Breaking News LIVE: ਦਿੱਲੀ ਤੋਂ ਪਰਤ ਪੰਜਾਬ ਸਰਕਾਰ ਨੂੰ ਘੇਰਨਗੇ ਕਿਸਾਨ, ਚੰਨੀ ਨੇ ਮੋਦੀ ਤੋਂ ਮੰਗੀ ਮਦਦ

Punjab Breaking News, 30 November 2021 LIVE Updates: ਦਿੱਲੀ ਦੀਆਂ ਹੱਦਾਂ ਉੱਪਰ ਬੈਠੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਹੈ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕੇਂਦਰ ਤੋਂ ਬਾਅਦ ਅਗਲਾ ਨਿਸ਼ਾਨਾ ਪੰਜਾਬ ਸਰਕਾਰ ਹੈ।

abp sanjha Last Updated: 30 Nov 2021 03:55 PM
ਪੰਜਾਬ ਸਰਕਾਰ ਤਿਆਰ ਰਹੇ

ਡੱਲੇਵਾਲ ਨੇ ਕਿਹਾ ਕਿ ਜੋ ਮੋਦੀ ਨੇ ਰਿਪੋਰਟ ਤਿਆਰ ਕੀਤੀ ਸੀ, ਬੱਸ ਉਸ ਨੂੰ ਲਾਗੂ ਕਰ ਦੇਵੇ। ਉਨ੍ਹਾਂ ਨੇ ਕਿਹਾ ਕਿ ਕੇਂਦਰ ਤੋਂ ਬਾਅਦ ਪੰਜਾਬ ਸਰਕਾਰ ਤਿਆਰ ਰਹੇ। ਅਸੀਂ ਕਰਜ਼ ਪੰਜਾਬ ਸਰਕਾਰ ਤੋਂ ਮਾਫ ਕਰਵਾਉਣਾ ਹੈ, ਉਹ ਪੈਸੇ ਦਾ ਇੰਤਜ਼ਾਮ ਜਿੱਥੋਂ ਮਰਜ਼ੀ ਕਰੇ। ਕਰਜ਼ ਮਾਫ਼ੀ ਦਾ ਵਾਅਦਾ ਪੰਜਾਬ ਨੇ ਕੀਤਾ ਸੀ, ਪੰਜਾਬ ਹੀ ਇਸ ਨੂੰ ਪੂਰਾ ਕਰੇ।

ਅੰਦੋਲਨ ਜਾਰੀ ਰਹੇਗਾ

ਭਾਰਤ ਕਿਸਾਨ ਸਿੱਧੂਪੁਰਾ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਜਦੋਂ ਤੱਕ MSP ਨਹੀਂ ਮਿਲਦੀ ਤੇ ਸਾਡੇ ਤੇ ਦਰਜ ਕੇਸ ਵਾਪਸ ਨਹੀਂ ਹੁੰਦੇ, ਉਦੋਂ ਤੱਕ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੀਐਮ ਨਰਿੰਦਰ ਮੋਦੀ ਨੇ 2011 ਵਿੱਚ MSP ਲਾਗੂ ਕਰਨ ਦੀ ਸਿਫਾਰਸ਼ ਕੀਤੀ ਸੀ। ਮੋਦੀ ਓਦੋਂ ਗ਼ਲਤ ਸੀ ਜਾਂ ਅੱਜ ਗ਼ਲਤ ਹੈ। ਇਸ ਬਾਰੇ ਸਪਸ਼ਟ ਕੀਤਾ ਜਾਵੇ।

