ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਮੁਸੀਬਤਾਂ ਵਧ ਗਈਆਂ ਹਨ। ਅਦਾਲਤ ਨੇ ਪੁਲਿਸ ਨੂੰ ਬੈਂਸ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ ਕਰਨ ਦਾ ਆਦੇਸ਼ ਦਿੱਤਾ ਹੈ। ਸਾਢੇ ਚਾਰ ਮਹੀਨੇ ਪਹਿਲਾਂ ਲੁਧਿਆਣਾ ਦੀ ਔਰਤ ਨੇ ਵਿਧਾਇਕ ਬੈਂਸ ’ਤੇ ਬਲਾਤਕਾਰ ਦੇ ਦੋਸ਼ ਲਾਏ ਸਨ।
ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕਰਨ ’ਤੇ ਔਰਤ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ। ਲੁਧਿਆਣਾ ਦੀ ਅਦਾਲਤ ਨੇ ਪੁਲਿਸ ਨੂੰ ਐਫਆਈਆਰ ਦਰਜ ਕਰਕੇ 15 ਜੁਲਾਈ ਤੱਕ ਅਦਾਲਤ ਨੂੰ ਜਵਾਬ ਦੇਣ ਦੇ ਹੁਕਮ ਜਾਰੀ ਕੀਤੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਤੇ ਔਰਤ ਦਾ ਕੇਸ ਲੜਨ ਵਾਲੇ ਵਕੀਲ ਹਰੀਸ਼ ਰਾਏ ਢਾਂਡਾ ਨੇ ਦੱਸਿਆ ਕਿ ਅਦਾਲਤ ਨੇ ਹੁਣ ਔਰਤ ਦੀ ਗੱਲ ਸੁਣੀ ਹੈ ਤੇ ਵਿਧਾਇਕ ਬੈਂਸ ਖ਼ਿਲਾਫ਼ ਐਫਆਈਆਰ ਦਰਜ ਕਰਨ ਨੂੰ ਕਿਹਾ ਹੈ।
ਵਿਧਾਇਕ ਬੈਂਸ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ ਕਰਨ ਦਾ ਹੁਕਮ
ਏਬੀਪੀ ਸਾਂਝਾ
Updated at:
08 Jul 2021 09:43 AM (IST)
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਮੁਸੀਬਤਾਂ ਵਧ ਗਈਆਂ ਹਨ। ਅਦਾਲਤ ਨੇ ਪੁਲਿਸ ਨੂੰ ਬੈਂਸ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ ਕਰਨ ਦਾ ਆਦੇਸ਼ ਦਿੱਤਾ ਹੈ।
NEXT
PREV
Published at:
08 Jul 2021 09:43 AM (IST)
- - - - - - - - - Advertisement - - - - - - - - -