Punjab Breaking News LIVE: ਬਿਜਲੀ ਸੰਕਟ 'ਤੇ ਸਿਆਸੀ ਜੰਗ, ਪੰਜਾਬ 'ਚ ਮਿਲੇਗਾ ਸਸਤਾ ਰੇਤਾ, 10000 ਲੋਕਾਂ ਨੂੰ ਮਿਲੇਗੀ ਨੌਕਰੀ

Punjab Breaking News LIVE 07 June, 2023: ਬਿਜਲੀ ਸੰਕਟ 'ਤੇ ਸਿਆਸੀ ਜੰਗ, ਪੰਜਾਬ 'ਚ ਮਿਲੇਗਾ ਸਸਤਾ ਰੇਤਾ, 10000 ਲੋਕਾਂ ਨੂੰ ਮਿਲੇਗੀ ਨੌਕਰੀ

ABP Sanjha Last Updated: 07 Jun 2023 04:00 PM
Ludhiana News : ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ਕੀਤਾ ਫਰੀ , ਮੁਫ਼ਤ ਲੰਘਣਗੇ ਵਾਹਨ

Ludhiana News : ਕਿਸਾਨਾਂ ਨੇ ਅੱਜ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ (ਲੁਧਿਆਣਾ) ਫ੍ਰੀ ਕਰ ਦਿੱਤਾ ਹੈ। ਹਰਿਆਣਾ ਦੇ ਕੁਰੂਕਸ਼ੇਤਰ 'ਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਨੇ ਟੋਲ ਪਲਾਜ਼ਾ 'ਤੇ ਧਰਨਾ ਦਿੱਤਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਧਰਨਾ ਅਣਮਿੱਥੇ ਸਮੇਂ ਲਈ ਹੈ। ਟੋਲ ਵਾਹਨਾਂ ਲਈ ਫਰੀ ਕਰ ਦਿੱਤਾ ਗਿਆ ਹੈ।

Cabinet Minister Laljit Bhullar: ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਕੀਤੇ ਗਏ 134 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਸਮਾਗਮ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ।

Governor Banwari Lal Purohit: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਇਲਾਕੇ ਦੇ ਦੌਰੇ ’ਤੇ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਗੁਰਦਾਸਪੁਰ ਦੇ ਸਰਹੱਦੀ ਇਲਾਕੇ ਦੇ ਦੌਰੇ ’ਤੇ ਹਨ ਜਿਸ ਤਹਿਤ ਉਹ ਡੇਰਾ ਬਾਬਾ ਨਾਨਕ ਦੇ ਪਿੰਡ ਧਰਮਕੋਟ ਰੰਧਾਵਾ ਵਿਚ ਪਹੁੰਚੇ| ਰਾਜਪਾਲ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਤੇ ਆਮ ਲੋਕਾਂ ਨਾਲ ਮੁਲਾਕਾਤਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ| ਇਸ ਤੋਂ ਇਲਾਵਾ ਸੂਬੇ ’ਚ ਨਸ਼ਿਆਂ ਅਤੇ ਸਰਹੱਦ ਪਾਰੋਂ ਆਉਂਦੇ ਨਸ਼ਿਆਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਡੀਜੀਪੀ ਗੌਰਵ ਯਾਦਵ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਸਣੇ ਪ੍ਰਸ਼ਾਸਨਿਕ ਤੇ ਬੀਐੱਸਐੱਫ ਦੇ ਅਧਿਕਾਰੀ ਮੌਜੂਦ ਹਨ। 

