ਪੜਚੋਲ ਕਰੋ
Advertisement
ਕੋਰੋਨਾ ਸੰਕਟ ਦੌਰਾਨ ਵਿਰੋਧੀ ਧਿਰਾਂ ਕਰਨਗੀਆਂ ਵੱਡਾ ਧਮਾਕਾ
ਬੈਠਕ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ, ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ, ਐਨਸੀਪੀ ਨੇਤਾ ਸ਼ਰਦ ਪਵਾਰ, ਡੀਐਮਕੇ ਨੇਤਾ ਐਮ.ਕੇ. ਸਟਾਲਿਨ ਜਿਹੇ ਦਿੱਗਜ ਨੇਤਾ ਵੀ ਸ਼ਾਮਲ ਹੋਣਗੇ।
ਨਵੀਂ ਦਿੱਲੀ: ਕੋਰੋਨਾ ਵਾਇਰਸ ਮਹਾਮਾਰੀ ਦਰਮਿਆਨ ਅੱਜ ਵਿਰੋਧੀ ਨੇਤਾਵਾਂ ਨੇ ਵੱਡੀ ਬੈਠਕ ਉਲੀਕੀ ਹੈ। ਸ਼ੁੱਕਰਵਾਰ ਬਾਅਦ ਦੁਪਹਿਰ ਤਿੰਨ ਵਜੇ ਰੱਖੀ ਇਸ ਬੈਠਕ ਦੀ ਅਗਵਾਈ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਕਰਨਗੇ। ਬੈਠਕ ਵਿੱਚ 25 ਸਿਆਸੀ ਦਲਾਂ ਦੇ ਨੇਤਾ ਸ਼ਾਮਲ ਹੋਣਗੇ।
ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ, ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ, ਐਨਸੀਪੀ ਨੇਤਾ ਸ਼ਰਦ ਪਵਾਰ, ਡੀਐਮਕੇ ਨੇਤਾ ਐਮ.ਕੇ. ਸਟਾਲਿਨ ਜਿਹੇ ਦਿੱਗਜ ਨੇਤਾ ਵੀ ਸ਼ਾਮਲ ਹੋਣਗੇ। ਬੈਠਕ ਦਾ ਮਕਸਦ ਕੋਰੋਨਾ ਮਹਾਮਾਰੀ ਕਾਰਨ ਪ੍ਰਵਾਸੀ ਮਜ਼ਦੂਰਾਂ ਦੇ ਪਲਾਇਨ ਤੇ ਦੇਸ਼ ਦੀ ਖਸਤਾ ਹੋ ਰਹੀ ਆਰਥਿਕ ਹਾਲਤ 'ਤੇ ਕੇਂਦਰ ਦੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੂੰ ਘੇਰਨ ਲਈ ਵਿਉਂਤਬੰਦੀ ਕਰਨਾ ਹੈ।
ਇਹ ਪਹਿਲਾ ਮੌਕਾ ਹੈ ਜਦ ਕੋਰੋਨਾ ਮਹਾਮਾਰੀ ਸਮੇਂ ਵਿਰੋਧੀ ਧਿਰਾਂ ਇੰਨੀ ਵੱਡੀ ਪੱਧਰ 'ਤੇ ਇਕੱਠੀਆਂ ਹੋ ਰਹੀਆਂ ਹਨ। ਇਸ ਬੈਠਕ ਬਾਰੇ ਕਾਂਗਰਸੀ ਸੂਤਰ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਨਾਲ ਲੜਨ ਵਿੱਚ ਮੋਦੀ ਸਰਕਾਰ ਨਿਕੰਮੀ ਸਾਬਤ ਹੋਈ ਹੈ। ਪ੍ਰਵਾਸੀ ਮਜ਼ਦੂਰਾਂ ਲਈ ਕੋਈ ਇੰਤਜ਼ਾਮ ਨਹੀਂ ਕੀਤਾ ਗਿਆ ਬਲਕਿ ਉਨ੍ਹਾਂ ਨਾਲ ਬੁਰਾ ਵਤੀਰਾ ਕੀਤਾ ਗਿਆ। ਵਿਰੋਧੀ ਪਾਰਟੀਆਂ ਸਰਕਾਰ ਵੱਲੋਂ ਐਲਾਨੇ 20 ਲੱਖ ਕਰੋੜ ਰੁਪਏ ਦੇ ਆਰਥਿਕ ਪੈਕੇਜ 'ਤੇ ਵੀ ਸਰਕਾਰ ਨੂੰ ਘੇਰਨ ਦੀ ਤਿਆਰੀ ਵਿੱਚ ਹਨ।
ਹੋਰ ਖ਼ਬਰਾਂ-
- ਤਾਲਾਬੰਦੀ ਦੌਰਾਨ ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ
- ਕਾਂਗਰਸ ਦੀ ਵੱਡੀ ਕਾਰਵਾਈ, ਨਵਾਂ ਸ਼ਹਿਰ ਦੇ MLA ਦੀ ਵਿਧਾਇਕ ਪਤਨੀ ਅਦਿਤੀ ਸਿੰਘ ਪਾਰਟੀ 'ਚੋਂ ਮੁਅੱਤਲ
- ਪਤਨੀ ਦੇ ਨਾਜਾਇਜ਼ ਸਬੰਧਾਂ ਦਾ ਸੱਚ ਜਾਣਨ ਲਈ ਪਤੀ ਨੇ 4 ਲੋਕਾਂ ਨੂੰ ਲਵਾਇਆ 'ਕੋਰੋਨਾ' ਵਾਲਾ ਟੀਕਾ
- ਵਿਆਹਾਂ 'ਤੇ ਲੱਖਾਂ ਲਾਉਣ ਵਾਲੇ ਪੰਜਾਬੀਆਂ ਨੂੰ ਕੋਰੋਨਾ ਨੇ ਸਿਖਾਇਆ ਚੰਗਾ ਸਬਕ
- ਮਲੇਸ਼ੀਆ ਤੋਂ 95 ਪੰਜਾਬੀ ਵਤਨ ਪਹੁੰਚੇ
- ਵਾਹ ਸਰਕਾਰ! ਮਾਸਟਰਾਂ ਨੂੰ ਸਕੂਲਾਂ 'ਚੋਂ ਕੱਢ ਸ਼ਰਾਬ ਦੀਆਂ ਫੈਕਟਰੀਆਂ 'ਚ ਤਾਇਨਾਤ ਕਰਨ ਦੇ ਹੁਕਮ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਸਿਹਤ
ਲਾਈਫਸਟਾਈਲ
Advertisement