Punjab Breaking News LIVE: ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮੌਕੇ ਗੂੰਜੇ ਖਾਲਿਸਤਾਨ ਦੇ ਨਾਅਰੇ, ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕੌਮ ਦੇ ਨਾਂ ਸੰਦੇਸ਼, ਅੰਮ੍ਰਿਤਸਰ ਵਿਖੇ ਸਖਤ ਸੁਰੱਖਿਆ ਪ੍ਰਬੰਧ
Punjab Breaking News LIVE 06 June, 2023: ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮੌਕੇ ਗੂੰਜੇ ਖਾਲਿਸਤਾਨ ਦੇ ਨਾਅਰੇ, ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕੌਮ ਦੇ ਨਾਂ ਸੰਦੇਸ਼, ਅੰਮ੍ਰਿਤਸਰ ਵਿਖੇ ਸਖਤ ਸੁਰੱਖਿਆ ਪ੍ਰਬੰਧ
LIVE
Background
Punjab Breaking News LIVE 06 June, 2023: ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਨਿਊਯਾਰਕ ਦੇ ਸ਼ਹਿਰ ਮੈਨਹਟਨ 'ਚ ਹੋਏ ਵਿਰੋਧ ਤੋਂ ਬਾਅਦ ਲਾਈਵ ਹੋ ਕੇ ਅਸਲੀਅਤ ਦੱਸੀ ਹੈ। ਵੜਿੰਗ ਨੇ ਦੱਸਿਆ ਕਿ ਇਹ ਵੀਡੀਓ ਬਣਾਉਣਾ ਸੋਚੀ ਸਮਝੀ ਸਾਜ਼ਿਸ਼ ਸੀ। ਵੈਡਿੰਗ ਨੇ ਕਿਹਾ- ਮੈਂ ਵਿਰੋਧ ਦਾ ਵੀਡੀਓ ਦੇਖਿਆ, ਜਿਸ ਤੋਂ ਬਾਅਦ ਮੈਨੂੰ ਲਾਈਵ ਹੋਣਾ ਪਿਆ। ਵੀਡੀਓ 'ਚ ਇੱਕ ਸਰਦਾਰ ਨਜ਼ਰ ਆ ਰਿਹਾ ਹੈ ਜੋ ਕਹਿੰਦਾ ਹੈ ਕਿ ਸਿੱਖਾਂ ਨਾਲ ਪੰਗਾ ਲੈਣਾ ਸਹੀ ਨਹੀਂ। ਮੈਂ ਕਹਿਣਾ ਚਾਹੁੰਦਾ ਹਾਂ ਕਿ ਇਹ ਸਿੱਖ ਕੋਈ ਉਪਰ ਤੋਂ ਨਹੀਂ ਆਇਆ ਸੀ। ਅਸੀਂ ਸਾਰੇ ਗੁਰੂ ਨਾਨਕ ਤੇ ਗੁਰੂ ਗੋਬਿੰਦ ਸਿੰਘ ਦੇ ਲੋਕ ਹਾਂ। ਸਭ ਤੋਂ ਪਹਿਲਾਂ ਮੈਂ ਦੱਸਣਾ ਚਾਹੁੰਦਾ ਹਾਂ ਕਿ ਰਾਹੁਲ ਗਾਂਧੀ ਦੇ ਪ੍ਰੋਗਰਾਮ ਵਿੱਚ ਇੱਕ ਬੱਚੇ ਨੂੰ ਭੇਜਿਆ ਗਿਆ ਸੀ ਤੇ ਤੁਹਾਡੇ ਵਿੱਚੋਂ ਕੋਈ ਨਹੀਂ ਆਇਆ। ਬਾਹਰ ਖੜ੍ਹੇ ਹੋ ਕੇ ਖਾਲਿਸਤਾਨ ਦੇ ਨਾਅਰੇ ਲਗਾਉਂਦੇ ਰਹੇ। 500 ਡਾਲਰ ਪਿੱਛੇ ਦੇਸ਼ ਨੂੰ ਕਰ ਰਹੇ ਨੇ ਬਦਨਾਮ; ਖਾਲਿਸਤਾਨ ਨਾ ਬਣਿਆ ਤੇ ਨਾ ਬਣੇਗਾ : ਰਾਜਾ ਵੜਿੰਗ
