ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਦੇ 14 ਨਵੇਂ ਮਾਮਲੇ ਆਏ ਸਾਹਮਣੇ, ਤਾਜ਼ਾ ਅੰਕੜੇ ਜਾਰੀ

ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਇਸ ਸਮੇਂ ਕੋਰੋਨਾ ਵਾਇਰਸ ਦਾ ਕੋਈ ਵੀ ਮਰੀਜ਼ ਨਹੀਂ ਅਤੇ ਸਿਰਫ ਚਾਰ ਹੀ ਜ਼ਿਲ੍ਹੇ ਅਜਿਹੇ ਹਨ ਜਿਨ੍ਹਾਂ ਵਿੱਚ ਮਰੀਜ਼ਾਂ ਦੀ ਗਿਣਤੀ 10 ਤੋਂ ਵੱਧ ਹੈ।

ਚੰਡੀਗੜ੍ਹ: ਕੋਰੋਨਾ ਵਾਇਰਸ 'ਤੇ ਫ਼ਤਹਿ ਹਾਸਲ ਕਰਨ ਵਿੱਚ ਪੰਜਾਬ ਕੁਝ ਹੀ ਦੂਰ ਰਹਿ ਗਿਆ ਜਾਪਦਾ ਹੈ। ਬੀਤੇ ਦਿਨ ਪੰਜਾਬ ਵਿੱਚ ਸਿਰਫ ਲੁਧਿਆਣਾ ਦਾ ਇੱਕ ਵਿਅਕਤੀ ਹੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ, ਪਰ ਤਾਜ਼ਾ ਅੰਕੜਿਆਂ ਵਿੱਚ ਪੰਜਾਬ ਵਿੱਚ ਕੋਵਿਡ-19 ਦੇ 14 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਇਸ ਸਮੇਂ ਕੋਰੋਨਾ ਵਾਇਰਸ ਦਾ ਕੋਈ ਵੀ ਮਰੀਜ਼ ਨਹੀਂ ਅਤੇ ਸਿਰਫ ਚਾਰ ਹੀ ਜ਼ਿਲ੍ਹੇ ਅਜਿਹੇ ਹਨ ਜਿਨ੍ਹਾਂ ਵਿੱਚ ਮਰੀਜ਼ਾਂ ਦੀ ਗਿਣਤੀ 10 ਤੋਂ ਵੱਧ ਹੈ। ਮੁਹਾਲੀ, ਸੰਗਰੂਰ, ਮੋਗਾ ਤੇ ਫ਼ਿਰੋਜ਼ਪੁਰ ਵਿੱਚ ਕਰੋਨਾਵਾਇਰਸ ਤੋਂ ਪ੍ਰਭਾਵਿਤ ਕੋਈ ਵੀ ਵਿਅਕਤੀ ਇਲਾਜ ਅਧੀਨ ਨਾ ਹੋਣ ਕਾਰਨ ਸਿਹਤ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਨੂੰ ਫਿਲਹਾਲ ਕਰੋਨਾ ਮੁਕਤ ਐਲਾਨ ਦਿੱਤਾ ਹੈ। ਇਸੇ ਤਰ੍ਹਾਂ ਬਠਿੰਡਾ, ਤਰਨ ਤਾਰਨ, ਰੂਪਨਗਰ, ਕਪੂਰਥਲਾ ਤੇ ਫ਼ਤਹਿਗੜ੍ਹ ਸਾਹਿਬ ਅਜਿਹੇ ਜ਼ਿਲ੍ਹੇ ਹਨ, ਜਿੱਥੇ ਇਸ ਸਮੇਂ ਸਿਰਫ ਇੱਕ-ਇੱਕ ਮਰੀਜ਼ ਹੀ ਇਲਾਜ ਅਧੀਨ ਹੈ ਜਦੋਂ ਕਿ ਮਾਨਸਾ ਤੇ ਪਠਾਨਕੋਟ ਵਿੱਚ ਦੋ-ਦੋ ਮਰੀਜ਼ ਜ਼ੇਰੇਇਲਾਜ ਹਨ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਅੱਜ ਯਾਨੀ ਕਿ 23 ਮਈ ਨੂੰ ਸਵੇਰੇ 10 ਵਜੇ ਤਕ ਆਈ ਰਿਪੋਰਟ ਮੁਤਾਬਕ ਲੁਧਿਆਣਾ ਦੇ ਛੇ ਆਰਪੀਐੱਫ ਸਮੇਤ ਕੁੱਲ ਸੱਤ ਜਣੇ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਸੂਬੇ ਵਿੱਚ ਕੁੱਲ 2,043 ਪਾਜ਼ੇਟਿਵ ਕੇਸਾਂ ਵਿੱਚੋਂ ਅੱਜ ਤੱਕ 1847 ਲੋਕਾਂ ਨੂੰ ਹਸਪਤਾਲਾਂ ਤੋਂ ਛੁੱਟੀ ਦੇ ਕੇ ਘਰੀਂ ਤੋਰ ਦਿੱਤਾ ਗਿਆ ਹੈ। ਹਸਪਤਾਲਾਂ ਜਾਂ ਆਈਸੋਲੇਸ਼ਨ ਕੇਂਦਰਾਂ ਵਿੱਚ ਇਸ ਸਮੇਂ 157 ਮਰੀਜ਼ ਇਲਾਜ ਅਧੀਨ ਹਨ। ਪੰਜਾਬ ਵਿੱਚ ਹੁਣ ਤੱਕ ਸਾਹਮਣੇ ਆਏ 2,029 ਮਾਮਲਿਆਂ ਵਿੱਚੋਂ 9 ਜ਼ਿਲ੍ਹਿਆਂ ਵਿੱਚ ਹੀ ਸਭ ਤੋਂ ਵੱਧ ਕੇਸ ਹਨ। ਅੰਮ੍ਰਿਤਸਰ ਵਿੱਚ 312, ਜਲੰਧਰ ਵਿੱਚ 213, ਲੁਧਿਆਣਾ ਵਿੱਚ 179, ਤਰਨਤਾਰਨ ਵਿੱਚ 155, ਗੁਰਦਾਸਪੁਰ ਵਿੱਚ 129, ਨਵਾਂਸ਼ਹਿਰ ਵਿੱਚ 105, ਪਟਿਆਲਾ ਵਿੱਚ 107, ਮੁਹਾਲੀ ਵਿੱਚ 102 ਅਤੇ ਹੁਸ਼ਿਆਰਪੁਰ ਵਿੱਚ ਵੀ 102 ਮਾਮਲੇ ਸਾਹਮਣੇ ਆਏ ਹਨ। ਪੰਜਾਬ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਖ਼ਦਸ਼ਾ ਪ੍ਰਗਟਾਇਆ ਕਿ ਜੂਨ ਤੇ ਜੁਲਾਈ ਦੇ ਮਹੀਨਿਆਂ ਦੌਰਾਨ ਜ਼ਿਆਦਾ ਸਾਵਧਾਨੀ ਵਰਤਣ ਦੀ ਜ਼ਰੂਰਤ ਹੈ ਤੇ ਇਨ੍ਹਾਂ ਮਹੀਨਿਆਂ ਦੌਰਾਨ ਨਵੇਂ ਮਾਮਲੇ ਵੱਧ ਵੀ ਸਕਦੇ ਹਨ। ਵਿਦੇਸ਼ਾਂ ਤੋਂ ਹੁਣ ਤੱਕ 1 ਹਜ਼ਾਰ ਲੋਕ ਪੰਜਾਬ ਆਏ ਹਨ ਤੇ ਆਉਂਦੇ ਦਿਨਾਂ ਦੌਰਾਨ 19 ਹਜ਼ਾਰ ਤੋਂ ਵੱਧ ਪੰਜਾਬੀਆਂ ਨੇ ਵਿਦੇਸ਼ਾਂ ਤੋਂ ਆਉਣਾ ਹੈ। ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਦੇ ਵੀ ਪਾਜ਼ੇਟਿਵ ਪਾਏ ਜਾਣ ਦੇ ਆਸਾਰ ਹਨ, ਜਿਸ ਕਰਕੇ ਵਧੇਰੇ ਸਾਵਧਾਨੀ ਵਰਤੀ ਜਾ ਰਹੀ ਹੈ। ਤਾਜ਼ਾ ਅੰਕੜੇ- ਪੰਜਾਬ 'ਚ ਕੋਰੋਨਾ ਦੇ 14 ਨਵੇਂ ਮਾਮਲੇ ਆਏ ਸਾਹਮਣੇ, ਤਾਜ਼ਾ ਅੰਕੜੇ ਜਾਰੀਪੰਜਾਬ 'ਚ ਕੋਰੋਨਾ ਦੇ 14 ਨਵੇਂ ਮਾਮਲੇ ਆਏ ਸਾਹਮਣੇ, ਤਾਜ਼ਾ ਅੰਕੜੇ ਜਾਰੀ

ਟਾਪ ਹੈਡਲਾਈਨ

ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਚ ਮੀਂਹ ਨੂੰ ਲੈਕੇ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਚ ਮੀਂਹ ਨੂੰ ਲੈਕੇ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget