ਪੜਚੋਲ ਕਰੋ

ਸਾਡੇ ਗਠਜੋੜ ਰਾਹੀਂ ਪੰਜਾਬ 'ਚ ਕ੍ਰਾਂਤੀ ਆਵੇਗੀ: ਪ੍ਰਕਾਸ਼ ਸਿੰਘ ਬਾਦਲ

ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਅਕਾਲੀ ਦਲ ਅਤੇ ਪੰਜਾਬ ਦੀ ਰਾਜਨੀਤੀ ਦੇ ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਅਕਾਲੀ ਦਲ ਤੇ ਬਸਪਾ ਦੇ ਬਣੇ ਗਠਜੋੜ ਨੁੰ ਸੂਬੇ  ਅਤੇ ਦੇਸ਼ ਵਿਚ ਇਕ ਸੈਕੂਲਰ ਤੇ ਫੈਡਰਲ ਕ੍ਰਾਂਤੀ ਦੀ ਸ਼ੁਰੂਆਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਦਕਾ ਗਰੀਬਾਂ, ਦਬੇ ਕੁਚਲਿਆਂ ਤੇ ਘੱਟ ਗਿਣਤੀਆਂ ਲਈ ਨਿਆਂ ਤੇ ਬਰਾਬਰੀ ਦੀ ਸ਼ੁਰੂਆਤ ਹੋਵੇਗੀ ਤੇ ਵਿਕਾਸ ਨੂੰ ਹੁਲਾਰਾ ਮਿਲੇਗਾ।

ਚੰਡੀਗੜ੍ਹ: ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਅਕਾਲੀ ਦਲ ਅਤੇ ਪੰਜਾਬ ਦੀ ਰਾਜਨੀਤੀ ਦੇ ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਅਕਾਲੀ ਦਲ ਤੇ ਬਸਪਾ ਦੇ ਬਣੇ ਗਠਜੋੜ ਨੁੰ ਸੂਬੇ  ਅਤੇ ਦੇਸ਼ ਵਿਚ ਇਕ ਸੈਕੂਲਰ ਤੇ ਫੈਡਰਲ ਕ੍ਰਾਂਤੀ ਦੀ ਸ਼ੁਰੂਆਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਦਕਾ ਗਰੀਬਾਂ, ਦਬੇ ਕੁਚਲਿਆਂ ਤੇ ਘੱਟ ਗਿਣਤੀਆਂ ਲਈ ਨਿਆਂ ਤੇ ਬਰਾਬਰੀ ਦੀ ਸ਼ੁਰੂਆਤ ਹੋਵੇਗੀ ਤੇ ਵਿਕਾਸ ਨੂੰ ਹੁਲਾਰਾ ਮਿਲੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਤਰੱਕੀ, ਖੁਸ਼ਹਾਲੀ ਤੇ ਸਮਾਜ ਭਲਾਈ ਜੋ 2017 ਵਿਚ ਰੁਕ ਗਈ ਸੀ, ਦੁਬਾਰਾ ਸ਼ੁਰੂ ਹੋਵੇਗੀ ਅਤੇ ਰਫਤਾਰ ਫੜੇਗੀ। ਪ੍ਰਕਾਸ਼ ਬਾਦਲ ਨੇ ਅੱਗੇ ਕਿਹਾ ਕਿ ਨਵੇਂ ਵਿਕਾਸ ਵਿਚ ਸਾਰੇ ਪੰਜਾਬੀਆਂ, ਖਾਸ ਤੌਰ ’ਤੇ ਦਬੇ ਕੁਚਲਿਆਂ ਤੇ ਕਿਸਾਨਾਂ, ਖੇਤ ਮਜ਼ਦੂਰਾਂ, ਦਲਿਤਾਂ, ਬੇਰੋਜ਼ਗਾਰ ਨੌਜਵਾਨਾਂ, ਛੋਟੇ ਤੇ ਦਰਮਿਆਨੇ ਵਪਾਰੀਆਂ, ਉਦਮੀਆਂ ਤੇ ਸਮਾਜ ਦੇ ਲੁੱਟੇ ਪੁੱਟੇ ਗਏ ਵਰਗ ਦੀ ਭਲਾਈ ਸ਼ਾਮਲ ਹੋਵੇਗੀ।

ਪ੍ਰਕਾਸ਼ ਬਾਦਲ ਨੇ ਬਸਪਾ ਮੁਖੀ ਮਾਇਆਵਤੀ ਨਾਲ ਫੋਨ ’ਤੇ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਪੰਜਾਬ ਤੋਂ ਚੋਣ ਲੜਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਮਾਇਆਵਤੀ ਤੇ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਅਤੇ ਦੇਸ਼ ਦੇ ਲੋਕਾਂ ਨੂੰ ਇਹ ਖੂਬਸੂਰਤ ਤੋਹਫਤਾ ਦੇਣ ’ਤੇ ਦੋਹਾਂ ਦਾ ਧੰਨਵਾਦ ਕੀਤਾ।

