(Source: ECI/ABP News/ABP Majha)
ਚੂੜੀਆਂ ਵੇਚਣ ਵਾਲੇ ਮੁਸਲਮ ਨੌਜਵਾਨ 'ਤੇ ਢਾਹਿਆ ਕਹਿਰ, ਗੰਭੀਰ ਧਾਰਾਵਾਂ ਅਧੀਨ ਮਾਮਲਾ ਦਰਜ ਕਰ 2 ਗ੍ਰਿਫ਼ਤਾਰ
ਮੱਧ ਪ੍ਰਦੇਸ਼ ਦੇ ਸ਼ਹਿਰ ਇੰਦੌਰ ਵਿੱਚ ਕੁਝ ਲੋਕਾਂ ਵੱਲੋਂ ਚੂੜੀ ਵੇਚਣ ਵਾਲੇ ਇੱਕ ਵਿਅਕਤੀ ਦੀ ਕੁੱਟਮਾਰ ਕੀਤੀ ਗਈ ਸੀ, ਜਿਸ ਦਾ ਵੀਡੀਓ ਸੋਸ਼ਲ ਮੀਡੀਆ ਦੇ ਕਈ ਪਲੇਟਫਾਰਮਾਂ 'ਤੇ ਦੇਖਿਆ ਜਾ ਰਿਹਾ ਹੈ।
ਭੋਪਾਲ: ਮੱਧ ਪ੍ਰਦੇਸ਼ ਦੇ ਸ਼ਹਿਰ ਇੰਦੌਰ ਵਿੱਚ ਕੁਝ ਲੋਕਾਂ ਵੱਲੋਂ ਚੂੜੀ ਵੇਚਣ ਵਾਲੇ ਇੱਕ ਵਿਅਕਤੀ ਦੀ ਕੁੱਟਮਾਰ ਕੀਤੀ ਗਈ ਸੀ, ਜਿਸ ਦਾ ਵੀਡੀਓ ਸੋਸ਼ਲ ਮੀਡੀਆ ਦੇ ਕਈ ਪਲੇਟਫਾਰਮਾਂ 'ਤੇ ਦੇਖਿਆ ਜਾ ਰਿਹਾ ਹੈ। ਹੁਣ ਉਸੇ ਮਾਮਲੇ ਵਿੱਚ, ਪੁਲਿਸ ਨੇ ਤਿੰਨ ਤਿੰਨ ਵਿਅਕਤੀਆਂ ਦੀ ਪਛਾਣ ਕਰ ਲਈ ਹੈ। ਉਨ੍ਹਾਂ ਵਿੱਚੋਂ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਫਰਾਰ ਮੁਲਜ਼ਮ ਦੀ ਭਾਲ ਵਿੱਚ ਟੀਮਾਂ ਭੇਜੀਆਂ ਗਈਆਂ ਹਨ।
ਪੁਲਿਸ ਅਨੁਸਾਰ, ਪੂਰਾ ਮਾਮਲਾ ਬਾਣਗੰਗਾ ਥਾਣਾ ਖੇਤਰ ਦਾ ਹੈ, ਜਿੱਥੇ ਚੂੜੀਆਂ ਵੇਚਣ ਵਾਲੇ ਇੱਕ ਨੌਜਵਾਨ ਉੱਤੇ ਹਮਲਾ ਕੀਤਾ ਗਿਆ ਸੀ। ਇਸ ਸਬੰਧੀ ਦੇਰ ਰਾਤ ਸੈਂਟਰਲ ਕੋਤਵਾਲੀ ਪੁਲਿਸ ਸਟੇਸ਼ਨ ਵਿਖੇ ਭੀੜ ਇਕੱਠੀ ਕਰਨ ਵਾਲੇ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਸੈਂਟਰਲ ਕੋਤਵਾਲੀ ਵਿੱਚ ਦੇਰ ਰਾਤ ਨਾਅਰੇਬਾਜ਼ੀ ਕਰਨ ਵਾਲੇ ਤਿੰਨ ਵਿਅਕਤੀਆਂ ਤੇ 25 ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਗੰਭੀਰ ਧਾਰਾਵਾਂ ਅਧੀਨ ਕੀਤਾ ਗਿਆ ਕੁੱਟਮਾਰ ਦਾ ਕੇਸ ਦਰਜ
ਚੂੜੀਆਂ ਵੇਚਣ ਵਾਲੇ ਨੌਜਵਾਨਾਂ ਦੀ ਕੁੱਟਮਾਰ ਕਰਨ ਵਾਲੇ ਮੁਲਜ਼ਮਾਂ 'ਤੇ ਗੰਭੀਰ ਧਾਰਾਵਾਂ ਵੀ ਲਗਾਈਆਂ ਗਈਆਂ ਹਨ। ਇੰਦੌਰ ਦੇ ਐਸਪੀ ਆਸ਼ੂਤੋਸ਼ ਬਾਗੜੀ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਕੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ, ਦੋਸ਼ੀਆਂ ਨੂੰ ਛੱਡਿਆ ਨਹੀਂ ਜਾਵੇਗਾ।
ਚੂੜੀਆਂ ਵੇਚਣ ਵਾਲਾ ਸ਼ੱਕੀ ਵਿਅਕਤੀ: ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ
ਦੂਜੇ ਪਾਸੇ, ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਅਨੁਸਾਰ, ਚੂੜੀਆਂ ਵੇਚਣ ਵਾਲਾ ਵੀ ਸ਼ੱਕੀ ਵਿਅਕਤੀ ਹੈ ਕਿਉਂਕਿ ਉਸ ਕੋਲੋਂ ਦੋ ਆਧਾਰ ਕਾਰਡ ਨਿਕਲੇ ਹਨ, ਇਸੇ ਲਈ ਉਸ ਨਾਲ ਝਗੜਾ ਹੋਇਆ ਸੀ। ਨਾਂ ਬਦਲ ਕੇ ਘੁੰਮਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ, ਸੋਸ਼ਲ ਮੀਡੀਆ 'ਤੇ ਹਮਲੇ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ, ਰਾਜ ਸਰਕਾਰ ਨੂੰ ਬਹੁਤ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
https://play.google.com/store/
https://apps.apple.com/in/app/