Punjab Breaking News LIVE: ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮੌਕੇ ਗੂੰਜੇ ਖਾਲਿਸਤਾਨ ਦੇ ਨਾਅਰੇ, ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕੌਮ ਦੇ ਨਾਂ ਸੰਦੇਸ਼, ਅੰਮ੍ਰਿਤਸਰ ਵਿਖੇ ਸਖਤ ਸੁਰੱਖਿਆ ਪ੍ਰਬੰਧ
Punjab Breaking News LIVE 06 June, 2023: ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮੌਕੇ ਗੂੰਜੇ ਖਾਲਿਸਤਾਨ ਦੇ ਨਾਅਰੇ, ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕੌਮ ਦੇ ਨਾਂ ਸੰਦੇਸ਼, ਅੰਮ੍ਰਿਤਸਰ ਵਿਖੇ ਸਖਤ ਸੁਰੱਖਿਆ ਪ੍ਰਬੰਧ
Punjab News : ਸੀ.ਆਈ.ਏ. ਸਟਾਫ ਸਰਹਿੰਦ ਦੀ ਟੀਮ ਨੇ 07 ਲੱਖ ਰੁਪਏ ਦੀ ਡਰੱਗ ਮਨੀ ਅਤੇ ਭਾਰੀ ਨਸ਼ੀਲੀਆਂ ਗੋਲੀਆਂ ਤੇ ਨਸ਼ੀਲੀਆਂ ਸੀਸ਼ੀਆਂ ਸਮੇਤ 4 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ। ਇਹ ਜਾਣਕਾਰੀ ਦਿੰਦਿਆਂ ਐਸ.ਪੀ. (ਜਾਂਚ) ਰਾਕੇਸ਼ ਕੁਮਾਰ ਨੇ ਦਸਿਆ ਕਿ ਪੰਜਾਬ ਪੁਲਿਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਅਧੀਨ ਸੀ.ਆਈ.ਏ. ਸਟਾਫ ਸਰਹਿੰਦ ਦੇ ਇੰਚਾਰਜ ਇੰਸਪੈਕਟਰ ਅਮਰਬੀਰ ਸਿੰਘ ਵੱਲੋਂ ਅੰਤਰ-ਰਾਜੀ ਡਰੱਗ ਰੈਕਟ ਦਾ ਪਰਦਾਫਾਸ਼ ਕੀਤਾ ਹੈ ਅਤੇ ਕਾਬੂ ਕੀਤੇ ਗਏ 04 ਕਥਿਤ ਦੋਸ਼ੀਆਂ ਪਾਸੋਂ 2 ਲੱਖ 34 ਹਜ਼ਾਰ 220 ਨਸ਼ੀਲੀਆਂ ਗੋਲੀਆਂ ਅਤੇ 330 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ ਹੋਈਆਂ ਹਨ,ਕਥਿਤ ਦੋਸ਼ੀਆਂ ਪਾਸੋਂ 07 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ
