ਜੰਮੂ: ਬੀਐਸਐਫ ਨੇ ਸ਼ਨੀਵਾਰ ਦੇਰ ਰਾਤ ਜੰਮੂ 'ਚ ਅੰਤਰਰਾਸ਼ਟਰੀ ਸਰਹੱਦ 'ਚ ਘੁਸਪੈਠ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਬੀਐਸਐਫ ਨੇ ਦਾਅਵਾ ਕੀਤਾ ਹੈ ਕਿ ਪੰਜ ਭਾਰੀ ਹਥਿਆਰਬੰਦ ਅੱਤਵਾਦੀ ਪਾਕਿਸਤਾਨ ਤੋਂ ਭਾਰਤ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸੀ।
India China Standoff: ਭਾਰਤੀ ਸੈਨਾ ਨੇ LAC 'ਤੇ ਤਾਇਨਾਤ ਕੀਤੇ T-90 ਤੇ T-72 ਟੈਂਕ, -40 ਡਿਗਰੀ 'ਚ ਵੀ ਕਰਨਗੇ ਦੇਸ਼ ਦੀ ਰੱਖਿਆ
ਜੰਮੂ ਵਿੱਚ ਬੀਐਸਐਫ ਦੇ ਬੁਲਾਰੇ ਨੇ ਕਿਹਾ ਹੈ ਕਿ 26 ਅਤੇ 27 ਸਤੰਬਰ ਦੀ ਦਰਮਿਆਨੀ ਰਾਤ ਨੂੰ ਜੰਮੂ ਦੇ ਸਾਂਬਾ ਸੈਕਟਰ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਜੰਮੂ ਦੇ ਸਾਂਬਾ ਸੈਕਟਰ 'ਚ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਅੰਤਰ ਰਾਸ਼ਟਰੀ ਸਰਹੱਦ 'ਤੇ ਕੁਝ ਹਲਚਲ ਦੇਖੀ। ਤਕਰੀਬਨ 5 ਹਥਿਆਰਬੰਦ ਅੱਤਵਾਦੀ ਰਾਤ ਦੇ ਹਨੇਰੇ ਅਤੇ ਖੇਤਰ 'ਚ ਸੰਘਣੇ ਘਾਹ ਦਾ ਫਾਇਦਾ ਚੁੱਕ ਕੇ ਭਾਰਤੀ ਸਰਹੱਦ 'ਚ ਦਾਖਲ ਹੋਣ ਦੀ ਫ਼ਿਰਾਕ 'ਚ ਸੀ।
ਕੇਂਦਰ ਨੇ ਕਿਸਾਨਾਂ ਦਾ ਧਿਆਨ ਭਟਕਾਉਣ ਲਈ ਚੱਲੀ ਚਾਲ! ਅੱਜ ਤੋਂ ਜੀਰੀ ਦੀ ਸਰਕਾਰੀ ਖਰੀਦ ਸ਼ੁਰੂ
ਜਿਵੇਂ ਹੀ ਇਹ ਅੱਤਵਾਦੀ ਬੀਐਸਐਫ ਦੀ ਨਜ਼ਰ 'ਚ ਆਇਆ, ਬੀਐਸਐਫ ਨੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ, ਜਿਸ ਤੋਂ ਬਾਅਦ ਪਾਕਿਸਤਾਨ ਤੋਂ ਆ ਰਹੇ ਇਨ੍ਹਾਂ ਅੱਤਵਾਦੀਆਂ ਨੇ ਬੀਐਸਐਫ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਅੱਤਵਾਦੀਆਂ ਦੀ ਘੁਸਪੈਠ ਨੂੰ ਯਕੀਨੀ ਬਣਾਉਣ ਲਈ, ਪਾਕਿਸਤਾਨੀ ਰੇਂਜਰਾਂ ਨੇ ਵੀ ਇਨ੍ਹਾਂ ਅੱਤਵਾਦੀਆਂ ਨੂੰ ਕਵਰ ਫਾਇਰ ਦੇਣਾ ਸ਼ੁਰੂ ਕਰ ਦਿੱਤਾ ਸੀ। ਹਾਲਾਂਕਿ, ਬੀਐਸਐਫ ਦੁਆਰਾ ਜਵਾਬੀ ਕਾਰਵਾਈ ਕਰਦਿਆਂ ਸਾਰੇ ਪੰਜ ਅੱਤਵਾਦੀ ਵਾਪਸ ਪਾਕਿਸਤਾਨ ਵੱਲ ਭੱਜ ਗਏ।
ਪਾਕਿਸਤਾਨੀ ਅੱਤਵਾਦੀਆਂ ਨੇ ਜੰਮੂ ਦੇ ਸਾਂਬਾ ਸੈਕਟਰ 'ਚ ਘੁਸਪੈਠ ਦੀ ਕੀਤੀ ਕੋਸ਼ਿਸ਼, BSF ਨੇ ਕੀਤਾ ਨਾਕਾਮ
ਏਬੀਪੀ ਸਾਂਝਾ
Updated at:
27 Sep 2020 04:37 PM (IST)
ਬੀਐਸਐਫ ਨੇ ਸ਼ਨੀਵਾਰ ਦੇਰ ਰਾਤ ਜੰਮੂ 'ਚ ਅੰਤਰਰਾਸ਼ਟਰੀ ਸਰਹੱਦ 'ਚ ਘੁਸਪੈਠ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਬੀਐਸਐਫ ਨੇ ਦਾਅਵਾ ਕੀਤਾ ਹੈ ਕਿ ਪੰਜ ਭਾਰੀ ਹਥਿਆਰਬੰਦ ਅੱਤਵਾਦੀ ਪਾਕਿਸਤਾਨ ਤੋਂ ਭਾਰਤ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸੀ।
ਸੰਕੇਤਕ ਤਸਵੀਰ
- - - - - - - - - Advertisement - - - - - - - - -