Punjab News: ਅਡਾਨੀ ਗਰੁੱਪ ਦੇ ਸ਼ਾਪਿੰਗ ਮਾਲ 'ਚ ਲਾਈ ਗੁਰੂ ਗੋਬਿੰਦ ਸਿੰਘ ਦੀ ਮੂਰਤੀ

ਪਟਨਾ ਦੇ ਇੱਕ ਸ਼ਾਪਿੰਗ ਮਾਲ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮੂਰਤੀ ਲਾਉਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਹ ਸ਼ਾਪਿੰਗ ਮਾਲ ਅਡਾਨੀ ਗਰੁੱਪ ਦਾ ਹੈ। ਸਿੱਖ ਧਰਮ ਨਾਲ ਜੁੜੇ ਆਗੂਆਂ ਨੇ ਇਸ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਸਿੱਖ ਧਾਰਮਿਕ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਧਰਮ ਵਿੱਚ ਮੂਰਤੀ ਪੂਜਾ ਦੀ ਮਨਾਹੀ ਹੈ ਤਾਂ ਫਿਰ ਗੁਰੂ ਸਾਹਿਬ ਦੀ ਮੂਰਤੀ ਕਿਸ ਹੈਸੀਅਤ ਵਿੱਚ ਮਾਲ ਵਿੱਚ ਸਥਾਪਤ ਕੀਤੀ ਗਈ ਸੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਾਲ ਦੇ ਮਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਸਿੱਖ ਆਗੂਆਂ ਨੇ ਦੋਸ਼ ਲਾਇਆ ਹੈ ਕਿ ਸਿੱਖ ਧਰਮ ਨਾਲ ਜੁੜੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਸੋਚੀ ਸਮਝੀ ਸਾਜ਼ਿਸ਼ ਤਹਿਤ ਇਹ ਸਾਰਾ ਕੰਮ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ। 

Punjab News : ਪੰਜਾਬ ਦੌਰੇ 'ਤੇ ਅਮਿਤ ਸ਼ਾਹ ਤੇ ਜੇਪੀ ਨੱਡਾ

ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦਾ ਦੌਰਾ ਕਰਨਗੇ। ਉਨ੍ਹਾਂ ਤੋਂ ਇਲਾਵਾ ਭਾਜਪਾ ਪ੍ਰਧਾਨ ਜੇਪੀ ਨੱਡਾ ਵੀ ਪੰਜਾਬ ਦਾ ਦੌਰਾ ਕਰਨਗੇ। ਇਹ ਜਾਣਕਾਰੀ ਭਾਜਪਾ ਦੇ ਬੁਲਾਰੇ ਅਨਿਲ ਸਰੀਨ ਵੱਲੋਂ ਦਿੱਤੀ ਗਈ ਹੈ। ਭਾਜਪਾ ਆਗੂ ਅਨਿਲ ਸਰੀਨ ਨੇ ਦੱਸਿਆ ਕਿ ਭਾਜਪਾ ਪ੍ਰਧਾਨ ਜੇਪੀ ਨੱਡਾ 14 ਜੂਨ ਨੂੰ ਹੁਸ਼ਿਆਰਪੁਰ ਆਉਣਗੇ ਜਦਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 18 ਜੂਨ ਨੂੰ ਗੁਰਦਾਸਪੁਰ ਦੌਰੇ 'ਤੇ ਪਹੁੰਚਣਗੇ। 

Punjab News : ਪੰਜਾਬ ਦੌਰੇ 'ਤੇ ਅਮਿਤ ਸ਼ਾਹ ਤੇ ਜੇਪੀ ਨੱਡਾ

ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦਾ ਦੌਰਾ ਕਰਨਗੇ। ਉਨ੍ਹਾਂ ਤੋਂ ਇਲਾਵਾ ਭਾਜਪਾ ਪ੍ਰਧਾਨ ਜੇਪੀ ਨੱਡਾ ਵੀ ਪੰਜਾਬ ਦਾ ਦੌਰਾ ਕਰਨਗੇ। ਇਹ ਜਾਣਕਾਰੀ ਭਾਜਪਾ ਦੇ ਬੁਲਾਰੇ ਅਨਿਲ ਸਰੀਨ ਵੱਲੋਂ ਦਿੱਤੀ ਗਈ ਹੈ। ਭਾਜਪਾ ਆਗੂ ਅਨਿਲ ਸਰੀਨ ਨੇ ਦੱਸਿਆ ਕਿ ਭਾਜਪਾ ਪ੍ਰਧਾਨ ਜੇਪੀ ਨੱਡਾ 14 ਜੂਨ ਨੂੰ ਹੁਸ਼ਿਆਰਪੁਰ ਆਉਣਗੇ ਜਦਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 18 ਜੂਨ ਨੂੰ ਗੁਰਦਾਸਪੁਰ ਦੌਰੇ 'ਤੇ ਪਹੁੰਚਣਗੇ। 