ਸੱਤਵੇਂ ਤਨਖਾਹ ਕਮਿਸ਼ਨ ਦੇ ਤਹਿਤ ਆਉਣ ਵਾਲੇ ਦਿਨਾਂ 'ਚ ਕੇਂਦਰ ਸਰਕਾਰ ਵੱਡੀ ਖਬਰ ਦੇ ਸਕਦੀ ਹੈ। ਜੇ ਸਰਕਾਰ ਕੋਈ ਫੈਸਲਾ ਲੈਂਦੀ ਹੈ ਤਾਂ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਰਾਂ ਦੀ ਪੈਨਸ਼ਨ ਵਿੱਚ ਹਜ਼ਾਰਾਂ ਰੁਪਏ ਦਾ ਵਾਧਾ ਹੋਵੇਗਾ। AICPI ਕੋਲ ਡਾਟਾ ਆਉਣ ਨਾਲ ਮੰਨਿਆ ਜਾ ਰਿਹਾ ਹੈ ਕਿ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ 'ਚ 3 ਤੋਂ 4 ਫੀਸਦੀ ਦਾ ਵਾਧਾ ਮਿਲ ਸਕਦਾ ਹੈ।
ਆਪ੍ਰੇਸ਼ਨ ਬਲਿਊ ਸਟਾਰ ਦੀ 39ਵੀਂ ਵਰੇਗੰਢ ਮੌਕੇ ਅੰਮ੍ਰਿਤਸਰ ਦੇ ਜ਼ਿਆਦਾਤਰ ਬਾਜ਼ਾਰ ਬੰਦ ਰਹੇ। ਵੱਖ-ਵੱਖ ਜਥੇਬੰਦੀਆਂ ਵੱਲੋਂ ਬੀਤੇ ਦਿਨੀਂ ਅੰਮ੍ਰਿਤਸਰ ਸ਼ਹਿਰ ਬੰਦ ਰੱਖਣ ਦੀ ਕਾਲ ਦਿੱਤੀ ਗਈ ਸੀ। ਇਸ ਨੂੰ ਲੈ ਕੇ ਅੱਜ ਅੰਮ੍ਰਿਤਸਰ ਸ਼ਹਿਰ ਬੰਦ ਦੇਖਣ ਨੂੰ ਮਿਲਿਆ। 6 ਜੂਨ 1984 ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਪਰ ਫੌਜੀ ਕਾਰਵਾਈ ਕਰਕੇ ਲੋਕ ਅੱਜ ਵੀ ਰੋਸ ਪ੍ਰਗਟ ਕਰਦੇ ਹਨ।
ਆਪ੍ਰੇਸ਼ਨ ਬਲਿਊ ਸਟਾਰ ਦੀ ਵਰ੍ਹੇਗੰਢ ਮੌਕੇ ਹੀ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਵੱਡਾ ਐਕਸ਼ਨ ਕੀਤਾ ਹੈ। ਐਨਆਈਏ ਨੇ ਅੱਜ ਪੰਜਾਬ ਤੇ ਹਰਿਆਣਾ ’ਚ ਖ਼ਾਲਿਸਤਾਨੀ ਸੰਗਠਨ ਨਾਲ ਜੁੜੇ ਵਿਅਕਤੀਆਂ ਦੇ 10 ਟਿਕਾਣਿਆਂ ’ਤੇ ਛਾਪੇ ਮਾਰੇ ਹਨ। ਮੰਨਿਆ ਜਾ ਰਿਹਾ ਕਿ ਆਪ੍ਰੇਸ਼ਨ ਬਲਿਊ ਸਟਾਰ ਦੀ ਵਰ੍ਹੇਗੰਢ ਮੌਕੇ ਹੀ ਸਖਤ ਐਕਸ਼ਨ ਕਰਕੇ ਕੇਂਦਰ ਸਰਕਾਰ ਨੇ ਸੰਕੇਤ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਖ਼ਾਲਿਸਤਾਨੀਆਂ ਖਿਲਾਫ ਸਖਤੀ ਵਰਤੀ ਜਾਏਗੀ। ਸੂਤਰਾਂ ਮੁਤਾਬਕ ਪੰਜਾਬ ’ਚ 9 ਤੇ ਹਰਿਆਣਾ 1 ਥਾਵਾਂ ’ਤੇ ਖ਼ਾਲਿਸਤਾਨ ਟਾਈਗਰ ਫੋਰਸ ਨਾਲ ਸਬੰਧਤ ਵਿਅਕਤੀਆਂ ਦੇ ਛਾਪੇਮਾਰੀ ਕੀਤੀ ਜਾ ਰਹੀ ਹੈ। ਐਨਆਈਏ ਨੇ ਇਸ ਮਾਮਲੇ 'ਤੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਪਰ ਚਰਚਾ ਹੈ ਕਿ ਇਹ ਕਾਰਵਾਈ ਖ਼ਾਲਿਸਤਾਨ ਟਾਈਗਰ ਫੋਰਸ ਲਈ ਫੰਡਿੰਗ ਕਰਨ ਵਾਲਿਆਂ ਖਿਲਾਫ ਕੀਤੀ ਗਈ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕੇਂਦਰੀ ਊਰਜਾ ਮੰਤਰੀ ਆਰ.