ਅਸੀਂ ਇਕੱਠੇ ਹੋ ਜਾਈਏ ਤਾਂ ਸਰਕਾਰ ਨੂੰ ਵੀ ਝੁਕਾ ਦਿਆਂਗੇ ਫਿਰ ਕਿਸੇ ਤੋਂ ਇਨਸਾਫ਼ ਮੰਗਣ ਦੀ ਲੋੜ ਨਹੀਂ-ਜਥੇਦਾਰ
Operation blue star: ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਨੇ ਇੱਕ ਵਾਰ ਮੁੜ ਸਿੱਖਾਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਇਸ ਮੌਕੇ ਜਥੇਦਾਰ ਨੇ 1984 ਵਿੱਚ ਭਾਰਤੀ ਹਕੂਮਤ ਤੇ ਫੌਜ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਕੀਤੇ ਹਮਲੇ ਬਾਬਤ ਕਿਹਾ ਕਿ ਰਹਿੰਦੀ ਦੁਨੀਆ ਤੱਕ ਸਿੱਖ ਇਸ ਅਣਮਨੁੱਖੀ ਵਤੀਰੇ ਨੂੰ ਨਹੀਂ ਭੁੱਲਣਗੇ। ਇਸ ਮੌਕੇ ਜਥੇਦਾਰ ਨੇ ਪੰਥਕ ਆਗੂਆਂ ਤੇ ਸਾਰੀਆਂ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਾਫ਼ਲੇ ਬੰਨ੍ਹ ਕੇ ਪਿੰਡਾਂ ਵਿੱਚ ਜਾਈਏ ਤੇ ਪੰਥ ਨੂੰ ਇਕੱਠਾ ਕਰੀਏ। ਉਨ੍ਹਾਂ ਕਿਹਾ ਕਿ ਸਾਡੀ ਤਾਕਤ ਘਟੀ ਨਹੀਂ ਹੈ ਬਲਕਿ ਬਿਖਰੀ ਹੋਈ ਹੈ ਪਰ ਸਰਕਾਰ ਨਹੀਂ ਚਾਹੁੰਦੀ ਕਿ ਅਸੀ ਇਕੱਠੇ ਹੋਈਏ। ਅਸੀਂ ਇਕੱਠੇ ਹੋ ਜਾਈਏ ਤਾਂ ਸਰਕਾਰ ਨੂੰ ਵੀ ਝੁਕਾ ਦਿਆਂਗੇ ਫਿਰ ਕਿਸੇ ਤੋਂ ਇਨਸਾਫ਼ ਮੰਗਣ ਦੀ ਲੋੜ ਨਹੀਂ-ਜਥੇਦਾਰ
ਅਕਾਲ ਤਖਤ ਨੂੰ ਟੈਂਕਾਂ-ਤੋਪਾਂ ਨਾਲ ਢਹਿ-ਢੇਰੀ ਕਰ ਹਜ਼ਾਰਾਂ ਸਿੰਘ ਸਿੰਘਣੀਆਂ ਨੂੰ ਸ਼ਹੀਦ ਕੀਤਾ
Operation Blue Star Anniversary: ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮਨਾਈ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਪੋਸਟ ਪਾ ਕੇ ਇਸ ਆਪ੍ਰੇਸ਼ਨ ਵਿੱਚ ਸ਼ਹੀਦ ਹੋਏ ਸਿੰਘ ਸਿੰਘਣੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਹਨ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ਉੱਪਰ ਲਿਖਿਆ ਹੈ ਕਿ 6 ਜੂਨ 1984 ਉਹ ਦਿਨ ਸੀ ਜਦੋਂ ਸਿੱਖ ਕੌਮ 'ਤੇ ਤੀਜਾ ਘੱਲੂਘਾਰਾ ਵਾਪਰਿਆ ਤੇ ਉਹ ਵੀ ਭਾਰਤ ਦੀ ਆਪਣੀ ਕੇਂਦਰ ਸਰਕਾਰ ਵੱਲੋਂ ਅੰਜਾਮ ਦਿੱਤਾ ਗਿਆ। ਇਸ ਤੀਜੇ ਘੱਲੂਘਾਰੇ ਦੀ ਯਾਦ ਰਹਿ-ਰਹਿ ਕੇ ਕੌਮ ਦੇ ਜ਼ਖ਼ਮਾਂ ਨੂੰ ਪੀੜ੍ਹੀ ਦਰ ਪੀੜ੍ਹੀ ਮੁੜ ਹਰੇ ਕਰਦੀ ਹੈ। ਸਾਡੇ ਸਰਵ ਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਟੈਂਕਾਂ ਤੋਪਾਂ ਨਾਲ ਢਹਿ ਢੇਰੀ ਕਰ ਹਜਾਰਾਂ ਸਿੰਘ ਸਿੰਘਣੀਆਂ ਨੂੰ ਸ਼ਹੀਦ ਕਰ ਦਿੱਤਾ। ਸ਼ਹੀਦ ਹੋਏ ਸਿੰਘ ਸਿੰਘਣੀਆਂ ਨੂੰ ਕੋਟਿ ਕੋਟਿ ਪ੍ਰਣਾਮ। ਅਕਾਲ ਤਖਤ ਨੂੰ ਟੈਂਕਾਂ-ਤੋਪਾਂ ਨਾਲ ਢਹਿ-ਢੇਰੀ ਕਰ ਹਜ਼ਾਰਾਂ ਸਿੰਘ ਸਿੰਘਣੀਆਂ ਨੂੰ ਸ਼ਹੀਦ ਕੀਤਾ
ਦਿਨ ਚੜ੍ਹਦਿਆਂ ਹੀ ਮੌਸਮ ਨੇ ਲਈ ਕਰਵਟ, ਬਾਰਸ਼ ਕਰਕੇ ਪਾਰਾ ਡਿੱਗਿਆ
Punjab Weather Report: ਉੱਤਰੀ ਭਾਰਤ ਦਾ ਮੌਸਮ ਨਿੱਤ ਨਵੀਂ ਕਰਵਟ ਲੈ ਰਿਹਾ ਹੈ। ਪਿਛਲੇ ਦੋ ਦਿਨ ਪਾਰਾ ਚੜ੍ਹਨ ਮਗਰੋਂ ਮੰਗਲਵਾਰ ਸਵੇਰੇ ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਸ਼ ਹੋਈ। ਇਸ ਨਾਲ ਪਾਰਾ ਮੁੜ ਹੇਠਾਂ ਆ ਗਿਆ। ਉਧਰ ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਦਿਨਾਂ ਵਿੱਚ ਮੌਸਮ ਸਾਫ ਰਹੇਗਾ ਤੇ ਪਾਰਾ 45-46 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਦੱਸ ਦਈਏ ਕਿ ਪੂਰਾ ਮਈ ਮਹੀਨਾ ਠੰਢਾ ਰਹਿਣ ਮਗਰੋਂ ਪੰਜਾਬ ’ਚ ਜੂਨ ਚੜ੍ਹਦਿਆਂ ਸਾਰ ਹੀ ਗਰਮੀ ਨੇ ਮੁੜ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਵਿੱਚ ਸੋਮਵਾਰ ਨੂੰ ਤਾਪਮਾਨ 40 ਡਿਗਰੀ ਸੈਲਸੀਅਸ ਪਾਰ ਕਰ ਗਿਆ। ਬੇਸ਼ੱਕ ਅੱਜ ਸਵੇਰੇ ਕੁਝ ਇਲਾਕਿਆਂ ਵਿੱਚ ਬਾਰਸ਼ ਹੋਣ ਕਰਕੇ ਰਾਹਤ ਮਿਲੀ ਹੈ ਪਰ ਪਰ ਆਉਣ ਵਾਲੇ ਦਿਨਾਂ ’ਚ ਤਾਪਮਾਨ ਹੋਰ ਵਧਣ ਦੇ ਆਸਾਰ ਹਨ। ਦਿਨ ਚੜ੍ਹਦਿਆਂ ਹੀ ਮੌਸਮ ਨੇ ਲਈ ਕਰਵਟ, ਬਾਰਸ਼ ਕਰਕੇ ਪਾਰਾ ਡਿੱਗਿਆ
Punjab News : ਸੀ.ਆਈ.ਏ. ਸਟਾਫ ਸਰਹਿੰਦ ਦੀ ਟੀਮ ਨੇ ਡਰੱਗ ਮਨੀ ਅਤੇ ਭਾਰੀ ਨਸ਼ੀਲੀਆਂ ਗੋਲੀਆਂ ਤੇ ਨਸ਼ੀਲੀਆਂ ਸੀਸ਼ੀਆਂ ਸਮੇਤ 4 ਦੋਸ਼ੀਆਂ ਨੂੰ ਕੀਤਾ ਕਾਬੂ