Punjab Politics : 'ਜੇ ਸਿੱਧੂ ਦੇ ਪਿਤਾ ਦੂਜਾ ਵਿਆਹ ਨਾ ਕਰਵਾਉਂਦੇ ਤਾਂ ਸਿੱਧੂ ਵੀ ਪੈਦਾ ਨਾ ਹੁੰਦੇ'

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ਜ਼ਿਲ੍ਹੇ ਦੇ ਖਰੜ ਵਿੱਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅਤੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ 'ਤੇ ਨਿਸ਼ਾਨਾ ਸਾਧਿਆ ਹੈ। CM ਮਾਨ ਨੇ ਕਿਹਾ, 'ਨਵਜੋਤ ਸਿੰਘ ਸਿੱਧੂ ਕਹਿੰਦਾ ਹੈ ਕਿ ਭਗਵੰਤ ਮਾਨ ਨੇ ਦੋ ਵਿਆਹ ਕਰਵਾ ਲਏ ਪਰ ਸਿੱਧੂ ਦੇ ਪਿਤਾ ਨੇ ਵੀ ਦੋ ਵਿਆਹ ਕਰਵਾਏ ਸਨ। ਜੇਕਰ ਉਹ ਦੂਜਾ ਵਿਆਹ ਨਾ ਕਰਵਾਉਂਦੇ ਤਾਂ ਸਿੱਧੂ ਪੈਦਾ ਹੀ ਨਹੀਂ ਹੁੰਦੇ। ਓਥੇ ਹੀ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ 'ਤੇ ਨਿਸ਼ਾਨਾ ਸਾਧਦੇ ਹੋਏ ਸੀਐਮ ਮਾਨ ਨੇ ਕਿਹਾ, 'ਉਨ੍ਹਾਂ ਦੇ ਵੀ ਦੋ ਵਿਆਹ ਹੋਏ ਹਨ। ਇੱਕ ਵਿਆਹ ਤਾਂ ਉਨ੍ਹਾਂ ਨੇ ਆਪਣੀ ਸਟੈਨੋ ਨਾਲ ਕਰਵਾ ਲਿਆ ਸੀ।

Punjab News: ਪੰਜਾਬ 'ਚ ਖੁੱਲ੍ਹਣਗੇ 45 ਜੱਚਾ ਬੱਚਾ ਕੇਂਦਰ, ਇੱਕ ਸਾਲ ਅੰਦਰ ਹੀ 35 ਕੇਂਦਰ ਖੋਲ੍ਹੇ: ਭਗਵੰਤ ਮਾਨ 

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜੱਚਾ-ਬੱਚਾ ਹਸਪਤਾਲ ਖਰੜ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸਿਹਤ ਸਿਸਟਮ ਨੂੰ ਲਗਾਤਾਰ ਨਵੀਆਂ ਤੇ ਆਧੁਨਿਕ ਮਸ਼ੀਨਾਂ ਨਾਲ ਅਪਗ੍ਰੇਡ ਕਰ ਰਹੇ ਹਾਂ। ਸੀਐਮ ਮਾਨ ਨੇ ਕਿਹਾ ਕਿ ਅਸੀਂ 1 ਸਾਲ ਵਿੱਚ 35 ਜੱਚਾ ਬੱਚਾ ਕੇਂਦਰ ਖੋਲ੍ਹ ਚੁੱਕੇ ਹਾਂ ਤੇ ਪੂਰੇ ਪੰਜਾਬ ਵਿੱਚ 45 ਕੇਂਦਰ ਖੁੱਲ੍ਹਣਗੇ। ਅਸੀਂ ਇਨ੍ਹਾਂ ਕੇਂਦਰਾਂ ਨੂੰ ਅਤਿ-ਆਧੁਨਿਕ ਤਕਨੀਕਾਂ ਨਾਲ ਲੈਸ ਕੀਤਾ ਹੈ ਤਾਂ ਜੋ ਮਾਂ ਤੇ ਬੱਚੇ ਦੀ ਪੂਰੀ ਸਾਂਭ-ਸੰਭਾਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਹਤ ਖੇਤਰ ਨੂੰ ਲਾਵਾਰਿਸ ਛੱਡਿਆ ਹੋਇਆ ਸੀ।

