ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ ਨੂੰ ਦੇਖਦਿਆਂ ਪਹਿਲਾਂ ਕੁਝ ਢਿੱਲ ਦਿੱਤੀ ਗਈ ਸੀ। ਇਸ ਦੇ ਚੱਲਦਿਆਂ ਦੁਕਾਨਦਾਰਾਂ ਨੂੰ ਸਵੇਰੇ 7 ਤੋਂ 11 ਵਜੇ ਦਰਮਿਆਨ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਸੀ। ਪਰ ਅੱਜ ਤੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਦੁਕਾਨਾਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ। ਰੈੱਡ ਤੇ ਲਿਮਟਿਡ ਜ਼ੋਨਾਂ ‘ਚ ਕੋਈ ਛੋਟ ਨਹੀਂ ਦਿੱਤੀ ਜਾਏਗੀ।
ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਕੀਤਾ। ਮੰਤਰੀ ਮੰਡਲ ਦੀ ਬੈਠਕ ‘ਚ ਇਹ ਮਾਮਲਾ ਉੱਠਣ ਤੋਂ ਬਾਅਦ ਇਸ ਗੱਲ ‘ਤੇ ਸਹਿਮਤੀ ਬਣ ਗਈ ਕਿ ਛੋਟ ਦੇ ਸਮੇਂ ਨੂੰ ਲੋਕਾਂ ਦੇ ਹਿੱਤਾਂ ਨੂੰ ਧਿਆਨ ‘ਚ ਰੱਖਦਿਆਂ ਬਦਲਿਆ ਜਾਵੇ। ਕੈਪਟਨ ਅਮਰਿੰਦਰ ਨੇ ਸਪੱਸ਼ਟ ਕੀਤਾ ਕਿ ਜੇ ਕੋਈ ਵਿਅਕਤੀ ਬਿਨ੍ਹਾਂ ਮਾਸਕ ਪਾਏ ਆਪਣੇ ਘਰ ਤੋਂ ਬਾਹਰ ਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਕਰਫਿਊ 'ਚ ਢਿੱਲ ਨੂੰ ਸਖਤ ਪ੍ਰੋਟੋਕੋਲ ਨਾਲ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਅਸੀਂ ਕਰਫਿਊ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕਰਾਂਗੇ।” ਸਰਕਾਰ ਪੰਜਾਬੀਆਂ ਨੂੰ ਲਿਆਉਣ ਅਤੇ ਪ੍ਰਵਾਸੀ ਮਜ਼ਦੂਰ ਭੇਜਣ ਦੇ ਪ੍ਰਬੰਧ ਕਰੇਗੀ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਬਾਹਰਲੇ ਰਾਜਾਂ ‘ਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਅਤੇ ਪ੍ਰਵਾਸੀ ਮਜ਼ਦੂਰਾਂ ਸਮੇਤ ਫਸੇ ਲੋਕਾਂ ਨੂੰ ਇਥੇ ਉਨ੍ਹਾਂ ਦੇ ਘਰਾਂ ਭੇਜਣ ਲਈ ਸਾਰੇ ਢੁਕਵੇਂ ਪ੍ਰਬੰਧ ਕਰੇਗੀ।
ਪੰਜਾਬ ਸਰਕਾਰ ਨੇ ਦੁਕਾਨਾਂ ਖੋਲ੍ਹਣ ਦਾ ਵਧਾਇਆ ਸਮਾਂ, ਜਾਣੋ ਕਦੋਂ ਜਾ ਸਕਦੇ ਬਾਜ਼ਾਰ
ਏਬੀਪੀ ਸਾਂਝਾ
Updated at:
03 May 2020 12:13 PM (IST)
ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ ਨੂੰ ਦੇਖਦਿਆਂ ਪਹਿਲਾਂ ਕੁਝ ਢਿੱਲ ਦਿੱਤੀ ਗਈ ਸੀ। ਇਸ ਦੇ ਚੱਲਦਿਆਂ ਦੁਕਾਨਦਾਰਾਂ ਨੂੰ ਸਵੇਰੇ 7 ਤੋਂ 11 ਵਜੇ ਦਰਮਿਆਨ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਸੀ। ਪਰ ਅੱਜ ਤੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਦੁਕਾਨਾਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ। ਰੈੱਡ ਤੇ ਲਿਮਟਿਡ ਜ਼ੋਨਾਂ ‘ਚ ਕੋਈ ਛੋਟ ਨਹੀਂ ਦਿੱਤੀ ਜਾਏਗੀ।
- - - - - - - - - Advertisement - - - - - - - - -