ਚੰਡੀਗੜ੍ਹ: ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀਆਂ ਦਰਮਿਆਨ ਟਵਿਟਰ ਵਾਰ ਵਧਦੀ ਜਾ ਰਹੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਵਲੋਂ ਮੋੜਵਾਂ ਜਵਾਬ ਦੇਣ 'ਤੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਹੈਰਾਨ ਹਨ।

ਮਨੋਹਰ ਲਾਲ ਵਲੋਂ ਟਵੀਟ ਕਰਨ ਤੋਂ ਬਾਅਦ ਕੈਪਟਨ ਨੇ ਫਿਰ ਟਵੀਟ ਕੀਤਾ ਹੈ। ਕੈਪਟਨ ਨੇ ਕਿਹਾ ਉਹ ਹਰਿਆਣਾ ਦੇ ਮੁੱਖ ਮੰਤਰੀ ਵਲੋਂ ਮਿਲੇ ਜਵਾਬ ਤੋਂ ਕਾਫੀ ਹੈਰਾਨ ਹਨ।



ਕੈਪਟਨ ਨੇ ਕਿਹਾ ਕਿ "ਖੱਟਰ ਸਾਹਿਬ ਕਿਸਾਨਾਂ ਦੇ ਦਿੱਲੀ ਜਾਣ ਤੋਂ ਪਹਿਲਾਂ ਤੁਹਾਨੂੰ ਕਿਸਾਨਾਂ ਨਾਲ ਮਿਲਣਾ ਚਾਹੀਦਾ ਸੀ। ਜੇ ਤੁਹਾਨੂੰ ਲਗਦਾ ਹੈ ਕਿ ਮੈਂ ਕਿਸਾਨਾਂ ਨੂੰ ਉਕਸਾ ਰਿਹਾ ਹਾਂ ਤਾਂ ਇਹ ਦੱਸੋ ਕਿ ਹਰਿਆਣਾ ਦੇ ਕਿਸਾਨ ਕਿਉਂ ਪ੍ਰਦਰਸ਼ਨ ਕਰ ਰਹੇ ਹਨ।"