Punjab Weather Today : ਪੰਜਾਬ 'ਚ ਦੇਖਿਆ ਗਿਆ ਵੈਸਟਰਨ ਡਿਸਟਰਬੈਂਸ ਦਾ ਅਸਰ

ਇਸ ਸਮੇਂ ਮੌਸਮ ਵਿਭਾਗ  ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਤੇ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਮੰਗਲਵਾਰ ਨੂੰ ਮੀਂਹ ਦੀਆਂ ਸਰਗਰਮੀਆਂ ਦੇਖਣ ਨੂੰ ਮਿਲੀਆਂ। ਕਿਤੇ ਹਲਕੀ ਬਾਰਿਸ਼ ਹੋਈ ਤਾਂ ਕਿਤੇ ਜ਼ੋਰਦਾਰ ਮੀਂਹ ਪਿਆ। ਇਸ ਤੋਂ ਇਲਾਵਾ ਕਈ ਜ਼ਿਲ੍ਹਿਆਂ ਵਿੱਚ ਗੜੇਮਾਰੀ ਵੀ ਹੋਈ। ਮੌਸਮ ਵਿਭਾਗ ਨੇ ਮੰਗਲਵਾਰ ਰਾਤ ਨੂੰ ਯੈਲੋ ਅਲਰਟ ਜਾਰੀ ਕੀਤਾ ਸੀ। ਜਿਸ ਕਾਰਨ 13 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਸੀ। ਮੀਂਹ ਪੈਣ ਦੇ ਬਾਵਜੂਦ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਗਰਮੀ ਤੋਂ ਰਾਹਤ ਨਹੀਂ ਮਿਲੀ। ਸਗੋਂ ਮੀਂਹ ਨੇ ਨਮੀ ਵਧਾ ਦਿੱਤੀ ਹੈ।

Punjab News:  ਹੁਣ ਰਿਸ਼ਵਤਖੋਰਾਂ ਦਾ ਬਚਣਾ ਮੁਸ਼ਕਲ! ਸੀਐਮ ਮਾਨ ਨੇ ਬਦਲੇ ਜਾਂਚ ਦੇ ਨਿਯਮ

ਪੰਜਾਬ ਵਿੱਚ ਰਿਸ਼ਵਤਖੋਰਾਂ ਦਾ ਬਚਣਾ ਹੁਣ ਮੁਸ਼ਕਲ ਹੋ ਜਾਏਗਾ। ਪੰਜਾਬ ਸਰਕਾਰ ਨੇ ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ ਜਾਂਚ ਦੇ ਨਿਯਮ ਬਦਲ ਦਿੱਤੇ ਹਨ। ਇਸ ਤਹਿਤ ਹੁਣ ਪੁਲਿਸ ਅਧਿਕਾਰੀ ਰਿਸ਼ਵਤ ਦੇ ਮਾਮਲੇ ਵਿੱਚ ਆਪਣੇ ਵਿਭਾਗ ਦੇ ਮੁਲਾਜ਼ਮ ਦੀ ਜਾਂਚ ਨਹੀਂ ਕਰ ਸਕਣਗੇ। ਇਸੇ ਤਰ੍ਹਾਂ ਹੀ ਹੋਰ ਵਿਭਾਗ ਦੇ ਅਧਿਕਾਰੀ ਵੀ ਆਪਣੇ ਮੁਲਾਜ਼ਮ ਬਾਰੇ ਖੁਦ ਜਾਂਚ ਨਹੀਂ ਕਰ ਸਕਣਗੇ। ਰਿਸ਼ਵਤਖੋਰੀ ਦੇ ਸਾਰੇ ਮਾਮਲਿਆਂ ਦੀ ਜਾਂਚ ਸਟੇਟ ਵਿਜੀਲੈਂਸ ਹੀ ਕਰੇਗੀ।

Punjab News: ਰਾਜਪਾਲ ਪੁਰੋਹਿਤ ਵੱਲੋਂ ਅੱਜ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਸਰਹੱਦੀ ਖੇਤਰ ਦਾ ਦੋ ਰੋਜ਼ਾ ਦੌਰਾ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਸਬੰਧੀ ਪਹਿਲਾਂ ਹੀ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਤੇ ਡੀਜੀਪੀ ਗੌਰਵ ਯਾਦਵ ਨੂੰ ਗਵਰਨਰ ਹਾਊਸ ਤੋਂ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਜਾ ਚੁੱਕੀ ਹੈ। ਇਸ ਦੌਰਾਨ ਮੁੱਖ ਸਕੱਤਰ ਜੰਜੂਆ ਵੀ ਰਾਜਪਾਲ ਨਾਲ ਮੌਜੂਦ ਰਹਿ ਸਕਦੇ ਹਨ। ਕੁਝ ਥਾਵਾਂ 'ਤੇ ਡੀਜੀਪੀ ਪੰਜਾਬ ਦੇ ਨਾਲ ਰਹਿਣ ਦੀ ਵੀ ਸੰਭਾਵਨਾ ਹੈ।

Punjab News:  ਕੌਮੀ ਤੇ ਕੌਮਾਂਤਰੀ ਪੱਧਰ 'ਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਮਿਲੇਗੀ ਨੌਕਰੀ

ਕੌਮੀ ਤੇ ਕੌਮਾਂਤਰੀ ਪੱਧਰ 'ਤੇ ਮੈਡਲ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਨੌਕਰੀ ਮਿਲੇਗੀ। ਨਵੀਂ ਖੇਡ ਨੀਤੀ ਤਹਿਤ ਖਿਡਾਰੀਆਂ ਦੀ ਮਿਹਨਤ ਦਾ ਪੂਰਾ ਮੁੱਲ ਪਵੇਗਾ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਦਾਇਤ ਕੀਤੀ ਹੈ ਕਿ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਮੈਡਲ ਜੇਤੂ ਖਿਡਾਰੀਆਂ ਨੂੰ ਨੌਕਰੀ ਦੇਣ ਲਈ ਨਵੀਂ ਖੇਡ ਨੀਤੀ ਵਿੱਚ ਸਪੱਸ਼ਟ ਵਿਵਸਥਾ ਕੀਤੀ ਜਾਵੇ। 

Wrestlers Protest Today:  ਸਰਕਾਰ ਨਾਲ ਗੱਲਬਾਤ ਦੇ ਸੱਦੇ ਤੋਂ ਬਾਅਦ ਅੱਜ ਦਿੱਲੀ ਆ ਸਕਦੇ ਨੇ ਪਹਿਲਵਾਨ

ਸਰਕਾਰ ਵੱਲੋਂ ਕੀਤੀ ਪਹਿਲਕਦਮੀ ਤੋਂ ਬਾਅਦ ਖਿਡਾਰੀਆਂ ਨੇ ਸਵੇਰੇ 9 ਵਜੇ ਮੀਟਿੰਗ ਬੁਲਾਈ ਹੈ। ਆਪਸੀ ਸਹਿਮਤੀ ਤੋਂ ਬਾਅਦ ਅਸੀਂ ਤੈਅ ਕਰਾਂਗੇ ਕਿ ਸਰਕਾਰ ਨੂੰ ਕਦੋਂ ਮਿਲਣਾ ਹੈ। ਸਾਰੇ ਖਿਡਾਰੀ ਸੋਨੀਪਤ ਵਿੱਚ ਹਨ ਅਤੇ ਬੁੱਧਵਾਰ (7 ਜੂਨ) ਨੂੰ ਦਿੱਲੀ ਆ ਸਕਦੇ ਹਨ। ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਅੰਦੋਲਨ ਕਰ ਰਹੇ ਪਹਿਲਵਾਨਾਂ ਦੇ ਮਾਮਲੇ ਵਿੱਚ ਉਸ ਵੇਲੇ ਨਵਾਂ ਮੋੜ ਆਇਆ ਜਦੋਂ ਕੇਂਦਰੀ ਖੇਡ ਮੰਤਰੀ ਨੇ ਮੰਗਲਵਾਰ (6 ਜੂਨ) ਨੂੰ ਗੱਲਬਾਤ ਦਾ ਸੱਦਾ ਦਿੱਤਾ।