ਕੇ. ਦੇ. ਸਿੰਘ ਨੂੰ ਚਿੱਠੀ ਲਿਖ ਕੇ ਝੋਨੇ ਦੇ ਸੀਜ਼ਨ ਲਈ ਕੇਂਦਰੀ ਪੂਲ ਤੋਂ ਵਾਧੂ ਬਿਜਲੀ ਦੀ ਮੰਗ ਕੀਤੀ ਹੈ। ਚਿੱਠੀ ਵਿੱਚ 1000 ਮੈਗਾਵਾਟ ਆਰਟੀਸੀ ਬਿਜਲੀ ਦੀ ਅਲਾਟਮੈਂਟ ਨੂੰ 15 ਜੂਨ ਤੋਂ 15 ਅਕਤੂਬਰ, 2023 ਤੱਕ ਵਧਾਉਣ ਦੀ ਮੰਗ ਕੀਤੀ ਗਈ ਹੈ ਕਿਉਂਕਿ 10 ਜੂਨ ਤੋਂ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਸੀਐਮ ਮਾਨ ਨੇ ਪੱਤਰ ਵਿੱਚ ਲਿਖਿਆ ਹੈ ਕਿ ‘ਝੋਨੇ ਦੀ ਖੇਤੀ ਨੂੰ ਖੁਰਾਕ ਸੁਰੱਖਿਆ ਦੇ ਰਾਸ਼ਟਰੀ ਹਿੱਤ ਵਿੱਚ ਸੁਰੱਖਿਅਤ ਕੀਤਾ ਜਾਣਾ ਚਾਹੀਦਾ ਹੈ’।
ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਪਹਿਲਵਾਨਾਂ ਦੇ ਸਮਰਥਨ ਵਿੱਚ 9 ਜੂਨ ਨੂੰ ਜੰਤਰ-ਮੰਤਰ ਵਿਖੇ ਹੋਣ ਵਾਲਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਅਨੁਸਾਰ, ਉਨ੍ਹਾਂ ਦੀ ਸਰਕਾਰ ਅਤੇ ਗ੍ਰਹਿ ਮੰਤਰੀ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਦੇ ਕਹਿਣ 'ਤੇ ਅਸੀਂ 9 ਜੂਨ ਨੂੰ ਜੰਤਰ-ਮੰਤਰ 'ਤੇ ਹੋਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਹੈ। ਉਹ ਆਉਣ ਵਾਲੇ ਦਿਨਾਂ ਵਿੱਚ ਪਹਿਲਵਾਨ ਜੋ ਤਰੀਕਾਂ ਦੇਣਗੇ ਅਸੀਂ ਉਨ੍ਹਾਂ ਦਾ ਸਾਥ ਜ਼ਰੂਰ ਦੇਵਾਂਗੇ।
ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੀ ਅਜੇ ਉਡੀਕ ਕਰਨੀ ਪਏਗੀ। ਪੰਜਾਬ ਸਰਕਾਰ ਅਜੇ ਹੋਰ ਰਾਜਾਂ ਵਿੱਚ ਇਸ ਸਕੀਮ ਬਾਰੇ ਪੜਤਾਲ ਕਰ ਰਹੀ ਹੈ। ਇਸ ਸਾਰੀ ਪ੍ਰਕ੍ਰਿਆ ਵਿੱਚ ਕਾਫੀ ਸਮਾਂ ਲੱਗ ਸਕਦਾ ਹੈ। ਇਸ ਦੇ ਨਾਲ ਹੀ ਮੁਲਾਜ਼ਮਾਂ ਅੰਦਰ ਗੁੱਸੇ ਦੀ ਲਹਿਰ ਵੀ ਵਧਦੀ ਜਾ ਰਹੀ ਹੈ। ਮੁਲਾਜ਼ਮ ਜਥੇਬੰਦੀਆਂ ਪੰਜਾਬ ਸਰਕਾਰ ਖਿਲਾਫ ਸੰਘਰਸ਼ ਤੇਜ਼ ਕਰ ਸਕਦੀਆਂ ਹਨ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਹੁਣ ਦੂਸਰੇ ਸੂਬਿਆਂ ’ਚ ਲਾਗੂ ਹੋਈ ਪੁਰਾਣੀ ਪੈਨਸ਼ਨ ਸਕੀਮ ਦੀ ਘੋਖ ਕੀਤੀ ਜਾਵੇਗੀ ਜਿਸ ਵਾਸਤੇ ਸੂਬੇ ਦੀਆਂ ਟੀਮਾਂ ਦੂਸਰੇ ਰਾਜਾਂ ਦਾ ਦੌਰਾ ਕਰਨਗੀਆਂ। ਵਿੱਤ ਵਿਭਾਗ ਨੇ ਇਨ੍ਹਾਂ ਟੀਮਾਂ ਦਾ ਗਠਨ ਕਰ ਦਿੱਤਾ ਹੈ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ 20 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ।
ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮੌਕੇ ਚੱਲ ਰਹੇ ਅਖੰਡ ਪਾਠ ਦੀ ਸੰਪੂਰਨਤਾ ਹੋ ਗਈ ਹੈ। ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸੰਗਤਾਂ ਨੂੰ ਸੰਦੇਸ਼ ਦਿੱਤਾ। ਇਸ ਦੌਰਾਨ ਖਾਲਿਸਤਾਨੀ ਸਮਰਥਕਾਂ ਨੇ ਹੱਥਾਂ ਵਿੱਚ ਭਿੰਡਰਾਂਵਾਲੇ ਦੇ ਪੋਸਟਰ ਲੈ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਨੂੰ ਦੇਖਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਰੇ ਸਿੱਖਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੇਠਾਂ ਇਕੱਠੇ ਹੋਣ ਦੀ ਲੋੜ ਹੈ, ਜੇਕਰ ਉਹ ਇਕੱਠੇ ਹੋਣ ਤਾਂ ਉਹ ਸਰਕਾਰ ਨੂੰ ਝੁਕਾ ਸਕਦੇ ਹਨ।
ਪਿਛਲੇ ਕਈ ਦਿਨਾਂ ਤੋਂ ਕੈਨੇਡਾ ਵਿੱਚ ਪੰਜਾਬੀ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਫੇਕ ਆਫਰ ਲੈਟਰ ਦੇ ਮਾਮਲੇ ਵਿੱਚ ਇਨ੍ਹਾਂ 700 ਦੇ ਕਰੀਬ ਵਿਦਿਆਰਥੀਆਂ ਨੂੰ ਡਿਪੋਟ ਕਰਨ ਲਈ ਕੈਨੇਡਾ ਸਰਕਾਰ ਕਦਮ ਚੁੱਕ ਰਹੀ ਹੈ। ਇਸ ਲਈ ਇਹ ਵਿਦਿਆਰਥੀ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕੈਨੇਡਾ ਸਰਕਾਰ ਵੱਲੋਂ ਇਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ। ਇਸ ਲਈ ਵਿਦਿਆਰਥੀ ਇਕੱਠੇ ਹੋ ਕੇ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਵੱਲੋਂ ਮਿਸੀਸਾਗਾ ਦੇ CRA's office ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਨਿਊਯਾਰਕ ਦੇ ਸ਼ਹਿਰ ਮੈਨਹਟਨ 'ਚ ਹੋਏ ਵਿਰੋਧ ਤੋਂ ਬਾਅਦ ਲਾਈਵ ਹੋ ਕੇ ਅਸਲੀਅਤ ਦੱਸੀ ਹੈ। ਵੜਿੰਗ ਨੇ ਦੱਸਿਆ ਕਿ ਇਹ ਵੀਡੀਓ ਬਣਾਉਣਾ ਸੋਚੀ ਸਮਝੀ ਸਾਜ਼ਿਸ਼ ਸੀ। ਵੈਡਿੰਗ ਨੇ ਕਿਹਾ- ਮੈਂ ਵਿਰੋਧ ਦਾ ਵੀਡੀਓ ਦੇਖਿਆ, ਜਿਸ ਤੋਂ ਬਾਅਦ ਮੈਨੂੰ ਲਾਈਵ ਹੋਣਾ ਪਿਆ। ਵੀਡੀਓ 'ਚ ਇੱਕ ਸਰਦਾਰ ਨਜ਼ਰ ਆ ਰਿਹਾ ਹੈ ਜੋ ਕਿ ਕਹਿੰਦਾ ਹੈ ਕਿ ਸਿੱਖਾਂ ਨਾਲ ਪੰਗਾ ਲੈਣਾ ਸਹੀ ਨਹੀਂ। ਮੈਂ ਕਹਿਣਾ ਚਾਹੁੰਦਾ ਹਾਂ ਕਿ ਇਹ ਸਿੱਖ ਕੋਈ ਉਪਰ ਤੋਂ ਨਹੀਂ ਆਇਆ ਸੀ। ਅਸੀਂ ਸਾਰੇ ਗੁਰੂ ਨਾਨਕ ਅਤੇ ਗੁਰੂ ਗੋਬਿੰਦ ਸਿੰਘ ਦੇ ਲੋਕ ਹਾਂ। ਸਭ ਤੋਂ ਪਹਿਲਾਂ ਮੈਂ ਦੱਸਣਾ ਚਾਹੁੰਦਾ ਹਾਂ ਕਿ ਰਾਹੁਲ ਗਾਂਧੀ ਦੇ ਪ੍ਰੋਗਰਾਮ ਵਿੱਚ ਇੱਕ ਬੱਚੇ ਨੂੰ ਭੇਜਿਆ ਗਿਆ ਸੀ ਅਤੇ ਤੁਹਾਡੇ ਵਿੱਚੋਂ ਕੋਈ ਨਹੀਂ ਆਇਆ। ਬਾਹਰ ਖੜ੍ਹੇ ਹੋ ਕੇ ਖਾਲਿਸਤਾਨ ਦੇ ਨਾਅਰੇ ਲਗਾਉਂਦੇ ਰਹੇ।
ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਨੇ ਇੱਕ ਵਾਰ ਮੁੜ ਸਿੱਖਾਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਇਸ ਮੌਕੇ ਜਥੇਦਾਰ ਨੇ 1984 ਵਿੱਚ ਭਾਰਤੀ ਹਕੂਮਤ ਤੇ ਫੌਜ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਕੀਤੇ ਹਮਲੇ ਬਾਬਤ ਕਿਹਾ ਕਿ ਰਹਿੰਦੀ ਦੁਨੀਆ ਤੱਕ ਸਿੱਖ ਇਸ ਅਣਮਨੁੱਖੀ ਵਤੀਰੇ ਨੂੰ ਨਹੀਂ ਭੁੱਲਣਗੇ। ਇਸ ਮੌਕੇ ਜਥੇਦਾਰ ਨੇ ਪੰਥਕ ਆਗੂਆਂ ਤੇ ਸਾਰੀਆਂ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਾਫ਼ਲੇ ਬੰਨ੍ਹ ਕੇ ਪਿੰਡਾਂ ਵਿੱਚ ਜਾਈਏ ਤੇ ਪੰਥ ਨੂੰ ਇਕੱਠਾ ਕਰੀਏ। ਉਨ੍ਹਾਂ ਕਿਹਾ ਕਿ ਸਾਡੀ ਤਾਕਤ ਘਟੀ ਨਹੀਂ ਹੈ ਬਲਕਿ ਬਿਖਰੀ ਹੋਈ ਹੈ ਪਰ ਸਰਕਾਰ ਨਹੀਂ ਚਾਹੁੰਦੀ ਕਿ ਅਸੀ ਇਕੱਠੇ ਹੋਈਏ।