Punjab News : ਸੀ.ਆਈ.ਏ. ਸਟਾਫ ਸਰਹਿੰਦ ਦੀ ਟੀਮ ਨੇ 07 ਲੱਖ ਰੁਪਏ ਦੀ ਡਰੱਗ ਮਨੀ ਅਤੇ ਭਾਰੀ ਨਸ਼ੀਲੀਆਂ ਗੋਲੀਆਂ ਤੇ ਨਸ਼ੀਲੀਆਂ ਸੀਸ਼ੀਆਂ ਸਮੇਤ 4 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ। ਇਹ ਜਾਣਕਾਰੀ ਦਿੰਦਿਆਂ ਐਸ.ਪੀ. (ਜਾਂਚ) ਰਾਕੇਸ਼ ਕੁਮਾਰ ਨੇ ਦਸਿਆ ਕਿ ਪੰਜਾਬ ਪੁਲਿਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਅਧੀਨ ਸੀ.ਆਈ.ਏ. ਸਟਾਫ ਸਰਹਿੰਦ ਦੇ ਇੰਚਾਰਜ ਇੰਸਪੈਕਟਰ ਅਮਰਬੀਰ ਸਿੰਘ ਵੱਲੋਂ ਅੰਤਰ-ਰਾਜੀ ਡਰੱਗ ਰੈਕਟ ਦਾ ਪਰਦਾਫਾਸ਼ ਕੀਤਾ ਹੈ ਅਤੇ ਕਾਬੂ ਕੀਤੇ ਗਏ 04 ਕਥਿਤ ਦੋਸ਼ੀਆਂ ਪਾਸੋਂ 2 ਲੱਖ 34 ਹਜ਼ਾਰ 220 ਨਸ਼ੀਲੀਆਂ ਗੋਲੀਆਂ ਅਤੇ 330 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ ਹੋਈਆਂ ਹਨ,ਕਥਿਤ ਦੋਸ਼ੀਆਂ ਪਾਸੋਂ 07 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ
7th Pay Commission Latest News : ਕੀ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ ਹਜ਼ਾਰਾਂ ਰੁਪਏ ਦਾ ਹੋਵੇਗਾ ਵਾਧਾ
ਸੱਤਵੇਂ ਤਨਖਾਹ ਕਮਿਸ਼ਨ ਦੇ ਤਹਿਤ ਆਉਣ ਵਾਲੇ ਦਿਨਾਂ 'ਚ ਕੇਂਦਰ ਸਰਕਾਰ ਵੱਡੀ ਖਬਰ ਦੇ ਸਕਦੀ ਹੈ। ਜੇ ਸਰਕਾਰ ਕੋਈ ਫੈਸਲਾ ਲੈਂਦੀ ਹੈ ਤਾਂ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਰਾਂ ਦੀ ਪੈਨਸ਼ਨ ਵਿੱਚ ਹਜ਼ਾਰਾਂ ਰੁਪਏ ਦਾ ਵਾਧਾ ਹੋਵੇਗਾ। AICPI ਕੋਲ ਡਾਟਾ ਆਉਣ ਨਾਲ ਮੰਨਿਆ ਜਾ ਰਿਹਾ ਹੈ ਕਿ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ 'ਚ 3 ਤੋਂ 4 ਫੀਸਦੀ ਦਾ ਵਾਧਾ ਮਿਲ ਸਕਦਾ ਹੈ।
Odisha Train Accident : ਓਡੀਸ਼ਾ ਟ੍ਰੇਨ ਹਾਦਸੇ ਦੇ 3 ਦਿਨਾਂ ਬਾਅਦ ਵੀ ਨਹੀਂ ਹੋਈ 100 ਤੋਂ ਵੱਧ ਲਾਸ਼ਾਂ ਦੀ ਪਛਾਣ