ਪਿਛੋਕੜ

Punjab Breaking News LIVE 07 June, 2023: ਕੇਂਦਰ ਕੋਲੋਂ ਵਾਧੂ ਬਿਜਲੀ ਦੀ ਮੰਗ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੀਐਮ ਮਾਨ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਨਿਕੰਮੀਆਂ ਸਰਕਾਰਾਂ ਨੇ ਅੱਜ ਬਿਜਲੀ ਸਰਪਲੱਸ ਸੂਬੇ ਨੂੰ ਮੰਗਤਾ ਬਣਾ ਦਿੱਤਾ ਹੈ। ਸੁਖਬੀਰ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਪੇਜ ਉਪਰ ਲਿਖਿਆ ਹੈ ਕਿ 2016 'ਚ ਸ਼੍ਰੋਮਣੀ ਅਕਾਲੀ ਦਲ ਸਰਕਾਰ ਨੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ ਸੀ, ਪੰਜਾਬ ਬਿਜਲੀ ਵੇਚਣ ਲੱਗ ਗਿਆ ਸੀ। 2017 ਤੋਂ ਬਾਅਦ ਨਿਕੰਮੀਆਂ ਸਰਕਾਰਾਂ ਨੇ ਅੱਜ ਬਿਜਲੀ ਸਰਪਲੱਸ ਸੂਬੇ ਨੂੰ ਮੰਗਤਾ ਬਣਾ ਦਿੱਤਾ। ਅੱਜ ਪੰਜਾਬ ਕੇਂਦਰ ਤੋਂ ਬਿਜਲੀ ਖਰੀਦਣ ਲਈ ਚਿੱਠੀਆਂ ਲਿਖ ਰਿਹਾ ਹੈ। ਇਹ ਹੈ 'ਬਦਲਾਅ' ਦਾ ਨਤੀਜਾ। ਅਸੀਂ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ, ਨਿਕੰਮੀਆਂ ਸਰਕਾਰਾਂ ਨੇ ਅੱਜ ਸੂਬੇ ਨੂੰ ਮੰਗਤਾ ਬਣਾ ਦਿੱਤਾ: ਸੁਖਬੀਰ ਬਾਦਲ


 


ਪੰਜਾਬੀਆਂ ਲਈ ਖਤਰੇ ਦੀ ਘੰਟੀ! ਮਾਂ ਬੋਲੀ ਪੰਜਾਬੀ ਬਾਰੇ ਹੋਸ਼ ਉਡਾਉਣ ਵਾਲੀ ਅਸਲੀਅਤ ਆਈ ਸਾਹਮਣੇ 


Chandigarh News: ਪੰਜਾਬੀਆਂ ਲਈ ਖਤਰੇ ਦੀ ਘੰਟੀ ਹੈ। ਪੈਸੇ ਦੀ ਦੌੜ ਤੇ ਸਰਕਾਰਾਂ ਦੀ ਨਾਲਾਇਕੀ ਕਰਕੇ ਅਗਲੀਆਂ ਪੀੜ੍ਹੀਆਂ ਮਾਂ ਬੋਲੀ ਤੋਂ ਕੋਹਾਂ ਦੂਰ ਜਾ ਰਹੀਆਂ ਹਨ। ਇੱਕ ਪਾਸੇ ਵੱਡੀ ਗਿਣਤੀ ਪਰਵਾਸ ਕਰਕੇ ਪੰਜਾਬੀ ਆਪਣੀ ਮਾਂ ਬੋਲੀ ਤੋਂ ਦੂਰ ਜਾ ਰਹੇ ਹਨ ਤੇ ਦੂਜੇ ਪਾਸੇ ਮਾੜੇ ਸਿੱਖਿਆ ਪ੍ਰਬੰਧ ਕਰਕੇ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਦੀ ਪੜ੍ਹਾਈ ਹੀ ਚੰਗੀ ਤਰ੍ਹਾਂ ਨਹੀਂ ਕਰਵਾਈ ਜਾ ਰਹੀ। ਇਸ ਬਾਰੇ ਹੋਸ਼ ਉਡਾਉਣ ਵਾਲੀ ਅਸਲੀਅਤ ਸਾਹਮਣੇ ਆਈ ਹੈ। ਪੰਜਾਬੀਆਂ ਲਈ ਖਤਰੇ ਦੀ ਘੰਟੀ! ਮਾਂ ਬੋਲੀ ਪੰਜਾਬੀ ਬਾਰੇ ਹੋਸ਼ ਉਡਾਉਣ ਵਾਲੀ ਅਸਲੀਅਤ ਆਈ ਸਾਹਮਣੇ


 


