ਪੜਚੋਲ ਕਰੋ

ਸੂਬੇ ਦੇ ਕੁਝ ਜ਼ਿਲ੍ਹਿਆਂ ‘ਚ ਸ਼ਰਤਾਂ ਦੇ ਅਧਾਰ ‘ਤੇ ਖੁਲ੍ਹਣਗੀਆਂ ਦੁਕਾਨਾਂ, ਜਾਣੋ ਕਿਹੜੇ ਜ਼ਿਲ੍ਹੇ ਨੂੰ ਮਿਲੀ ਰਾਹਤ

ਬਠਿੰਡਾ ਜ਼ਿਲ੍ਹਾ ਮੈਜਿਸਟ੍ਰੇਟ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜਰ ਦੋ ਮਈ ਤੋਂ ਕੁਝ ਖਾਸ ਕੈਟਾਗਿਰੀਜ਼ ਦੀਆਂ ਦੁਕਾਨਾਂ ਨੂੰ ਸਵੇਰੇ 6 ਵਜੇ ਤੋਂ ਸਵੇਰੇ 10 ਵਜੇ ਤੱਕ ਕਰਫਿਊ ਦੌਰਾਨ ਖੋਲਣ ਦੀ ਛੋਟ ਦਿੱਤੀ ਹੈ।

ਬਠਿੰਡਾ: ਇੱਥੇ ਦੇ ਜ਼ਿਲ੍ਹਾ ਮੈਜਿਸਟ੍ਰੇਟ ਬੀਸ੍ਰੀ ਨਿਵਾਸਨ ਆਈਏਐਸ ਨੇ ਪੰਜਾਬ ਸਰਕਾਰ (Punjab Government) ਅਤੇ ਭਾਰਤ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜਰ ਦੋ ਮਈ ਤੋਂ ਕੁਝ ਖਾਸ ਕੈਟਾਗਿਰੀਜ਼ (categories shops) ਦੀਆਂ ਦੁਕਾਨਾਂ ਨੂੰ ਸਵੇਰੇ 6 ਵਜੇ ਤੋਂ ਸਵੇਰੇ 10 ਵਜੇ ਤੱਕ ਕਰਫਿਊ (curfew) ਦੌਰਾਨ ਖੋਲਣ ਦੀ ਛੋਟ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਕੇਵਲ ਕਰਿਆਣਾ, ਮੈਡੀਕਲ, ਡੇਅਰੀਆਂ, ਮਿਲਕ ਚਿਲਿੰਗ-ਮਿਲਕ ਕੁਲੈਕਸ਼ਨ ਸੈਂਟਰ, ਸਬਜੀਆਂ ਦੀਆਂ ਦੁਕਾਨਾਂ, ਬੇਕਰੀ, ਪੋਲਟਰੀ ਉਤਪਾਦਾਂ ਨਾਲ ਸਬੰਧਤ ਦੁਕਾਨਾਂ, ਸਪੇਅਰ ਪਾਰਟਸ ਦੀਆਂ ਦੁਕਾਨਾਂ ਸਮੇਤ ਹੋਰ ਵੀ ਕੁਝ ਦੁਕਾਨਾਂ ਖੁੱਲ੍ਹ ਸਕਣਗੀਆਂ। ਇਸ ਤੋਂ ਬਿਨ੍ਹਾਂ ਸੁਪਰ ਸਟੋਰ ਪਬਲਿਕ ਲਈ ਨਹੀਂ ਖੁੱਲਣਗੇ ਪਰ ਇਹ ਪਹਿਲਾਂ ਤੋਂ ਜਾਰੀ ਜਰੂਰੀ ਵਸਤਾਂ ਦੀ ਹੋਮ ਡਲੀਵਰੀ ਕਰ ਸਕਣਗੇ। ਸਬਜੀਆਂ ਦੀ ਹੋਮ ਡਲੀਵਰੀ ਪਹਿਲਾਂ ਵਾਂਗ ਜਾਰੀ ਰਹੇਗੀ। ਮਾਰਕਿਟ ਕੰਪਲੈਕਸ਼ਾਂ ਵਿਚ ਬਣੀਆਂ ਦੁਕਾਨਾਂ ਅਤੇ ਸ਼ਾਪਿੰਗ ਮਾਲ ਬੰਦ ਰਹਿਣਗੇ। ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਨਾਲ ਹੀ ਈ-ਕਾਮਰਸ ਕੰਪਨੀਆਂ ਪਹਿਲਾਂ ਤੋਂ ਮਿਲੀਆਂ ਛੋਟਾਂ ਅਨੁਸਾਰ ਹੀ ਕੇਵਲ ਜਰੂਰੀ ਵਸਤਾਂ ਦੀ ਸਪਲਾਈ ਕਰ ਸਕਣਗੀਆਂ। ਇਸ ਦੇ ਨਾਲ ਹੀ ਫ਼ਿਰੋਜ਼ਪੁਰ ਜ਼ਿਲ੍ਹਾ ਦੇ ਮੈਜਿਸਟ੍ਰੇਟ ਨੇ ਆਮ ਲੋਕ ਲਈ ਸਵੇਰੇ 6 ਤੋਂ 10 ਵਜੇ ਤੱਕ ਦੁਕਾਨਾਂ ਖੁੱਲ੍ਹਣ ਦਾ ਹੁਕਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਇੱਕ ਹੀ ਮੈਂਬਰ ਨੂੰ ਬਾਜ਼ਾਰ ਜਾਣ ਦੀ ਇਜਾਜ਼ਤ ਹੈ ਤੇ ਉਹ ਵੀ ਪੈਦਲ। ਉਨ੍ਹਾਂ ਅੱਗੇ ਇਹ ਵੀ ਕਿਹਾ ਕਿ ਜੇਕਰ ਕੋਈ ਵਹੀਕਲ ‘ਤੇ ਜਾਂਦਾ ਹੈ ਤਾਂ ਉਸ ਦਾ ਵਾਹਨ ਜਬਤ ਕਰ ਲਿਆ ਜਾਏਗਾ ਤੇ ਕਾਨੂੰਨੀ ਕਾਰਵਾਈ ਕੀਤੀ ਜਾਏਗੀ। ਇਸ ਦੌਰਾਨ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਸਮੇਂ ਹੋਮ ਡੀਲੀਵਰੀ ਨੂੰ ਉਤਸਾਹਿਤ ਕਰਨ। ਦੁਕਾਨਦਾਰ ਆਪਣੀਆਂ ਦੁਕਾਨਾਂ ਬਾਹਰ ਇੱਕ ਮੀਟਰ ਦੇ ਵਕਫੇ ‘ਤੇ ਸਰਕਲ ਲਗਾਉਣਗੇ ਤਾਂ ਜ਼ੋ ਗ੍ਰਾਹਕਾਂ ‘ਚ ਸਮਾਜਿਕ ਦੂਰੀ ਬਣਾਈ ਰੱਖੀ ਜਾ ਸਕੇ। ਨਾਲ ਹੀ ਗ੍ਰਾਹਕ ਨੇ ਮਾਸਕ ਲਾਜ਼ਮੀ ਪਾਇਆ ਹੋਵੇ।

ਟਾਪ ਹੈਡਲਾਈਨ

School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
Punjab News: ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
Embed widget