Breaking News LIVE: ਖੇਤੀ ਕਾਨੂੰਨ ਵਾਪਸ ਲੈਣ ਬਾਰੇ ਅੱਜ ਸੰਸਦ 'ਚ ਪੇਸ਼ ਹੋਏਗਾ ਬਿੱਲ, ਕਿਸਾਨ ਐਮਐਸਪੀ 'ਤੇ ਅੜੇ
Punjab Breaking News, 29 November 2021 LIVE Updates: ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਅੱਜ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਵੀ ਲਿਆਵੇਗੀ।
ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਕਿਹਾ ਕਿ ਮੋਦੀ ਸਰਕਾਰ ਬਿਨਾਂ ਕਿਸੇ ਬਹਿਸ ਦੇ ਸੰਸਦ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਨੂੰ ਅੱਗੇ ਵਧਾਉਣਾ ਚਾਹੁੰਦੀ ਹੈ ਜਦਕਿ 16 ਮਹੀਨੇ ਪਹਿਲਾਂ ਪਾਸ ਕੀਤਾ ਗਿਆ ਕਾਨੂੰਨ ਗੈਰ-ਜਮਹੂਰੀ ਸੀ ਤੇ ਇਸ ਨੂੰ ਰੱਦ ਕਰਨ ਦਾ ਤਰੀਕਾ ਹੋਰ ਵੀ ਜ਼ਿਆਦਾ ਗੈਰ-ਜਮਹੂਰੀ ਹੈ। ਇਸ ਕਰਕੇ ਵਿਰੋਧੀ ਧਿਰ ਇਸ ਕਾਨੂੰਨ ਨੂੰ ਰੱਦ ਕਰਨ ਤੋਂ ਪਹਿਲਾਂ ਇਸ ’ਤੇ ਉਸਾਰੂ ਚਰਚਾ ਕਰਨ ਦੀ ਮੰਗ ਕਰਦੀ ਹੈ।
ਇਸ ਤੋਂ ਪਹਿਲਾਂ ਇਸ ਬਿੱਲ ਦਾ ਖਰੜਾ ਲੋਕ ਸਭਾ ਮੈਂਬਰਾਂ ਨੂੰ ਭੇਜਿਆ ਗਿਆ ਸੀ ਪਰ ਇਸ ਦੀ ਸ਼ਬਦਾਵਲੀ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਇਤਰਾਜ਼ ਜਤਾਇਆ। ਕਾਂਗਰਸ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਹੋਰਾਂ ਨੇ ਸੰਸਦ ਭਵਨ ਵਿਚ ਧਰਨਾ ਦਿੱਤਾ। ਇਸ ਕਾਰਨ ਲੋਕ ਸਭਾ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਵੀ ਮੁਅੱਤਲ ਕੀਤੀ ਗਈ।
ਖੇਤੀ ਮੰਤਰੀ ਨਰਿੰਦਰ ਤੋਮਰ ਨੇ ਸੈਸ਼ਨ ਸ਼ੁਰੂ ਹੁੰਦੇ ਹਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਪੇਸ਼ ਕੀਤਾ। ਉਸ ਨੂੰ ਬਿਨਾਂ ਬਹਿਸ ਦੇ ਪਾਸ ਕਰ ਦਿੱਤਾ ਗਿਆ ਜਿਸ ਕਾਰਨ ਕਾਂਗਰਸ ਸਣੇ ਹੋਰ ਵਿਰੋਧੀ ਧਿਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸਪੀਕਰ ਓਮ ਬਿਰਲਾ ਨੇ ਕਿਹਾ ਕਿ ਉਹ ਬਿੱਲ ’ਤੇ ਚਰਚਾ ਕਰਵਾਉਣ ਲਈ ਤਿਆਰ ਹਨ।
ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਬੜੇ ਗੁੱਪਚੁੱਪ ਤਰੀਕੇ ਨਾਲ ਵਾਪਸ ਲੈ ਰਹੀ ਹੈ। ਇਸ ਲਈ ਅੱਜ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੁੰਦੇ ਹੀ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਪੇਸ਼ ਕੀਤਾ ਤੇ ਉਸ ਨੂੰ ਬਿਨਾਂ ਬਹਿਸ ਦੇ ਪਾਸ ਕਰ ਦਿੱਤਾ। ਇਸ ਮਗਰੋਂ ਵਿਰੋਧੀ ਧਿਰਾਂ ਨੇ ਹੰਗਾਮਾ ਕੀਤਾ ਜਿਸ ਕਾਰਨ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤਕ ਮੁਅੱਤਲ ਕਰ ਦਿੱਤੀ ਗਈ।
ਸੱਤਾਧਾਰੀ ਭਾਜਪਾ ਅਤੇ ਵਿਰੋਧੀ ਧਿਰ ਕਾਂਗਰਸ ਨੇ ਆਪਣੇ ਸੰਸਦ ਮੈਂਬਰਾਂ ਨੂੰ ਵ੍ਹਿੱਪ ਜਾਰੀ ਕਰਕੇ ਸੋਮਵਾਰ ਨੂੰ ਸਦਨ ਵਿੱਚ ਹਾਜ਼ਰ ਰਹਿਣ ਲਈ ਕਿਹਾ ਹੈ। ਇਸ ਦੌਰਾਨ ਸਰਕਾਰ ਨੇ ਸੰਸਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਐਤਵਾਰ ਨੂੰ ਸਾਰੀਆਂ ਪਾਰਟੀਆਂ ਦੀ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੋਂ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਕੇਂਦਰੀ ਕੈਬਨਿਟ ਨੇ ਇਸ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਸੀ।
ਸੰਸਦ ਦੇ ਸੈਸ਼ਨ ਦੌਰਾਨ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਪੇਸ਼ ਕੀਤਾ ਜਾਣਾ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਇਸ ਬਿੱਲ ਨੂੰ ਸੰਸਦ 'ਚ ਰੱਖਣਗੇ। ਇਹ ਬਿੱਲ ਅੱਜ ਪ੍ਰਸ਼ਨ ਕਾਲ ਤੋਂ ਬਾਅਦ ਰੱਖਿਆ ਜਾ ਸਕਦਾ ਹੈ। ਇਸ ਮੁੱਦੇ 'ਤੇ ਸਰਕਾਰ ਤੇ ਵਿਰੋਧੀ ਧਿਰ ਵਿਚਾਲੇ ਟਕਰਾਅ ਹੋ ਸਕਦਾ ਹੈ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਦੀ ਵੀ ਇਸ ਬਿੱਲ 'ਤੇ ਨਜ਼ਰ ਹੈ ਕਿਉਂਕਿ ਇਸ ਤੋਂ ਬਾਅਦ ਉਹ ਆਪਣਾ ਅਗਲਾ ਸਟੈਂਡ ਤੈਅ ਕਰਨਗੇ।
ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਅੱਜ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਵੀ ਲਿਆਵੇਗੀ। ਸਰਕਾਰ ਦੀ ਕੋਸ਼ਿਸ਼ ਹੈ ਕਿ ਸੈਸ਼ਨ ਸ਼ਾਂਤੀਪੂਰਵਕ ਚੱਲੇ ਅਤੇ ਇਸ ਦੇ ਬਿੱਲ ਪਾਸ ਕੀਤੇ ਜਾਣ। ਇਸ ਦੇ ਨਾਲ ਹੀ ਵਿਰੋਧੀ ਧਿਰ ਲਈ ਇਹ ਮੌਕਾ ਦੇਸ਼ ਦੇ ਸਾਹਮਣੇ ਸਰਕਾਰ ਨੂੰ ਘੇਰਨ ਦਾ ਹੈ। ਇਸ ਲਈ ਹੰਗਾਮਾ ਹੋਣਾ ਲਾਜ਼ਮੀ ਹੈ। ਸਵਾਲ ਇਹ ਹੈ ਕਿ ਇਸ ਵਾਰ ਕਿਸ ਦੀ ਰਣਨੀਤੀ ਕੰਮ ਕਰੇਗੀ?
