ਪੜਚੋਲ ਕਰੋ
Advertisement
ਕਾਂਗਰਸ ਦੀ ਤਿੰਨ ਮੈਂਬਰੀ ਕਮੇਟੀ ਅੱਗੇ ਪਰਗਟ ਸਿੰਘ ਨੇ ਰੱਖੇ ਇਹ ਮੁੱਦੇ, ਕੈਪਟਨ ਦੀ ਕਾਰਗੁਜ਼ਾਰੀ 'ਤੇ ਖੜ੍ਹੇ ਸਵਾਲ
ਪੰਜਾਬ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਅੱਜ ਕਿਹਾ ਕਿ ਪਾਰਟੀ ਹਾਈ ਕਮਾਨ ਦੀ ਗਠਿਤ ਕੀਤੀ ਗਈ ਤਿੰਨ ਮੈਂਬਰੀ ਕਮੇਟੀ 'ਚ ਉਨ੍ਹਾਂ ਨੇ ਸਾਰੇ ਮਸਲਿਆਂ ਨੂੰ ਸਾਹਮਣੇ ਰੱਖਿਆ, ਜਿਨ੍ਹਾਂ ਮੁੱਦਿਆਂ ਨੂੰ ਉਨ੍ਹਾਂ ਡੇਢ ਸਾਲ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਇੱਕ ਪੱਤਰ ਵਿੱਚ ਉਠਾਇਆ ਸੀ।
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਅੱਜ ਕਿਹਾ ਕਿ ਪਾਰਟੀ ਹਾਈ ਕਮਾਨ ਦੀ ਗਠਿਤ ਕੀਤੀ ਗਈ ਤਿੰਨ ਮੈਂਬਰੀ ਕਮੇਟੀ 'ਚ ਉਨ੍ਹਾਂ ਨੇ ਸਾਰੇ ਮਸਲਿਆਂ ਨੂੰ ਸਾਹਮਣੇ ਰੱਖਿਆ, ਜਿਨ੍ਹਾਂ ਮੁੱਦਿਆਂ ਨੂੰ ਉਨ੍ਹਾਂ ਡੇਢ ਸਾਲ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਇੱਕ ਪੱਤਰ ਵਿੱਚ ਉਠਾਇਆ ਸੀ। ਉਨ੍ਹਾਂ ਕਿਹਾ ਕਿ ਜੇ ਉਸ ਪੱਤਰ ਤੋਂ ਬਾਅਦ ਸਾਰੇ ਮੁੱਦਿਆਂ ‘ਤੇ ਕੰਮ ਕੀਤਾ ਜਾਂਦਾ ਤਾਂ ਅੱਜ ਇਹ ਨੌਬਤ ਹੀ ਨਾ ਆਉਂਦੀ।
ਉਨ੍ਹਾਂ ਕਿਹਾ ਕਿ ਇਸ ਪੱਤਰ ਵਿੱਚ ਬੇਅਦਬੀ ਦੇ ਮਾਮਲਿਆਂ ਵਿੱਚ ਨਿਆਂ ਨਾ ਮਿਲਣਾ, ਬਿਜਲੀ ਖਰੀਦ ਸਮਝੌਤੇ ਦੀ ਸਮੀਖਿਆ ਕਰਨਾ, ਨਸ਼ਿਆਂ ਅਤੇ ਰੇਤ ਦੀ ਖੁਦਾਈ ਅਤੇ ਆਬਕਾਰੀ ਨੀਤੀ ਨਾਲ ਜੁੜੇ ਸਾਰੇ ਮੁੱਦੇ ਸੀ। ਉਨ੍ਹਾਂ ਕਿਹਾ ਕਿ ਕਿਉਂਕਿ ਇਹ ਸਾਰੇ ਮੁੱਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਬੰਧਤ ਮੰਤਰਾਲਿਆਂ ਨਾਲ ਸਬੰਧਤ ਹਨ, ਇਸ ਲਈ ਇਸ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਹੈ।
ਉਨ੍ਹਾਂ ਕਿਹਾ ਕਿ ਉਹ ਕਿਸੇ ਗਰੁੱਪ ਜਾਂ ਕਿਸੇ ਆਗੂ ਬਾਰੇ ਗੱਲ ਕਰਨ ਨਹੀਂ ਆਏ ਹਨ, ਬਲਕਿ ਸਿਰਫ ਸਬੰਧਿਤ ਮੁੱਦਿਆਂ ਬਾਰੇ ਗੱਲਬਾਤ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਹੈ ਕਿ ਵਿਕਾਸ ਕਾਰਜ ਨਹੀਂ ਹੋਏ ਅਤੇ ਮੇਰੇ ਆਪਣੇ ਹਲਕੇ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਹੋ ਚੁੱਕੇ ਹਨ ਪਰ ਜਿਨ੍ਹਾਂ ਮੁੱਦਿਆਂ ‘ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਫੈਸਲਾ ਲੈਣਾ ਚਾਹੀਦਾ ਸੀ, ਉਹ ਨਹੀਂ ਲਏ ਗਏ। ਉਨ੍ਹਾਂ ਕਿਹਾ ਕਿ ਉਹ 3 ਮੈਂਬਰੀ ਕਮੇਟੀ ਦੇ ਸਾਹਮਣੇ ਇਨ੍ਹਾਂ ਸਾਰੇ ਮੁੱਦਿਆਂ ‘ਤੇ ਬੋਲ ਚੁੱਕੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਚੰਡੀਗੜ੍ਹ
ਲੁਧਿਆਣਾ
ਵਿਸ਼ਵ
Advertisement