Amritsar News: ਆਪ੍ਰੇਸ਼ਨ ਬਲਿਊ ਸਟਾਰ ਦੀ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬੰਦ, ਪੁਲਿਸ ਵੀ ਪੂਰੀ ਤਰ੍ਹਾਂ ਅਲਰਟ
ਆਪ੍ਰੇਸ਼ਨ ਬਲਿਊ ਸਟਾਰ ਦੀ 39ਵੀਂ ਵਰੇਗੰਢ ਮੌਕੇ ਅੰਮ੍ਰਿਤਸਰ ਦੇ ਜ਼ਿਆਦਾਤਰ ਬਾਜ਼ਾਰ ਬੰਦ ਰਹੇ। ਵੱਖ-ਵੱਖ ਜਥੇਬੰਦੀਆਂ ਵੱਲੋਂ ਬੀਤੇ ਦਿਨੀਂ ਅੰਮ੍ਰਿਤਸਰ ਸ਼ਹਿਰ ਬੰਦ ਰੱਖਣ ਦੀ ਕਾਲ ਦਿੱਤੀ ਗਈ ਸੀ। ਇਸ ਨੂੰ ਲੈ ਕੇ ਅੱਜ ਅੰਮ੍ਰਿਤਸਰ ਸ਼ਹਿਰ ਬੰਦ ਦੇਖਣ ਨੂੰ ਮਿਲਿਆ। 6 ਜੂਨ 1984 ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਪਰ ਫੌਜੀ ਕਾਰਵਾਈ ਕਰਕੇ ਲੋਕ ਅੱਜ ਵੀ ਰੋਸ ਪ੍ਰਗਟ ਕਰਦੇ ਹਨ।
Operation Blue Star Anniversary: ਆਪ੍ਰੇਸ਼ਨ ਬਲਿਊ ਸਟਾਰ ਦੀ ਵਰ੍ਹੇਗੰਢ ਮੌਕੇ ਹੀ ਕੇਂਦਰੀ ਏਜੰਸੀ ਐਨਆਈਏ ਦਾ ਵੱਡਾ ਐਕਸ਼ਨ
ਆਪ੍ਰੇਸ਼ਨ ਬਲਿਊ ਸਟਾਰ ਦੀ ਵਰ੍ਹੇਗੰਢ ਮੌਕੇ ਹੀ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਵੱਡਾ ਐਕਸ਼ਨ ਕੀਤਾ ਹੈ। ਐਨਆਈਏ ਨੇ ਅੱਜ ਪੰਜਾਬ ਤੇ ਹਰਿਆਣਾ ’ਚ ਖ਼ਾਲਿਸਤਾਨੀ ਸੰਗਠਨ ਨਾਲ ਜੁੜੇ ਵਿਅਕਤੀਆਂ ਦੇ 10 ਟਿਕਾਣਿਆਂ ’ਤੇ ਛਾਪੇ ਮਾਰੇ ਹਨ। ਮੰਨਿਆ ਜਾ ਰਿਹਾ ਕਿ ਆਪ੍ਰੇਸ਼ਨ ਬਲਿਊ ਸਟਾਰ ਦੀ ਵਰ੍ਹੇਗੰਢ ਮੌਕੇ ਹੀ ਸਖਤ ਐਕਸ਼ਨ ਕਰਕੇ ਕੇਂਦਰ ਸਰਕਾਰ ਨੇ ਸੰਕੇਤ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਖ਼ਾਲਿਸਤਾਨੀਆਂ ਖਿਲਾਫ ਸਖਤੀ ਵਰਤੀ ਜਾਏਗੀ। ਸੂਤਰਾਂ ਮੁਤਾਬਕ ਪੰਜਾਬ ’ਚ 9 ਤੇ ਹਰਿਆਣਾ 1 ਥਾਵਾਂ ’ਤੇ ਖ਼ਾਲਿਸਤਾਨ ਟਾਈਗਰ ਫੋਰਸ ਨਾਲ ਸਬੰਧਤ ਵਿਅਕਤੀਆਂ ਦੇ ਛਾਪੇਮਾਰੀ ਕੀਤੀ ਜਾ ਰਹੀ ਹੈ। ਐਨਆਈਏ ਨੇ ਇਸ ਮਾਮਲੇ 'ਤੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਪਰ ਚਰਚਾ ਹੈ ਕਿ ਇਹ ਕਾਰਵਾਈ ਖ਼ਾਲਿਸਤਾਨ ਟਾਈਗਰ ਫੋਰਸ ਲਈ ਫੰਡਿੰਗ ਕਰਨ ਵਾਲਿਆਂ ਖਿਲਾਫ ਕੀਤੀ ਗਈ ਹੈ।