ਪਿਛੋਕੜ
Punjab Breaking News, 29 November 2021 LIVE Updates: ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਅੱਜ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਵੀ ਲਿਆਵੇਗੀ। ਸਰਕਾਰ ਦੀ ਕੋਸ਼ਿਸ਼ ਹੈ ਕਿ ਸੈਸ਼ਨ ਸ਼ਾਂਤੀਪੂਰਵਕ ਚੱਲੇ ਅਤੇ ਇਸ ਦੇ ਬਿੱਲ ਪਾਸ ਕੀਤੇ ਜਾਣ। ਇਸ ਦੇ ਨਾਲ ਹੀ ਵਿਰੋਧੀ ਧਿਰ ਲਈ ਇਹ ਮੌਕਾ ਦੇਸ਼ ਦੇ ਸਾਹਮਣੇ ਸਰਕਾਰ ਨੂੰ ਘੇਰਨ ਦਾ ਹੈ। ਇਸ ਲਈ ਹੰਗਾਮਾ ਹੋਣਾ ਲਾਜ਼ਮੀ ਹੈ। ਸਵਾਲ ਇਹ ਹੈ ਕਿ ਇਸ ਵਾਰ ਕਿਸ ਦੀ ਰਣਨੀਤੀ ਕੰਮ ਕਰੇਗੀ?
ਸੰਸਦ ਦੇ ਸੈਸ਼ਨ ਦੌਰਾਨ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਪੇਸ਼ ਕੀਤਾ ਜਾਣਾ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਇਸ ਬਿੱਲ ਨੂੰ ਸੰਸਦ 'ਚ ਰੱਖਣਗੇ। ਇਹ ਬਿੱਲ ਅੱਜ ਪ੍ਰਸ਼ਨ ਕਾਲ ਤੋਂ ਬਾਅਦ ਰੱਖਿਆ ਜਾ ਸਕਦਾ ਹੈ। ਇਸ ਮੁੱਦੇ 'ਤੇ ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਟਕਰਾਅ ਹੋ ਸਕਦਾ ਹੈ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਦੀ ਵੀ ਇਸ ਬਿੱਲ 'ਤੇ ਨਜ਼ਰ ਹੈ ਕਿਉਂਕਿ ਇਸ ਤੋਂ ਬਾਅਦ ਉਹ ਆਪਣਾ ਅਗਲਾ ਸਟੈਂਡ ਤੈਅ ਕਰਨਗੇ।
ਦੱਸ ਦਈਏ ਕਿ ਪੰਜ ਸੂਬਿਆਂ ਵਿੱਚ ਚੋਣਾਂ ਹੋਣ ਵਾਲੀਆਂ ਹਨ। ਅਜਿਹੇ 'ਚ ਹਰ ਪਾਰਟੀ ਸੰਸਦ ਸੈਸ਼ਨ 'ਚ ਵੋਟਰਾਂ ਦੇ ਸਾਹਮਣੇ ਹਮਲਾਵਰ ਚਿਹਰਾ ਰੱਖਣ ਦੀ ਕੋਸ਼ਿਸ਼ ਕਰੇਗੀ। ਜਿਸ ਦਾ ਅਸਰ ਸੰਸਦ ਦੇ ਮੁੱਖ ਕੰਮ ਯਾਨੀ ਕਾਨੂੰਨ ਬਣਾਉਣ 'ਤੇ ਦੇਖਿਆ ਜਾ ਸਕਦਾ ਹੈ।
ਸੱਤਾਧਾਰੀ ਭਾਜਪਾ ਅਤੇ ਵਿਰੋਧੀ ਧਿਰ ਕਾਂਗਰਸ ਨੇ ਆਪਣੇ ਸੰਸਦ ਮੈਂਬਰਾਂ ਨੂੰ ਵ੍ਹਿੱਪ ਜਾਰੀ ਕਰਕੇ ਸੋਮਵਾਰ ਨੂੰ ਸਦਨ ਵਿੱਚ ਹਾਜ਼ਰ ਰਹਿਣ ਲਈ ਕਿਹਾ ਹੈ। ਇਸ ਦੌਰਾਨ ਸਰਕਾਰ ਨੇ ਸੰਸਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਐਤਵਾਰ ਨੂੰ ਸਾਰੀਆਂ ਪਾਰਟੀਆਂ ਦੀ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੋਂ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਕੇਂਦਰੀ ਕੈਬਨਿਟ ਨੇ ਇਸ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਸੀ।
- - - - - - - - - Advertisement - - - - - - - - -