ਉੱਤਰੀ ਭਾਰਤ ਦਾ ਮੌਸਮ ਨਿੱਤ ਨਵੀਂ ਕਰਵਟ ਲੈ ਰਿਹਾ ਹੈ। ਪਿਛਲੇ ਦੋ ਦਿਨ ਪਾਰਾ ਚੜ੍ਹਨ ਮਗਰੋਂ ਮੰਗਲਵਾਰ ਸਵੇਰੇ ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਸ਼ ਹੋਈ। ਇਸ ਨਾਲ ਪਾਰਾ ਮੁੜ ਹੇਠਾਂ ਆ ਗਿਆ। ਉਧਰ ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਦਿਨਾਂ ਵਿੱਚ ਮੌਸਮ ਸਾਫ ਰਹੇਗਾ ਤੇ ਪਾਰਾ 45-46 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ।
ਪਿਛੋਕੜ
Punjab Breaking News LIVE 06 June, 2023: ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਨਿਊਯਾਰਕ ਦੇ ਸ਼ਹਿਰ ਮੈਨਹਟਨ 'ਚ ਹੋਏ ਵਿਰੋਧ ਤੋਂ ਬਾਅਦ ਲਾਈਵ ਹੋ ਕੇ ਅਸਲੀਅਤ ਦੱਸੀ ਹੈ। ਵੜਿੰਗ ਨੇ ਦੱਸਿਆ ਕਿ ਇਹ ਵੀਡੀਓ ਬਣਾਉਣਾ ਸੋਚੀ ਸਮਝੀ ਸਾਜ਼ਿਸ਼ ਸੀ। ਵੈਡਿੰਗ ਨੇ ਕਿਹਾ- ਮੈਂ ਵਿਰੋਧ ਦਾ ਵੀਡੀਓ ਦੇਖਿਆ, ਜਿਸ ਤੋਂ ਬਾਅਦ ਮੈਨੂੰ ਲਾਈਵ ਹੋਣਾ ਪਿਆ। ਵੀਡੀਓ 'ਚ ਇੱਕ ਸਰਦਾਰ ਨਜ਼ਰ ਆ ਰਿਹਾ ਹੈ ਜੋ ਕਹਿੰਦਾ ਹੈ ਕਿ ਸਿੱਖਾਂ ਨਾਲ ਪੰਗਾ ਲੈਣਾ ਸਹੀ ਨਹੀਂ। ਮੈਂ ਕਹਿਣਾ ਚਾਹੁੰਦਾ ਹਾਂ ਕਿ ਇਹ ਸਿੱਖ ਕੋਈ ਉਪਰ ਤੋਂ ਨਹੀਂ ਆਇਆ ਸੀ। ਅਸੀਂ ਸਾਰੇ ਗੁਰੂ ਨਾਨਕ ਤੇ ਗੁਰੂ ਗੋਬਿੰਦ ਸਿੰਘ ਦੇ ਲੋਕ ਹਾਂ। ਸਭ ਤੋਂ ਪਹਿਲਾਂ ਮੈਂ ਦੱਸਣਾ ਚਾਹੁੰਦਾ ਹਾਂ ਕਿ ਰਾਹੁਲ ਗਾਂਧੀ ਦੇ ਪ੍ਰੋਗਰਾਮ ਵਿੱਚ ਇੱਕ ਬੱਚੇ ਨੂੰ ਭੇਜਿਆ ਗਿਆ ਸੀ ਤੇ ਤੁਹਾਡੇ ਵਿੱਚੋਂ ਕੋਈ ਨਹੀਂ ਆਇਆ। ਬਾਹਰ ਖੜ੍ਹੇ ਹੋ ਕੇ ਖਾਲਿਸਤਾਨ ਦੇ ਨਾਅਰੇ ਲਗਾਉਂਦੇ ਰਹੇ। 500 ਡਾਲਰ ਪਿੱਛੇ ਦੇਸ਼ ਨੂੰ ਕਰ ਰਹੇ ਨੇ ਬਦਨਾਮ; ਖਾਲਿਸਤਾਨ ਨਾ ਬਣਿਆ ਤੇ ਨਾ ਬਣੇਗਾ : ਰਾਜਾ ਵੜਿੰਗ