ਬਾਬਾ ਬੋਹੜ ਨੇ ਕਿਹਾ ਕਿ ਸ਼ਾਂਤੀ ਤੇ ਫਿਰਕੂ ਸਦਭਾਵਨਾ ਬਣਾਈ ਰੱਖਣਾ ਗਠਜੋੜ ਲਈ ਸਰਵਉਚ ਤਰਜੀਹ ਹੋਵੇਗੀ। ਗਠਜੋੜ ਗੁਰੂ ਨਾਨਕ ਦੇਵ ਜੀ, ਗੁਰੂ ਰਵੀਦਾਸ ਜੀ ਤੇ ਭਗਵਾਨ ਵਾਲਮੀਕਿ ਅਤੇ ਹੋਰ ਸੰਤਾਂ ਮਹਾਂਪੁਰਖਾਂ ਦੀ ਸਾਂਝੀਵਾਲਤਾ ਵਾਲੀ ਸੋਚ ਪ੍ਰਤੀ ਸੱਚੀ ਸ਼ਰਧਾਂਜਲੀ ਹੈ ਤੇ ਇਹ ਉਨ੍ਹਾਂ ਦੇ ਲੰਬੇ ਸਿਆਸੀ ਜੀਵਨ ਦਾ ਸਭ ਤੋਂ ਖੁਸ਼ੀਆਂ ਭਰਿਆ ਦਿਨ ਹੈ ਜੋ ਸਰਬਤ ਦੇ ਭਲੇ ਦੇ ਫਲਸਫੇ ਦੀ ਜਿੱਤ ਹੈ।

ਸਰਦਾਰ ਬਾਦਲ ਨੇ ਚੇਤੇ ਕੀਤਾ ਕਿ ਕਿਵੇਂ ਉਨ੍ਹਾਂ ਦੀਆਂ ਅਗਵਾਈ ਵਾਲੀਆਂ ਸਰਕਾਰਾਂ ਦੇ ਦੌਰ ਵਿਚ ਨਿਆਂ ਤੇ ਸਮਾਜ ਭਲਾਈ ਵੱਲ ਸੇਧਤ ਲਾਮਿਸਾਲ ਸਕੀਮਾਂ ਦੀ ਸ਼ੁਰੂਆਤ ਨਾਲ ਸਮਾਜਿਕ ਨਿਆਂ ਦੇ ਸੁਫਨੇ ਨੂੰ ਪੂਰਾ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਤੇ ਬਸਪਾ ਦੇ ਆਗੂਆਂ ਨੂੰ ਅਪੀਲ ਕਰਦੇ ਹਨ ਕਿ ਉਹ ਨਿਰਸਵਾਰਥ ਹੋ ਕੇ ਸਖ਼ਤ ਮਿਹਨਤ ਕਰਨ ਤਾਂ ਜੋ ਪੰਜਾਬ ਅਤੇ ਦੇਸ਼ ਵਿਚ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਜਾ ਸਕੇ ਜਿਸ ਵਿਚ ਹਰ ਨਾਗਰਿਕ ਨੂੰ ਬੁਨਿਆਦੀ ਸਹੂਲਤਾਂ ਤੇ ਜੀਵਨ ਵਿਚ ਸੁੱਖ ਮਿਲੇ ਤੇ ਅਜਿਹੇ ਹਾਲਾਤ ਬਣਨ ਜਿਸ ਨਾਲ ਹਰ ਨਾਗਰਿਕ ਮਾਣ ਸਨਮਾਨ ਤੇ ਇੱਜ਼ਤ ਨਾਲ ਜੀਅ ਸਕੇ।

ਟਾਪ ਹੈਡਲਾਈਨ

ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਝੋਟਾ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ, ਕੈਮਿਸਟ 2 ਸਾਲ ਤੋਂ ਕਤਲ ਦੀ ਫਿਰਾਕ 'ਚ ਸੀ, 24 ਘੰਟੇ ਪਿਸਤੌਲ ਆਪਣੇ ਕੋਲ ਰੱਖਦਾ ਸੀ
ਝੋਟਾ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ, ਕੈਮਿਸਟ 2 ਸਾਲ ਤੋਂ ਕਤਲ ਦੀ ਫਿਰਾਕ 'ਚ ਸੀ, 24 ਘੰਟੇ ਪਿਸਤੌਲ ਆਪਣੇ ਕੋਲ ਰੱਖਦਾ ਸੀ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget