ਪਵਨਪ੍ਰੀਤ ਕੌਰ ਦੀ ਰਿਪੋਰਟ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੇਬਰ ਦੀ ਘਾਟ ਕਾਰਨ ਦਰਪੇਸ਼ ਚੁਣੌਤੀਆਂ ਨੂੰ ਵੇਖਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਧਾ ਕੇ 2902 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪਰਾਲੀ ਸਾੜਨ ਤੋਂ ਰੋਕਣ ਲਈ 100 ਰੁਪਏ ਪ੍ਰਤੀ ਕੁਇੰਟਲ ਰਿਆਇਤੀ ਬੋਨਸ ਦੀ ਮੰਗ ਕੀਤੀ ਹੈ। ਜੇਕਰ ਮੋਦੀ ਸਰਕਾਰ ਇਹ ਮੰਗ ਮੰਨ ਲੈਂਦੀ ਹੈ ਤਾਂ ਕਿਸਾਨਾਂ ਨੂੰ ਝੋਨੇ ਦਾ ਭਾਅ 3000 ਰੁਪਏ ਕੁਇੰਟਲ ਮਿਲ ਸਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦਾ ਅਨੁਮਾਨ ਹੈ ਕਿ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ 2902 ਰੁਪਏ ਪ੍ਰਤੀ ਕੁਇੰਟਲ ਹੋਣਾ ਚਾਹੀਦਾ ਹੈ। ਇਸ ਲਈ ਰਾਜ ਸਰਕਾਰ ਕੇਂਦਰੀ ਖੇਤੀਬਾੜੀ ਮੰਤਰਾਲੇ ਨੂੰ ਪਹਿਲਾਂ ਹੀ ਲਿਖ ਚੁੱਕੀ ਹੈ। ਪਿਛਲੇ ਸਾਲ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 1835 ਰੁਪਏ ਪ੍ਰਤੀ ਕੁਇੰਟਲ ਸੀ। ਕੈਪਟਨ ਨੇ ਕਿਹਾ ਕਿ ਅਨਾਜ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਇਹ ਬਹੁਤ ਮਹੱਤਵਪੂਰਨ ਹੈ ਕਿ ਝੋਨੇ ਲਈ ਐਮਐਸਪੀ ਦਾ ਐਲਾਨ ਕੀਤਾ ਜਾਵੇ, ਜੋ ਕਿਸਾਨਾਂ ਨੂੰ ਵਾਜਬ ਭਾਅ ਦਰਸਾਉਂਦਾ ਹੈ।-
ਮੁੱਖ ਮੰਤਰੀ ਨੇ ਕਿਹਾ ਕਿ
ਸਰੀਰਕ ਦੂਰੀ, ਸਿਹਤ ਸੁਰੱਖਿਆ ਉਪਾਵਾਂ ਤੇ ਲੌਕਡਾਊਨ ਹੋਣ ਦੀਆਂ ਚੁਣੌਤੀਆਂ ਦੇ ਬਾਵਜੂਦ, ਦੇਸ਼ ਦੀ ਸੇਵਾ ਵਿੱਚ ਕਣਕ ਦੀ ਖਰੀਦ ਦੇ ਤੈਅ ਟੀਚੇ ਨੂੰ ਪੂਰਾ ਕਰਨ ਲਈ ਸਫਲਤਾਪੂਰਵਕ ਤਰੱਕੀ ਹੋ ਰਹੀ ਹੈ। ਰਾਜ ‘ਚ ਝੋਨੇ ਦੀ ਲੁਆਈ ਕਣਕ ਦੀ ਵਾਢੀ ਤੋਂ ਬਾਅਦ ਅੱਧ ਜੂਨ ‘ਚ ਸ਼ੁਰੂ ਹੋਣੀ ਹੈ। ਰਾਜ ‘ਚ ਮਜ਼ਦੂਰਾਂ ਦੀ ਘਾਟ ਕਾਰਨ ਥੋੜ੍ਹੇ ਸਮੇਂ ਪਹਿਲਾਂ ਅਜਿਹਾ ਕਰਨ ਦੀ ਜ਼ਰੂਰਤ ਪੈ ਸਕਦੀ ਹੈ।-
ਇਸ ਦੇ ਨਾਲ ਹੀ ਭਾਰਤੀ ਖੁਰਾਕ ਨਿਗਮ ਨੇ ਗਰੀਬਾਂ ਨੂੰ ਤਿੰਨ ਮਹੀਨਿਆਂ ਲਈ ਮੁਫਤ ਅਨਾਜ ਮੁਹੱਈਆ ਕਰਵਾਉਣ ਲਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਪੰਜਾਬ ਨੂੰ 1,11,658 ਮੀਟ੍ਰਿਕ ਟਨ ਅਨਾਜ ਜਾਰੀ ਕੀਤਾ ਹੈ। ਇਸ ਯੋਜਨਾ ਤਹਿਤ ਅਪਰੈਲ ਤੋਂ ਜੂਨ ਦੇ ਦਰਮਿਆਨ ਗਰੀਬਾਂ ਨੂੰ ਮੁਫਤ ਅਨਾਜ ਦੇਣ ਲਈ ਪੰਜਾਬ ਨੂੰ 2,12,175 ਮੀਟ੍ਰਿਕ ਟਨ ਅਨਾਜ ਅਲਾਟ ਕੀਤਾ ਗਿਆ ਹੈ।