ਅਸੀਂ ਇਕੱਠੇ ਹੋ ਜਾਈਏ ਤਾਂ ਸਰਕਾਰ ਨੂੰ ਵੀ ਝੁਕਾ ਦਿਆਂਗੇ ਫਿਰ ਕਿਸੇ ਤੋਂ ਇਨਸਾਫ਼ ਮੰਗਣ ਦੀ ਲੋੜ ਨਹੀਂ-ਜਥੇਦਾਰ
Operation blue star: ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਨੇ ਇੱਕ ਵਾਰ ਮੁੜ ਸਿੱਖਾਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਇਸ ਮੌਕੇ ਜਥੇਦਾਰ ਨੇ 1984 ਵਿੱਚ ਭਾਰਤੀ ਹਕੂਮਤ ਤੇ ਫੌਜ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਕੀਤੇ ਹਮਲੇ ਬਾਬਤ ਕਿਹਾ ਕਿ ਰਹਿੰਦੀ ਦੁਨੀਆ ਤੱਕ ਸਿੱਖ ਇਸ ਅਣਮਨੁੱਖੀ ਵਤੀਰੇ ਨੂੰ ਨਹੀਂ ਭੁੱਲਣਗੇ। ਇਸ ਮੌਕੇ ਜਥੇਦਾਰ ਨੇ ਪੰਥਕ ਆਗੂਆਂ ਤੇ ਸਾਰੀਆਂ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਾਫ਼ਲੇ ਬੰਨ੍ਹ ਕੇ ਪਿੰਡਾਂ ਵਿੱਚ ਜਾਈਏ ਤੇ ਪੰਥ ਨੂੰ ਇਕੱਠਾ ਕਰੀਏ। ਉਨ੍ਹਾਂ ਕਿਹਾ ਕਿ ਸਾਡੀ ਤਾਕਤ ਘਟੀ ਨਹੀਂ ਹੈ ਬਲਕਿ ਬਿਖਰੀ ਹੋਈ ਹੈ ਪਰ ਸਰਕਾਰ ਨਹੀਂ ਚਾਹੁੰਦੀ ਕਿ ਅਸੀ ਇਕੱਠੇ ਹੋਈਏ। ਅਸੀਂ ਇਕੱਠੇ ਹੋ ਜਾਈਏ ਤਾਂ ਸਰਕਾਰ ਨੂੰ ਵੀ ਝੁਕਾ ਦਿਆਂਗੇ ਫਿਰ ਕਿਸੇ ਤੋਂ ਇਨਸਾਫ਼ ਮੰਗਣ ਦੀ ਲੋੜ ਨਹੀਂ-ਜਥੇਦਾਰ
ਅਕਾਲ ਤਖਤ ਨੂੰ ਟੈਂਕਾਂ-ਤੋਪਾਂ ਨਾਲ ਢਹਿ-ਢੇਰੀ ਕਰ ਹਜ਼ਾਰਾਂ ਸਿੰਘ ਸਿੰਘਣੀਆਂ ਨੂੰ ਸ਼ਹੀਦ ਕੀਤਾ
Operation Blue Star Anniversary: ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮਨਾਈ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਪੋਸਟ ਪਾ ਕੇ ਇਸ ਆਪ੍ਰੇਸ਼ਨ ਵਿੱਚ ਸ਼ਹੀਦ ਹੋਏ ਸਿੰਘ ਸਿੰਘਣੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਹਨ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ਉੱਪਰ ਲਿਖਿਆ ਹੈ ਕਿ 6 ਜੂਨ 1984 ਉਹ ਦਿਨ ਸੀ ਜਦੋਂ ਸਿੱਖ ਕੌਮ 'ਤੇ ਤੀਜਾ ਘੱਲੂਘਾਰਾ ਵਾਪਰਿਆ ਤੇ ਉਹ ਵੀ ਭਾਰਤ ਦੀ ਆਪਣੀ ਕੇਂਦਰ ਸਰਕਾਰ ਵੱਲੋਂ ਅੰਜਾਮ ਦਿੱਤਾ ਗਿਆ। ਇਸ ਤੀਜੇ ਘੱਲੂਘਾਰੇ ਦੀ ਯਾਦ ਰਹਿ-ਰਹਿ ਕੇ ਕੌਮ ਦੇ ਜ਼ਖ਼ਮਾਂ ਨੂੰ ਪੀੜ੍ਹੀ ਦਰ ਪੀੜ੍ਹੀ ਮੁੜ ਹਰੇ ਕਰਦੀ ਹੈ। ਸਾਡੇ ਸਰਵ ਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਟੈਂਕਾਂ ਤੋਪਾਂ ਨਾਲ ਢਹਿ ਢੇਰੀ ਕਰ ਹਜਾਰਾਂ ਸਿੰਘ ਸਿੰਘਣੀਆਂ ਨੂੰ ਸ਼ਹੀਦ ਕਰ ਦਿੱਤਾ। ਸ਼ਹੀਦ ਹੋਏ ਸਿੰਘ ਸਿੰਘਣੀਆਂ ਨੂੰ ਕੋਟਿ ਕੋਟਿ ਪ੍ਰਣਾਮ। ਅਕਾਲ ਤਖਤ ਨੂੰ ਟੈਂਕਾਂ-ਤੋਪਾਂ ਨਾਲ ਢਹਿ-ਢੇਰੀ ਕਰ ਹਜ਼ਾਰਾਂ ਸਿੰਘ ਸਿੰਘਣੀਆਂ ਨੂੰ ਸ਼ਹੀਦ ਕੀਤਾ
ਦਿਨ ਚੜ੍ਹਦਿਆਂ ਹੀ ਮੌਸਮ ਨੇ ਲਈ ਕਰਵਟ, ਬਾਰਸ਼ ਕਰਕੇ ਪਾਰਾ ਡਿੱਗਿਆ
Punjab Weather Report: ਉੱਤਰੀ ਭਾਰਤ ਦਾ ਮੌਸਮ ਨਿੱਤ ਨਵੀਂ ਕਰਵਟ ਲੈ ਰਿਹਾ ਹੈ। ਪਿਛਲੇ ਦੋ ਦਿਨ ਪਾਰਾ ਚੜ੍ਹਨ ਮਗਰੋਂ ਮੰਗਲਵਾਰ ਸਵੇਰੇ ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਸ਼ ਹੋਈ। ਇਸ ਨਾਲ ਪਾਰਾ ਮੁੜ ਹੇਠਾਂ ਆ ਗਿਆ। ਉਧਰ ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਦਿਨਾਂ ਵਿੱਚ ਮੌਸਮ ਸਾਫ ਰਹੇਗਾ ਤੇ ਪਾਰਾ 45-46 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਦੱਸ ਦਈਏ ਕਿ ਪੂਰਾ ਮਈ ਮਹੀਨਾ ਠੰਢਾ ਰਹਿਣ ਮਗਰੋਂ ਪੰਜਾਬ ’ਚ ਜੂਨ ਚੜ੍ਹਦਿਆਂ ਸਾਰ ਹੀ ਗਰਮੀ ਨੇ ਮੁੜ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਵਿੱਚ ਸੋਮਵਾਰ ਨੂੰ ਤਾਪਮਾਨ 40 ਡਿਗਰੀ ਸੈਲਸੀਅਸ ਪਾਰ ਕਰ ਗਿਆ। ਬੇਸ਼ੱਕ ਅੱਜ ਸਵੇਰੇ ਕੁਝ ਇਲਾਕਿਆਂ ਵਿੱਚ ਬਾਰਸ਼ ਹੋਣ ਕਰਕੇ ਰਾਹਤ ਮਿਲੀ ਹੈ ਪਰ ਪਰ ਆਉਣ ਵਾਲੇ ਦਿਨਾਂ ’ਚ ਤਾਪਮਾਨ ਹੋਰ ਵਧਣ ਦੇ ਆਸਾਰ ਹਨ। ਦਿਨ ਚੜ੍ਹਦਿਆਂ ਹੀ ਮੌਸਮ ਨੇ ਲਈ ਕਰਵਟ, ਬਾਰਸ਼ ਕਰਕੇ ਪਾਰਾ ਡਿੱਗਿਆ
- - - - - - - - - Advertisement - - - - - - - - -