ਪੰਜਾਬ 'ਚ ਮਿਲੇਗਾ ਸਸਤਾ ਰੇਤਾ, 34 ਮਾਈਨਿੰਗ ਕਲੱਸਟਰ ਹੋਣਗੇ ਲੋਕਾਂ ਨੂੰ ਸਮਰਪਿਤ: ਮੀਤ ਹੇਅਰ


Punjab News: ਪੰਜਾਬ ਦੇ ਲੋਕਾਂ ਨੂੰ ਵਾਜ਼ਬ ਰੇਟਾਂ ’ਤੇ ਰੇਤਾ/ਬੱਜਰੀ ਉਪਲਬਧ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ  ਵਾਲੀ ਪੰਜਾਬ ਸਰਕਾਰ ਵੱਲੋਂ 34 ਕਮਰਸ਼ੀਅਲ ਮਾਈਨਿੰਗ ਸਾਈਟਾਂ ਨੂੰ ਕਾਰਜਸ਼ੀਲ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਬਾਰੇ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸੂਬੇ ਵਿੱਚ ਇਨਾਂ ਨਵੇਂ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ਦੇ ਚਾਲੂ ਹੋਣ ਨਾਲ ਲੋਕ ਆਪਣੇ ਘਰਾਂ ਨੇੜਲੀਆਂ ਥਾਵਾਂ ਤੋਂ ਰੇਤ/ਬੱਜਰੀ ਪ੍ਰਾਪਤ ਕਰ ਸਕਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 100 ਕਮਰਸ਼ੀਅਲ ਕਲੱਸਟਰਾਂ ਨੂੰ ਚਾਲੂ ਕਰਨ ਦਾ ਟੀਚਾ ਹੈ। ਪੰਜਾਬ 'ਚ ਮਿਲੇਗਾ ਸਸਤਾ ਰੇਤਾ, 34 ਮਾਈਨਿੰਗ ਕਲੱਸਟਰ ਹੋਣਗੇ ਲੋਕਾਂ ਨੂੰ ਸਮਰਪਿਤ: ਮੀਤ ਹੇਅਰ


 


ਪੰਜਾਬ 'ਚ 10000 ਲੋਕਾਂ ਨੂੰ ਮਿਲੇਗੀ ਨੌਕਰੀ, 60000 ਰੁਪਏ ਤੱਕ ਤਨਖ਼ਾਹ 


Punjab News: ਬੇਰੁਜਗਾਰਾਂ ਲਈ ਖੁਸ਼ਖਬਰੀ ਹੈ। ਪੰਜਾਬ ਵਿੱਚ ਜਲਦ ਹੀ 10 ਹਜ਼ਾਰ ਨੌਕਰੀਆਂ ਮਿਲਣਗੀਆਂ। ਦੇਸ਼ ਦੀਆਂ 425 ਪ੍ਰਮੁੱਖ ਕੰਪਨੀਆਂ ਵਿੱਚ ਨੌਕਰੀਆਂ ਲਈ 8000 ਤੋਂ ਲੈ ਕੇ 60000 ਰੁਪਏ ਤੱਕ ਤਨਖ਼ਾਹ ਹੋਏਗੀ। ਇਸ ਲਈ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਵੱਲੋਂ 7 ਜੂਨ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਪਲੇਸਮੈਂਟ ਮੁਹਿੰਮ ਵਿੱਢੀ ਜਾਵੇਗੀ। ਇਸ ਬਾਰੇ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਚਾਹਵਾਨ ਨੌਜਵਾਨਾਂ ਨੂੰ 8000-60000 ਰੁਪਏ ਤੱਕ ਤਨਖ਼ਾਹ ਵਾਲੀਆਂ 10000 ਤੋਂ ਵੱਧ ਨੌਕਰੀਆਂ ਦੀ ਪੇਸ਼ਕਸ਼ ਕੀਤੀ ਜਾਵੇਗੀ। ਇਹ ਮੁਹਿੰਮ ਇੱਕੋ ਸਮੇਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਚਲਾਈ ਜਾਵੇਗੀ। ਪੰਜਾਬ 'ਚ 10000 ਲੋਕਾਂ ਨੂੰ ਮਿਲੇਗੀ ਨੌਕਰੀ, 60000 ਰੁਪਏ ਤੱਕ ਤਨਖ਼ਾਹ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.