ਪੜਚੋਲ ਕਰੋ
ਝੋਨੇ ਦਾ ਗੋਰਖਧੰਦਾ: ਕੈਪਟਨ ਤੇ ਰਾਹੁਲ ਤੱਕ ਪਹੁੰਚਦੀ ਮੋਟੀ ਕਮਾਈ, 'ਆਪ' ਨੇ ਇਲਜ਼ਾਮ ਲਾਉਂਦਿਆਂ ਭਾਰਤ ਭੂਸ਼ਣ ਆਸ਼ੂ ਦੀ ਮੰਗੀ ਬਰਖਾਸਤੀ
ਪੰਜਾਬ 'ਚ ਹੋਰਨਾਂ ਸੂਬਿਆਂ 'ਤੇ ਆ ਰਹੇ ਝੋਨੇ ਦੇ ਭਰੇ ਟਰੱਕਾਂ ਨੂੰ ਕਿਸਾਨਾਂ ਤੇ ਪੁਲਿਸ ਵੱਲੋਂ ਰੋਕਿਆ ਜਾ ਰਿਹਾ ਹੈ। ਇਸ ਘੁਟਾਲੇ ਲਈ ਆਮ ਆਦਮੀ ਪਾਰਟੀ ਵੱਲੋਂ ਖ਼ੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ।
ਚੰਡੀਗੜ੍ਹ: ਪੰਜਾਬ 'ਚ ਹੋਰਨਾਂ ਸੂਬਿਆਂ 'ਤੇ ਆ ਰਹੇ ਝੋਨੇ ਦੇ ਭਰੇ ਟਰੱਕਾਂ ਨੂੰ ਕਿਸਾਨਾਂ ਤੇ ਪੁਲਿਸ ਵੱਲੋਂ ਰੋਕਿਆ ਜਾ ਰਿਹਾ ਹੈ। ਇਸ ਘੁਟਾਲੇ ਲਈ ਆਮ ਆਦਮੀ ਪਾਰਟੀ ਵੱਲੋਂ ਖ਼ੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ। 'ਆਪ' ਵੱਲੋਂ ਇਲਜ਼ਾਮ ਲਾਏ ਜਾ ਰਹੇ ਹਨ ਕਿ ਪੰਜਾਬ ਦੀ ਕੈਪਟਨ ਸਰਕਾਰ ਭਾਰਤ ਭੂਸ਼ਨ ਖ਼ਿਲਾਫ਼ ਕੋਈ ਐਕਸ਼ਨ ਇਸ ਲਈ ਨਹੀਂ ਲੈਂਦੀ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਤੇ ਰਾਹੁਲ ਗਾਂਧੀ ਨੂੰ ਇਸ ਕਾਲੇ ਧੰਦੇ 'ਚੋਂ ਹੁੰਦੀ ਮੋਟੀ ਕਮਾਈ ਦਾ ਹਿੱਸਾ ਪਹੁੰਚਾਇਆ ਜਾਂਦਾ ਹੈ।
ਆਮ ਆਦਮੀ ਪਾਰਟੀ ਨੇ ਭਾਰਤ ਭੂਸ਼ਣ ਆਸ਼ੂ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਨਾਲ ਹੀ ਬਾਹਰਲੇ ਰਾਜਾਂ ਤੋਂ ਆ ਰਹੇ ਝੋਨੇ ਦੀ ਖ਼ਰੀਦ ਘੁਟਾਲੇ 'ਚ ਦੀ ਹਾਈਕੋਰਟ ਦੀ ਨਿਗਰਾਨੀ ਹੇਠ ਸੀਬੀਆਈ ਜਾਂਚ ਦੀ ਮੰਗ ਕੀਤੀ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਤੇ 'ਆਪ' ਆਗੂ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਉੱਤਰ ਪ੍ਰਦੇਸ਼ ਤੇ ਬਿਹਾਰ ਆਦਿ ਰਾਜਾਂ ਤੋਂ ਅੱਧੇ ਮੁੱਲ ਝੋਨਾ ਲਿਆ ਕੇ ਪੰਜਾਬ ਦੀਆਂ ਮੰਡੀਆਂ 'ਚ ਵੇਚੇ ਜਾਣ ਦਾ ਘਪਲਾ ਸਿਰਫ਼ ਪਨਸਪ ਦੇ ਜ਼ਿਲ੍ਹਾ ਮੈਨੇਜਰ ਪਟਿਆਲਾ ਤੱਕ ਸੀਮਤ ਨਹੀਂ ਹੈ।
ਇਸ ਖੇਡ 'ਚ ਸੂਬੇ ਦੀਆਂ ਲਗਭਗ ਸਾਰੀਆਂ ਹੀ ਖ਼ਰੀਦ ਏਜੰਸੀਆਂ ਸ਼ਾਮਲ ਹਨ, ਕਿਉਂਕਿ ਇਸ ਗੋਰਖਥੰਦੇ ਮੰਤਰੀ ਭਾਰਤ ਭੂਸ਼ਣ ਆਸ਼ੂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸੁਪਰੀਮੋ ਰਾਹੁਲ ਗਾਂਧੀ ਦੇ ਆਸ਼ੀਰਵਾਦ ਨਾਲ ਖ਼ੁਦ ਚਲਾ ਰਹੇ ਹਨ। ਇਸ ਦੀ ਪੁਸ਼ਟੀ ਡੀਐਮ ਪ੍ਰਵੀਨ ਜੈਨ ਦੀ ਵਟਸਐਪ ਚੈਟ ਨੇ ਕਰ ਦਿੱਤੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਭ ਤੋਂ ਵੱਡੇ ਦੁੱਖ ਦੀ ਗੱਲ ਇਹ ਹੈ ਕਿ ਇਹ ਘੁਟਾਲਾ ਪੰਜਾਬ ਦੇ ਕਿਸਾਨਾਂ ਦੀ ਕੀਮਤ 'ਤੇ ਉਸ ਸਮੇਂ ਹੋ ਰਿਹਾ ਹੈ, ਜਦ ਕਿਸਾਨ ਆਪਣੇ ਲੁੱਟੇ ਜਾ ਰਹੇ ਹੱਕਾਂ ਦੀ ਰੱਖਿਆ ਲਈ ਦਿਨ ਰਾਤ ਸੰਘਰਸ਼ ਕਰ ਰਹੇ ਹਨ।
ਕਿਸਾਨਾਂ ਨੇ ਖ਼ਤਮ ਕੀਤਾ 'ਰੇਲ ਰੋਕੋ ਅੰਦੋਲਨ', ਜੇ ਸਰਕਾਰ ਨੇ ਨਾ ਮੰਨੀ ਤਾਂ ਜਲਦ ਹੀ ਫਿਰ ਲੱਗੇਗਾ ਧਰਨਾ
ਚੀਮਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਯੂਪੀ, ਬਿਹਾਰ ਅਤੇ ਮੱਧ ਪ੍ਰਦੇਸ਼ ਦੇ ਕਿਸਾਨਾਂ ਦਾ ਸ਼ੋਸ਼ਣ ਕਰਕੇ ਪੰਜਾਬ ਦੀਆਂ ਮੰਡੀਆਂ ਰਾਹੀਂ ਕਰੋੜਾਂ-ਅਰਬਾਂ ਦੀ ਕਮਾਈ ਕਰ ਰਹੇ ਵਿਚੋਲੀਏ ਪੰਜਾਬ ਸਰਕਾਰ ਨੂੰ ਕਿਉਂ ਨਹੀਂ ਨਜ਼ਰ ਆ ਰਹੇ? ਸਰਕਾਰ ਦੇ ਅੱਖਾਂ ਮਿਚਣ ਕਾਰਨ ਇਨ੍ਹਾਂ ਵਿਚੋਲੀਆਂ ਨੂੰ ਘੇਰਨ ਦਾ ਕੰਮ ਵੀ ਖ਼ੁਦ ਕਿਸਾਨਾਂ ਨੂੰ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਬਾਹਰੀ ਰਾਜਾਂ ਦੇ ਝੋਨੇ ਨਾਲ ਹੀ ਪੰਜਾਬ ਨੂੰ ਜਾਰੀ ਹੋਈ ਕੈਸ਼ ਕਰੈਡਿਟ ਲਿਮਟ (ਸੀਸੀਐਲ) ਖ਼ਤਮ ਹੋ ਗਈ ਤਾਂ ਕੀ ਪੰਜਾਬ ਸਰਕਾਰ ਆਪਣੇ ਦਮ 'ਤੇ ਪੰਜਾਬ ਦੇ ਕਿਸਾਨਾਂ ਵੱਲੋਂ ਮੰਡੀ 'ਚ ਲਿਆਂਦੇ ਝੋਨੇ ਦੀ ਐਮਐਸਪੀ 'ਤੇ ਗਰੰਟੀ ਨਾਲ ਖ਼ਰੀਦ ਕਰੇਗੀ?
ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਸਰਕਾਰੀ ਖਰੀਦ ਏਜੰਸੀਆਂ ਨੇ ਬਣਾ ਧਰਿਆ ਰਿਕਾਰਡ, ਇਕੱਲੇ ਪੰਜਾਬ 'ਚੋਂ 66% ਵੱਧ ਝੋਨਾ ਖ਼ਰੀਦਿਆ
ਹਰਪਾਲ ਸਿੰਘ ਚੀਮਾ ਕੈਪਟਨ ਸਰਕਾਰ ਨੂੰ ਕਿਸਾਨਾਂ ਦੀ ਨਹੀਂ ਸਗੋਂ ਭਾਰਤ ਭੂਸ਼ਣ ਆਸ਼ੂ ਦੀ ਪੁਸ਼ਤ ਪਨਾਹੀ ਹੇਠ ਚੱਲ ਰਹੇ ਮੰਡੀ ਮਾਫ਼ੀਆ ਦੀ ਫ਼ਿਕਰ ਹੈ, ਕਿਉਂਕਿ ਇਸ ਕਾਲੇ ਧੰਦੇ 'ਚੋਂ ਹੁੰਦੀ ਮੋਟੀ ਕਮਾਈ ਦਾ ਹਿੱਸਾ ਮੁੱਖ ਮੰਤਰੀ ਤੋਂ ਲੈ ਕੇ ਰਾਹੁਲ ਗਾਂਧੀ ਤੱਕ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਮਰਿੰਦਰ ਸਿੰਘ ਇਸ ਮਾਮਲੇ 'ਚ ਵੀ ਸਾਧੂ ਸਿੰਘ ਧਰਮਸੋਤ ਵਾਂਗ ਭਾਰਤ ਭੂਸ਼ਣ ਆਸ਼ੂ ਨੂੰ ਬਚਾਈ ਰੱਖਦੇ ਹਨ ਤਾਂ ਇੱਕ ਵਾਰ ਫਿਰ ਸਾਬਤ ਹੋ ਜਾਵੇਗਾ ਕਿ ਲੁੱਟ ਦਾ ਮਾਲ ਗਾਂਧੀ ਪਰਿਵਾਰ ਤੱਕ ਪਹੁੰਚਦਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement