ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਰਬ ਪਾਰਟੀ ਬੈਠਕ ਬੁਲਾਈ ਗਈ। ਇਸ ਮੀਟਿੰਗ 'ਚ ਕਿਸਾਨ ਅੰਦੋਲਨ ਬਾਰੇ ਚਰਚਾ ਹੋਈ। ਕੈਪਟਨ ਨੇ ਕਿਹਾ ਕਿ ਪਾਕਿਸਤਾਨ ਦੀ ਵੀ ਇਸ ਅੰਦੋਲਨ 'ਤੇ ਅੱਖ ਹੈ, ਉਸ ਦੀ ਹਰਕਤ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਬੈਠਕ 'ਚ ਕਿਹਾ, "ਪਾਕਿਸਤਾਨ ਦੇ ਖਤਰੇ ਨੂੰ ਘੱਟ ਨਹੀਂ ਸਮਝਣਾ ਚਾਹੀਦਾ। ਮੈਨੂੰ ਪਤਾ ਹੈ ਕਿ ਕਿੰਨੇ ਡਰੋਨ, ਹਥਿਆਰ ਤੇ ਗੋਲਾ-ਬਾਰੂਦ ਆਏ ਹਨ। ਇਸ ਪਹਿਲਾਂ ਕਿ ਚੀਜ਼ਾਂ ਹੱਥ 'ਚ ਨਿਕਲ ਜਾਣ, ਸਾਨੂੰ ਇਸ ਮੁੱਦੇ ਦਾ ਹੱਲ ਕੱਢਣ ਲਈ ਕੰਮ ਕਰਨਾ ਹੋਵੇਗਾ।"

ਟਿਕੈਤ ਦੀਆਂ ਅੱਖਾਂ 'ਚ ਹੰਝੂ ਦੇਖ ਗਾਜ਼ੀਪੁਰ ਬਾਰਡਰ ਪਹੁੰਚੇ ਸੰਜੇ ਰਾਉਤ, ਬੋਲੇ ਹੁਣ ਅੰਦੋਲਨ ਨੂੰ ਮਜ਼ਬੂਤੀ ਦੇਣ ਦੀ ਲੋੜ

ਕਿਸਾਨੀ ਅੰਦੋਲਨ ਬਾਰੇ ਸੱਦੀ ਗਈ ਸਰਬ ਪਾਰਟੀ ਮੀਟਿੰਗ 'ਚ ਇੱਕ ਮਤਾ ਵੀ ਪਾਸ ਕੀਤਾ ਗਿਆ। ਇਸ 'ਚ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਨੂੰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ ਤੇ ਐਮਐਸਪੀ ਦੀ ਗਰੰਟੀ ਦੇਣੀ ਚਾਹੀਦੀ ਹੈ।

ਮਤੇ ਵਿੱਚ ਕਿਹਾ ਗਿਆ ਹੈ ਕਿ 26 ਜਨਵਰੀ ਨੂੰ ਦਿੱਲੀ ਵਿੱਚ ‘ਪ੍ਰਾਯੋਜਿਤ’ ਹਿੰਸਾ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ। ਦਿੱਲੀ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਖਿਲਾਫ ਦਰਜ ਕੀਤੀਆਂ ਐਫਆਈਆਰ ਵਾਪਸ ਲਈਆਂ ਜਾਣ ਅਤੇ ਉਨ੍ਹਾਂ ਨੂੰ ਤੁਰੰਤ ਜੇਲ੍ਹਾਂ ਵਿੱਚੋਂ ਰਿਹਾਅ ਕੀਤਾ ਜਾਵੇ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