ਪੜਚੋਲ ਕਰੋ
(Source: ECI/ABP News)
ਪਾਕਿਸਤਾਨੀ ਮੰਤਰੀ ਨੇ ਫਿਰ ਦਿੱਤਾ ਬੇਤੁਕਾ ਬਿਆਨ, ਲੰਬੇ ਸਮੇਂ ਤੋਂ ਪਈ ਅੱਥਰੂ ਗੈਸ ਨੂੰ ਟੈਸਟ ਕਰਨ ਲਈ ਪ੍ਰਦਰਸ਼ਨਕਾਰੀਆਂ 'ਤੇ ਸੁੱਟਿਆ
ਪਾਕਿਸਤਾਨ ਦੀ ਇਮਰਾਨ ਖਾਨ ਦੀ ਸਰਕਾਰ ਦੇ ਹਰ ਵਾਰ ਬੇਤੁਕੇ ਬਿਆਨ ਦੇਣ ਵਾਲੇ ਮੰਤਰੀ ਨੇ ਇੱਕ ਵਾਰ ਫਿਰ ਵਿਵਾਦਤ ਬਿਆਨ ਦਿੱਤਾ ਹੈ ਜਿਸ ਕਰਕੇ ਪਾਕਿਸਤਾਨ ਦੇ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਅਹਿਮਦ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
sheikh_rashid
ਇਸਲਾਮਾਬਾਦ: ਪਾਕਿਸਤਾਨ ਦੀ ਇਮਰਾਨ ਖਾਨ ਦੀ ਸਰਕਾਰ ਦੇ ਹਰ ਵਾਰ ਬੇਤੁਕੇ ਬਿਆਨ ਦੇਣ ਵਾਲੇ ਮੰਤਰੀ ਨੇ ਇੱਕ ਵਾਰ ਫਿਰ ਵਿਵਾਦਤ ਬਿਆਨ ਦਿੱਤਾ ਹੈ ਜਿਸ ਕਰਕੇ ਪਾਕਿਸਤਾਨ ਦੇ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਅਹਿਮਦ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਪਾਕਿਸਤਾਨ ਦੇ ਅਖਬਾਰ 'ਡਾਨ' ਦੀ ਰਿਪੋਰਟ ਅਨੁਸਾਰ ਤਨਖਾਹ ਵਾਧੇ ਲਈ ਵਿਰੋਧ ਕਰ ਰਹੇ ਸਰਕਾਰੀ ਕਰਮਚਾਰੀਆਂ 'ਤੇ ਪਾਕਿਸਤਾਨ ਪੁਲਿਸ ਵੱਲੋਂ ਅੱਥਰੂ ਗੈਸ ਜਾਰੀ ਕਰਨ ਦੀ ਘਟਨਾ ਤੋਂ ਕੁਝ ਦਿਨ ਬਾਅਦ, ਸ਼ੇਖ ਰਾਸ਼ਿਦ ਨੇ ਕਿਹਾ ਕਿ ਅਜਿਹਾ ਕਰਨਾ ਜ਼ਰੂਰੀ ਸੀ ਕਿਉਂਕਿ ਅੱਥਰੂ ਗੈਸ ਦੀ ਸਮੇਂ ਤੋਂ ਵਰਤੋਂ ਨਹੀਂ ਕੀਤੀ ਗਈ ਸੀ।' ਰਾਸ਼ਿਦ ਨੇ ਦਾਅਵਾ ਕੀਤਾ ਕਿ ਪ੍ਰਦਰਸ਼ਨਕਾਰੀਆਂ 'ਤੇ ਸਿਰਫ ਕੁਝ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ ਸੀ, ਜ਼ਿਆਦਾ ਨਹੀਂ।
ਡਾਨ ਦੀ ਖ਼ਬਰ ਅਨੁਸਾਰ, ਸਰਕਾਰੀ ਕਮੇਟੀ ਦਾ ਹਿੱਸਾ ਰਹੇ ਰਾਸ਼ਿਦ ਨੇ ਕਿਹਾ ਕਿ ਅਸਲ ਸਮੱਸਿਆ ਅੱਥਰੂ ਗੈਸ ਦੇ ਗੋਲੇ ਨਹੀਂ ਬਲਕਿ ਤਨਖਾਹ ਵਾਧੇ ਦੀ ਸੀ, ਜਿਸ ਕਾਰਨ ਮਹਿੰਗਾਈ ਦੇ ਇਸ ਸਮੇਂ 'ਚ ਖਜ਼ਾਨੇ 'ਤੇ ਅਰਬਾਂ ਰੁਪਏ ਦਾ ਭਾਰ ਪਵੇਗਾ।
10 ਫਰਵਰੀ ਨੂੰ ਪਾਕਿਸਤਾਨ ਪੁਲਿਸ ਨੇ ਸਰਕਾਰੀ ਕਰਮਚਾਰੀਆਂ 'ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਜੋ ਤਨਖਾਹ ਅਤੇ ਪੈਨਸ਼ਨ 'ਚ ਵਾਧਾ ਦੀ ਮੰਗ ਕਰ ਰਹੇ ਸਨ। ਇਸ ਤੋਂ ਬਾਅਦ ਲੋਕ ਸੋਸ਼ਲ ਮੀਡੀਆ 'ਤੇ ਨਾਰਾਜ਼ ਹੋ ਗਏ ਅਤੇ ਉਨ੍ਹਾਂ ਨੇ ਇਸ ਬੇਤੁਕੇ ਬਿਆਨ ਲਈ ਸ਼ੇਖ ਰਸ਼ੀਦ ਤੋਂ ਮੁਆਫੀ ਦੀ ਮੰਗ ਕੀਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਨਰਲ ਨੌਲਜ
ਪੰਜਾਬ
ਆਈਪੀਐਲ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)