ਜਦੋਂ ਕੇਂਦਰ ਸਰਕਾਰ ਸਾਨੂੰ ਫਰੀ ਕਰ ਦੇਵੇ ਤਾਂ ਅਸੀਂ ਚੰਡੀਗੜ੍ਹ ਦਾ ਰੁਖ ਕਰਨਾ

ਕਿਸਾਨ ਲੀਡਰ ਜੰਗਵੀਰ ਸਿੰਘ ਚੌਹਾਨ ਤੇ ਮੁਕੇਸ਼ ਚੰਦਰ ਸ਼ਰਮਾ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਸਾਨੂੰ ਫਰੀ ਕਰ ਦੇਵੇ ਤਾਂ ਅਸੀਂ ਚੰਡੀਗੜ੍ਹ ਦਾ ਰੁਖ ਕਰਨਾ ਹੈ। ਉਨ੍ਹਾਂ ਕਿਹਾ ਕਿ ਅੰਦੋਲਨ ਖ਼ਤਮ ਕਰਨ ਤੋਂ ਬਾਅਦ 32 ਕਿਸਾਨ ਯੂਨੀਅਨ ਸਿਆਸਤ ਨੂੰ ਲੈ ਕੇ ਫੈਸਲਾ ਕਰਨਗੀਆਂ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਸਾਡੇ ਅਨੁਸਾਰ ਕਮੇਟੀ ਬਣਾ ਦਿੰਦੀ ਹੈ ਤੇ ਸਾਡੀਆਂ ਬਾਕੀ ਮੰਗਾਂ ਪੂਰੀ ਕਰ ਦੇਵੇ ਤਾਂ ਅਸੀਂ ਅੰਦੋਲਨ ਖ਼ਤਮ ਕਰ ਦੇਵਾਂਗੇ।

ਅਗਲਾ ਨਿਸ਼ਾਨਾ ਪੰਜਾਬ ਸਰਕਾਰ

ਦਿੱਲੀ ਦੀਆਂ ਹੱਦਾਂ ਉੱਪਰ ਬੈਠੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਕੇਂਦਰ ਤੋਂ ਬਾਅਦ ਅਗਲਾ ਨਿਸ਼ਾਨਾ ਪੰਜਾਬ ਸਰਕਾਰ ਹੈ। ਪੰਜਾਬ ਸਰਕਾਰ ਪੂਰਨ ਕਰਜ਼ ਮਾਫ਼ੀ ਕਰਕੇ ਇਲੈਕਸ਼ਨ ਦੌਰਾਨ ਕੀਤਾ ਆਪਣਾ ਵਾਅਦਾ ਪੂਰਾ ਕਰੇ।

ਕਿਸਾਨਾਂ ਦੀ ਮੰਗ ਹੈ ਕਿ ਸਾਰਾ ਕਰਜ਼ ਮਾਫ ਕੀਤਾ ਜਾਵੇ

2017 ਦੀਆਂ ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਸਾਰਾ ਕਰਜ਼ਾ ਮੁਆਫ਼ੀ ਦਾ ਵਾਅਦਾ ਕੀਤਾ ਸੀ। ਪੰਜ ਸਾਲ ਬੀਤਣ ਵਾਲੇ ਹਨ ਪਰ ਉਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਹੁਣ ਤੱਕ ਪੰਜਾਬ ਸਰਕਾਰ ਨੇ ਸਿਰਫ ਦੋ ਲੱਖ ਰੁਪਏ ਤੱਕ ਦੇ 4600 ਕਰੋੜ ਰੁਪਏ ਕਰਜ਼ੇ ਹੀ ਮੁਆਫ਼ ਕੀਤੇ ਹਨ। ਕਿਸਾਨਾਂ ਦੀ ਮੰਗ ਹੈ ਕਿ ਸਾਰਾ ਕਰਜ਼ ਮਾਫ ਕੀਤਾ ਜਾਵੇ।

ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਦਦ ਮੰਗੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਦਦ ਮੰਗੀ ਹੈ। ਉਨ੍ਹਾਂ ਨੇ ਕਿਸਾਨਾਂ ਦੀ ਕਰਜ਼ਾ ਮੁਆਫੀ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਲਿਖਿਆ ਹੈ ਕਿ ਪੰਜਾਬ ਦੇ ਕਿਸਾਨਾਂ ਸਿਰ ਕਰੀਬ 90 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੈ। ਸੂਬਾ ਸਰਕਾਰ ਇਸ ਨੂੰ ਮੁਆਫ਼ ਕਰਕੇ ਖੁਦ ਵਿੱਤੀ ਬੋਝ ਝੱਲਣ ਦੇ ਸਮਰੱਥ ਨਹੀਂ। ਇਸ ਲਈ ਕੇਂਦਰ ਸਰਕਾਰ ਵਿੱਤੀ ਮਦਦ ਕਰੇ।

ਕਿਸਾਨਾਂ ਖ਼ਿਲਾਫ਼ ਦਰਜ ਮਾਮਲੇ ਰੱਦ ਕਰੋ

ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਮੰਤਰਾਲਾ ਰਾਜਾਂ ਨੂੰ ਕਿਸਾਨਾਂ ਖ਼ਿਲਾਫ਼ ਦਰਜ ਮਾਮਲੇ ਰੱਦ ਕਰਨ ਲਈ ਆਖੇ। ਉਨ੍ਹਾਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਹਾਲੇ ਤੱਕ ਐਮਐਸਪੀ ਬਾਰੇ ਕਮੇਟੀ ਬਾਰੇ ਕੇਂਦਰ ਸਰਕਾਰ ਵੱਲੋਂ ਕੋਈ ਰਸਮੀ ਗੱਲ ਮੋਰਚੇ ਤੱਕ ਨਹੀਂ ਆਈ, ਜਦੋਂ ਆਵੇਗੀ ਉਸ ਬਾਰੇ ਕਮੇਟੀ ਦੀ ਬਣਤਰ ਬਾਰੇ ਮੁੱਦੇ ਉਠਾਏ ਜਾਣਗੇ।

ਇਤਿਹਾਸਕ ਜਿੱਤ ਨੂੰ ਲੰਮੇ ਸਮੇਂ ਤੱਕ ਯਾਦ ਕੀਤਾ ਜਾਵੇਗਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਇਤਿਹਾਸਕ ਜਿੱਤ ਨੂੰ ਲੰਮੇ ਸਮੇਂ ਤੱਕ ਯਾਦ ਕੀਤਾ ਜਾਵੇਗਾ। ਬੀਕੇਯੂ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਇਹ ਅੰਦੋਲਨ ਕੌਮਾਂਤਰੀ ਪੱਧਰ ’ਤੇ ਭਾਰੀ ਇਕੱਠ ਵਾਲਾ, ਸ਼ਾਂਤਮਈ ਤੇ ਲੰਬੇ ਅੰਦੋਲਨ ਵਜੋਂ ਸਥਾਪਤ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਵੱਡੇ ਹੁੰਦੇ ਹਨ, ਸੱਤਾ ਨਹੀਂ, ਇਸ ਅੰਦੋਲਨ ਨੇ ਇਹ ਸਾਬਤ ਕੀਤਾ ਹੈ।

ਹੰਗਾਮੀ ਮੀਟਿੰਗ ਬੁੱਧਵਾਰ ਪਹਿਲੀ ਦਸੰਬਰ ਨੂੰ ਸੱਦੀ

ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ ਭਵਿੱਖੀ ਰਣਨੀਤੀ ਘੜਨ ਲਈ ਆਪਣੇ ਹੰਗਾਮੀ ਮੀਟਿੰਗ ਬੁੱਧਵਾਰ ਪਹਿਲੀ ਦਸੰਬਰ ਨੂੰ ਸੱਦ ਲਈ ਹੈ। ਕਿਸਾਨ ਆਗੂਆਂ ਨੇ ਕਿਹਾ, ‘‘ਕਾਨੂੰਨ ਵਾਪਸੀ ਸਾਡੀ ਜਿੱਤ ਹੈ। ਅਸੀਂ ਚਾਹੁੰਦੇ ਹਾਂ ਕਿ ਕਿਸਾਨਾਂ ਖਿਲਾਫ਼ ਦਰਜ ਕੇਸ ਵਾਪਸ ਲਏ ਜਾਣ। ਅਸੀਂ ਚਾਹੁੰਦੇ ਹਾਂ ਕਿ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ।

ਅੰਦੋਲਨਕਾਰੀ ਕਿਸਾਨਾਂ ਦੀ ਜਿੱਤ ਕਰਾਰ

ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਨੇ ਸੰਸਦ ਵਿੱਚ ਖੇਤੀ ਕਾਨੂੰਨ ਰੱਦ ਕੀਤੇ ਜਾਣ ਨੂੰ ਅੰਦੋਲਨਕਾਰੀ ਕਿਸਾਨਾਂ ਦੀ ਜਿੱਤ ਕਰਾਰ ਦਿੱਤੀ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੀਆਂ ਐਮਐਸਪੀ ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਬਾਰੇ ਮੰਗਲਵਾਰ ਨੂੰ ਸਰਦ ਰੁੱਤ ਇਜਲਾਸ ’ਚ ਕੋਈ ਫੈਸਲਾ ਲਏ।

