ ਆਉਂਦੀ ਹੈ, ਪਰ ਕਿਸੇ ਤਰ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾਂਦੀ।
ਬਠਿੰਡਾ: ਬਠਿੰਡਾ ਵਿਖੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰ ਵਾਲਿਆਂ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ 15 ਅਗਸਤ ਤੇ 26 ਜਨਵਰੀ ਨੂੰ ਬੇਸ਼ੱਕ ਸਰਕਾਰ ਨੂੰ ਸ਼ਹੀਦਾਂ ਦੀ ਯਾਦ ਆਉਂਦੀ ਹੈ, ਪਰ ਕਿਸੇ ਤਰ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾਂਦੀ।
ਉਨ੍ਹਾਂ ਵਲੋਂ ਲਗਾਤਾਰ ਸਰਕਾਰ ਅੱਗੇ ਮੰਗਾਂ ਰੱਖੀਆਂ ਗਈਆਂ ਹਨ, ਪਰ ਸਰਕਾਰ ਦੇ ਕੰਨਾਂ 'ਤੇ ਜੂੰ ਤੱਕ ਨਹੀਂ ਸਰਕਦੀ। ਕਿਸੇ ਵੀ ਮੰਗ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਫਿਰ ਉਹ ਹਾਵੇਂ ਬਿਜਲੀ ਦੀ 300 ਯੂਨਿਟ ਪ੍ਰਤੀ ਮਹੀਨਾ ਮੁਆਫ ਦੀ ਗੱਲ ਹੋਵੇ, ਰੇਲ ਜਾਂ ਬੱਸ ਦਾ ਕਿਰਾਇਆ ਮੁਆਫ ਕਰਨਾ ਜਾਂ ਫਿਰ 20 ਹਜ਼ਾਰ ਪ੍ਰਤੀ ਪੈਨਸ਼ਨ ਦੀ ਮੰਗ ਹੋਵੇ।
ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਕੋਈ ਵੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੁੰਦੀ ਤਾਂ ਉਹ ਇਸੇ ਤਰ੍ਹਾਂ ਪ੍ਰਦਸ਼ਨ ਜਾਰੀ ਰੱਖਣਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਧਰਮ
ਪੰਜਾਬ
ਪੰਜਾਬ
Advertisement