ਫਤਹਿਗੜ੍ਹ ਸਾਹਿਬ: ਪੰਜਾਬ 'ਚ ਇੱਕ ਤੋਂ ਬਾਅਦ ਇੱਕ ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਕੱਲ੍ਹ ਪਹਿਲਾਂ ਮੋਹਾਲੀ, ਫਿਰ ਮੋਗਾ 'ਚ ਇੱਕ-ਇੱਕ ਸ਼ੱਕੀ ਮਰੀਜ਼ ਸਾਹਮਣੇ ਆਏ ਤੇ ਹੁਣ ਫਤਿਹਗੜ੍ਹ ਸਾਹਿਬ 'ਚ ਵੀ ਵਾਇਰਸ ਦਾ ਇੱਕ ਸ਼ੱਕੀ ਮਰੀਜ਼ ਪਾਇਆ ਗਿਆ ਹੈ। ਖੰਘ ਤੇ ਬੁਖਾਰ ਹੋਣ ਕਾਰਨ ਉਸ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ।
ਇਹ ਵੀ ਪੜ੍ਹੋ:
ਕੋਰੋਨਾਵਾਇਰਸ: ਚੰਡੀਗੜ੍ਹ ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਸਰੀ, 15 ਜਨਵਰੀ ਤੋਂ ਬਾਅਦ ਚੀਨ ਤੋਂ ਪਰਤਣ ਵਾਲਿਆਂ ਨੂੰ ਜਾਂਚ ਦੇ ਨਿਰਦੇਸ਼
ਡਾਕਟਰਾਂ ਵਲੋਂ ਉਸ 'ਚ ਕੋਰੋਨਾਵਾਇਰਸ ਦੇ ਲੱਛਣ ਦੇਖਣ ਤੋਂ ਬਾਅਦ ਵੱਖਰੇ ਵਾਰਡ 'ਚ ਦਾਖਿਲ ਕਰਵਾਇਆ ਗਿਆ। ਫਿਲਹਾਲ ਉਸ ਦੇ ਟੈਸਟ ਕਰਵਾਏ ਜਾ ਰਹੇ ਹਨ। ਸਿਹਤ ਵਿਭਾਗ ਵਲੋਂ ਕੋਰੋਨਾਵਾਇਰਸ ਸਬੰਧੀ ਪਠਾਨਕੋਟ 'ਚ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ:
ਮੋਗਾ 'ਚ ਕੋਰੋਨਾਵਾਇਰਸ ਦਾ ਸ਼ੱਕੀ ਮਰੀਜ਼, ਦੋ ਦਿਨ ਪਹਿਲਾਂ ਹੀ ਦੁਬਈ ਤੋਂ ਆਇਆ ਸੀ ਵਾਪਸ
ਸਿਹਤ ਵਿਭਾਗ ਨੇ ਹੋਟਲ ਤੇ ਰੈਸਟੋਰੈਂਟ ਵਾਲਿਆਂ ਨੂੰ ਵਿਦੇਸ਼ ਤੋਂ ਪਠਾਨਕੋਟ ਦੇ ਹੋਟਲ 'ਚ ਰਹਿਣ ਵਾਲਿਆਂ ਦਾ ਪੂਰਾ ਰਿਕਾਰਡ ਲੈਣ ਤੋਂ ਬਾਅਦ ਸੰਪਰਕ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਿੱਜੀ ਹਸਪਤਾਲਾਂ ਨੂੰ ਵੀ ਕਿਹਾ ਗਿਆ ਹੈ ਕਿ ਜੇ ਕੋਈ ਵਿਅਕਤੀ ਕੋਰੋਨਾਵਾਇਰਸ ਦੇ ਲੱਛਣ ਦਿਖਾਉਂਦਾ ਹੈ ਤਾਂ ਉਨ੍ਹਾਂ ਨੂੰ ਤੁਰੰਤ ਦੱਸਿਆ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ:
ਆਖਰ ਕਿ ਨੇ ਕੋਰੋਨਾਵਾਇਰਸ ਦੇ ਮੁੱਢਲੇ ਲੱਛਣ, ਕਰੋ ਇਹ ਰੋਕਥਾਮ ਉੁਪਾਅ
ਹੁਣ ਫਤਿਹਗੜ੍ਹ ਸਾਹਿਬ 'ਚ ਕੋਰੋਨਾਵਾਇਰਸ ਦਾ ਸ਼ੱਕੀ ਮਰੀਜ਼, ਸਿਹਤ ਵਿਭਾਗ ਵਲੋਂ ਅਲਰਟ ਜਾਰੀ
ਏਬੀਪੀ ਸਾਂਝਾ
Updated at:
05 Mar 2020 10:31 AM (IST)
ਪੰਜਾਬ 'ਚ ਇੱਕ ਤੋਂ ਬਾਅਦ ਇੱਕ ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਕੱਲ੍ਹ ਪਹਿਲਾਂ ਮੋਹਾਲੀ, ਫਿਰ ਮੋਗਾ 'ਚ ਇੱਕ-ਇੱਕ ਸ਼ੱਕੀ ਮਰੀਜ਼ ਸਾਹਮਣੇ ਆਏ ਤੇ ਹੁਣ ਫਤਿਹਗੜ੍ਹ ਸਾਹਿਬ 'ਚ ਵੀ ਵਾਇਰਸ ਦਾ ਇੱਕ ਸ਼ੱਕੀ ਮਰੀਜ਼ ਪਾਇਆ ਗਿਆ ਹੈ।
- - - - - - - - - Advertisement - - - - - - - - -