ਪੜਚੋਲ ਕਰੋ
ਮਨਜੀਤ ਸਿੰਘ ਜੀਕੇ ਖਿਲਾਫ ਕੇਸ ਦਰਜ ਕਰਨ ਦੇ ਹੁਕਮ
ਇੱਥੋਂ ਦੀ ਪਟਿਆਲਾ ਹਾਊਸ ਕੋਰਟ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੇ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਹਨ।

ਨਵੀਂ ਦਿੱਲੀ: ਇੱਥੋਂ ਦੀ ਪਟਿਆਲਾ ਹਾਊਸ ਕੋਰਟ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੇ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਹੁਕਮ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਜੀਤ ਸਿੰਘ ਜੀਕੇ ਖ਼ਿਲਾਫ਼ 30 ਮਈ 2019 ਨੂੰ ਕਥਿਤ ਭ੍ਰਿਸ਼ਟਾਚਾਰ ਦੇ ਦਾਅਵੇ ਨਾਲ 4 ਦੋਸ਼ ਲਗਾ ਕੇ ਥਾਣਾ ਨਾਰਥ ਐਵੇਨਿਊ ਵਿੱਚ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਦਿੱਤੇ ਗਏ ਹਨ।
ਮਨਜੀਤ ਸਿੰਘ ਜੀਕੇ ਦਾ ਕਹਿਣਾ ਹੈ ਕਿ ਉਨ੍ਹਾਂ ਵਿਰੁੱਧ ਆਰਥਿਕ ਅਪਰਾਧ ਸ਼ਾਖਾ ਦੀ ਜਾਂਚ ਖ਼ਤਮ ਹੋ ਚੁੱਕੀ ਹੈ। ‘ਜਾਗੋ’ ਦੇ ਪ੍ਰਧਾਨ ਜੀਕੇ ਨੇ ਇਸ ਮਾਮਲੇ ’ਚ ਕਮੇਟੀ ਮੈਂਬਰ ਜਗਦੀਪ ਸਿੰਘ ਕਾਹਲੋਂ ਵੱਲੋਂ ਆਪਣੇ ਖ਼ਿਲਾਫ਼ ਕੀਤੀ ਗਈ ਸ਼ਿਕਾਇਤ ‘ਤੇ ਐਫਆਈਆਰ ਦਰਜ ਹੋਣ ਤੱਕ ਲੱਗੇ ਡੇਢ ਸਾਲ ਦੌਰਾਨ ਵੱਖ-ਵੱਖ ਜਾਂਚ ਏਜੰਸੀਆਂ ਵੱਲੋਂ ਕੀਤੀ ਗਈ ਜਾਂਚ ਦੀ ਜਾਣਕਾਰੀ ਦਿੱਤੀ।
ਜੀਕੇ ਨੇ ਕਿਹਾ ਕਿ ਸ਼ਾਖਾ ਨੇ ਉਸ ਖ਼ਿਲਾਫ਼ ਲੱਗੇ ਸਾਰੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ ਪਰ ਅਦਾਲਤ ਨੇ ਐਫਆਈਆਰ ਦਰਜ ਕਰਨ ਦਾ ਆਦੇਸ਼ ਦਿੱਤਾ ਹੈ। ਇਸ ਲਈ ਅਦਾਲਤ ਦੇ ਫ਼ੈਸਲੇ ਉੱਤੇ ਸਵਾਲ ਚੁੱਕਣ ਦੀ ਬਜਾਏ ਵਕੀਲ ਇਸ ਫ਼ੈਸਲੇ ਨੂੰ ਉਪਰਲੀ ਅਦਾਲਤ ਵਿੱਚ ਚੁਣੌਤੀ ਦੇਣਗੇ। ਇਸ ਤੋਂ ਪਹਿਲਾਂ ਅਕਾਲੀ ਆਗੂ ਗੁਰਮੀਤ ਸਿੰਘ ਸ਼ੰਟੀ ਵੱਲੋਂ ਪਟਿਆਲਾ ਹਾਊਸ ਅਦਾਲਤ ਵਿੱਚ ਕੇਸ ਜੀਕੇ ਖ਼ਿਲਾਫ਼ ਕੇਸ ਦਰਜ ਕਰਵਾਇਆ ਗਿਆ ਸੀ ਤੇ ਹੁਣ ਸ਼ੰਟੀ ਸਰਨਾ ਧੜੇ ਵਿੱਚ ਚਲੇ ਗਏ ਹਨ।
Before You Go
ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਟ੍ਰੈਂਡਿੰਗ ਟੌਪਿਕ






















