ਯੂਨੀਵਰਸਿਟੀ ਵਿਦਿਆਰਥਣਾਂ ਦੀ ਵੀਡੀਓ ਵਾਇਰਲ ਦੇ ਮਾਮਲੇ ਦੀ ਜਾਂਚ ਦੇ ਹੁਕਮ, ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ: ਮੀਤ ਹੇਅਰ
ਮੀਤ ਹੇਅਰ ਨੇ ਕਿਹਾ ਹੈ ਕਿ ਜਾਂਚ ਲਈ ਇੱਕ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਉਸ ਏਰੀਏ ਨੂੰ ਵੇਖੇਗੀ ਤੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ।
Punjab News: ਪੰਜਾਬ ਦੇ ਉੱਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਯੂਨੀਵਰਸਿਟੀ ਵਿਦਿਆਰਥਣਾਂ ਦੀ ਵੀਡੀਓ ਵਾਇਰਲ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਮੀਤ ਹੇਅਰ ਨੇ ਕਿਹਾ ਹੈ ਕਿ ਜਾਂਚ ਲਈ ਇੱਕ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਉਸ ਏਰੀਏ ਨੂੰ ਵੇਖੇਗੀ ਤੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ।
1/2 ਚੰਡੀਗੜ੍ਹ ਯੂਨਿਵਰਸਿਟੀ ਵਿਚ ਵਾਪਰੀ ਮੰਦਭਾਗੀ ਘਟਨਾ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ। ਇਹ ਮਾਮਲਾ ਬਹੁਤ ਸੰਵੇਦਨਸ਼ੀਲ ਹੋਣ ਕਰਕੇ ਮੇਰੀ ਸਭ ਨੂੰ ਗੁਜ਼ਾਰਿਸ਼ ਹੈ ਕਿ ਅਣ-ਪ੍ਰਮਾਣਿਤ ਖ਼ਬਰਾਂ ਨੂੰ ਅੱਗੇ ਭੇਜਣ ਤੋਂ ਗੁਰੇਜ਼ ਕੀਤਾ ਜਾਵੇ। ਕਿਸੇ ਵੀ ਵਿਦਿਆਰਥਣ ਦੀ ਖ਼ੁਦਕੁਸ਼ੀ ਦੀ ਕੋਈ ਖ਼ਬਰ ਨਹੀਂ ਹੈ।
— Gurmeet Singh Meet Hayer (@meet_hayer) September 18, 2022
ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ, ਫਿਰ ਚਾਹੇ ਉਹ ਯੂਨੀਵਰਸਿਟੀ ਹੋਵੇ, ਕੋਈ ਮੁਲਾਜ਼ਮ ਹੋਵੇ ਜਾਂ ਕੋਈ ਹੋਰ। ਉਨ੍ਹਾਂ ਕਿਹਾ ਕਿ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜਿੱਥੇ ਲੜਕੀਆਂ ਰਹਿੰਦੀਆਂ ਹਨ, ਉੱਥੇ ਉਨ੍ਹਾਂ ਦੇ ਰਹਿਣ ਦਾ ਸਹੀ ਪ੍ਰਬੰਧ ਕੀਤਾ ਜਾਵੇ। ਇਹ ਯਕੀਨੀ ਬਣਾਇਆ ਜਾਵੇ ਕਿ ਵਿਦਿਆਰਥਣਾਂ ਨੂੰ ਕੋਈ ਸਮੱਸਿਆ ਨਾ ਆਵੇ।
ਯੂਨੀਵਰਸਿਟੀ ਵਿਦਿਆਰਥਣਾਂ ਦੀਆਂ ਵੀਡੀਓ ਵਾਇਰਲ ਹੋਣ ਮਗਰੋਂ ਪੰਜਾਬ ਸਰਕਾਰ ਐਕਸ਼ਨ ਮੋਡ 'ਚ, ਸਾਈਬਰ ਸੈੱਲ ਵੀਡੀਓ ਹਟਾਉਣ 'ਚ ਜੁਟਿਆ: ਚੇਤਨ ਜੌੜਾਮਾਜਰਾ
ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਯੂਨੀਵਰਸਿਟੀ ਵਿੱਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀਆਂ ਵਿਦਿਆਰਥਣਾਂ ਦੇ ਇਲਾਜ ਲਈ ਪੰਜਾਬ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪੰਜਾਬ ਦੇ ਸਿਹਤ ਵਿਭਾਗ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਇਸ ਲਈ ਪੰਜਾਬ ਦਾ ਸਾਈਬਰ ਸੈੱਲ ਵੀ ਸਰਗਰਮ ਹੋ ਗਿਆ ਹੈ ਤੇ ਜੋ ਵੀ ਵੀਡੀਓ ਇੰਟਰਨੈੱਟ 'ਤੇ ਅਪਲੋਡ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਜਲਦੀ ਹੀ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਘਬਰਾਉਣ ਦੀ ਲੋੜ ਨਹੀਂ। ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਤੇ ਇਸ ਮਾਮਲੇ ਵਿੱਚ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇਗੀ।
ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜੀਤ ਕੌਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਇਹ ਦੇਖਿਆ ਜਾਵੇਗਾ ਕਿ ਲੜਕੀ ਨੇ ਵੀਡੀਓ ਕਿਉਂ ਵਾਇਰਲ ਕੀਤੇ। ਉਨ੍ਹਾਂ ਕਿਹਾ ਕਿ ਕੁਝ ਲੋਕ ਮਾਨਸਿਕ ਤੌਰ 'ਤੇ ਠੀਕ ਨਹੀਂ ਹੁੰਦੇ। ਇਸ ਦੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਯੂਨੀਵਰਸਿਟੀ ਵਿੱਚ ਕੋਈ ਢੁੱਕਵਾਂ ਪ੍ਰਬੰਧ ਨਾ ਹੋਇਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋਂ: Chandigarh: ਚੰਡੀਗੜ੍ਹ ਯੂਨੀਵਰਸਿਟੀ ਦੀਆਂ 60 ਵਿਦਿਆਰਥਣਾਂ ਦਾ ਇਸ਼ਨਾਨ ਕਰਨ ਦਾ ਵੀਡੀਓ ਵਾਇਰਲ: 8 ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