ਕਿਸਾਨ ਅਗਲੀ ਰਣਨੀਤੀ ਦਾ ਐਲਾਨ ਕਰਨਗੇ

 ਖੇਤੀ ਕਾਨੂੰਨਾਂ ਦੀ ਵਾਪਸੀ ਮਗਰੋਂ ਕਿਸਾਨ ਅਗਲੀ ਰਣਨੀਤੀ ਦਾ ਐਲਾਨ ਕਰਨਗੇ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਹੈ ਕਿ ਕੇਂਦਰ ਕੋਲ ਸਾਡੀਆਂ ਬਕਾਇਆ ਮੰਗਾਂ ਦਾ ਜਵਾਬ ਦੇਣ ਲਈ ਅੱਜ ਤੱਕ ਦਾ ਸਮਾਂ ਹੈ। ਅਸੀਂ ਭਵਿੱਖੀ ਰਣਨੀਤੀ ਘੜਨ ਲਈ ਸੰਯੁਕਤ ਕਿਸਾਨ ਮੋਰਚੇ ਦੀ ਬੁੱਧਵਾਰ ਨੂੰ ਹੰਗਾਮੀ ਮੀਟਿੰਗ ਸੱਦ ਲਈ ਹੈ। ਇਸ ਵਿੱਚ ਤੈਅ ਹੋਏਗੀ ਕਿ ਅੰਦੋਲਨ ਦਾ ਅਗਲਾ ਰੂਪ ਕੀ ਹੋਏਗਾ।

ਪਿਛੋਕੜ

Punjab Breaking News, 30 November 2021 LIVE Updates: ਖੇਤੀ ਕਾਨੂੰਨਾਂ ਦੀ ਵਾਪਸੀ ਮਗਰੋਂ ਕਿਸਾਨ ਅਗਲੀ ਰਣਨੀਤੀ ਦਾ ਐਲਾਨ ਕਰਨਗੇ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਹੈ ਕਿ ਕੇਂਦਰ ਕੋਲ ਸਾਡੀਆਂ ਬਕਾਇਆ ਮੰਗਾਂ ਦਾ ਜਵਾਬ ਦੇਣ ਲਈ ਅੱਜ ਤੱਕ ਦਾ ਸਮਾਂ ਹੈ। ਅਸੀਂ ਭਵਿੱਖੀ ਰਣਨੀਤੀ ਘੜਨ ਲਈ ਸੰਯੁਕਤ ਕਿਸਾਨ ਮੋਰਚੇ ਦੀ ਬੁੱਧਵਾਰ ਨੂੰ ਹੰਗਾਮੀ ਮੀਟਿੰਗ ਸੱਦ ਲਈ ਹੈ। ਇਸ ਵਿੱਚ ਤੈਅ ਹੋਏਗੀ ਕਿ ਅੰਦੋਲਨ ਦਾ ਅਗਲਾ ਰੂਪ ਕੀ ਹੋਏਗਾ।

ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਨੇ ਸੰਸਦ ਵਿੱਚ ਖੇਤੀ ਕਾਨੂੰਨ ਰੱਦ ਕੀਤੇ ਜਾਣ ਨੂੰ ਅੰਦੋਲਨਕਾਰੀ ਕਿਸਾਨਾਂ ਦੀ ਜਿੱਤ ਕਰਾਰ ਦਿੱਤੀ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੀਆਂ ਐਮਐਸਪੀ ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਬਾਰੇ ਮੰਗਲਵਾਰ ਨੂੰ ਸਰਦ ਰੁੱਤ ਇਜਲਾਸ ’ਚ ਕੋਈ ਫੈਸਲਾ ਲਏ।

ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ ਭਵਿੱਖੀ ਰਣਨੀਤੀ ਘੜਨ ਲਈ ਆਪਣੇ ਹੰਗਾਮੀ ਮੀਟਿੰਗ ਬੁੱਧਵਾਰ ਪਹਿਲੀ ਦਸੰਬਰ ਨੂੰ ਸੱਦ ਲਈ ਹੈ। ਕਿਸਾਨ ਆਗੂਆਂ ਨੇ ਕਿਹਾ, ‘‘ਕਾਨੂੰਨ ਵਾਪਸੀ ਸਾਡੀ ਜਿੱਤ ਹੈ। ਅਸੀਂ ਚਾਹੁੰਦੇ ਹਾਂ ਕਿ ਕਿਸਾਨਾਂ ਖਿਲਾਫ਼ ਦਰਜ ਕੇਸ ਵਾਪਸ ਲਏ ਜਾਣ। ਅਸੀਂ ਚਾਹੁੰਦੇ ਹਾਂ ਕਿ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ।

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਇਤਿਹਾਸਕ ਜਿੱਤ ਨੂੰ ਲੰਮੇ ਸਮੇਂ ਤੱਕ ਯਾਦ ਕੀਤਾ ਜਾਵੇਗਾ। ਬੀਕੇਯੂ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਇਹ ਅੰਦੋਲਨ ਕੌਮਾਂਤਰੀ ਪੱਧਰ ’ਤੇ ਭਾਰੀ ਇਕੱਠ ਵਾਲਾ, ਸ਼ਾਂਤਮਈ ਤੇ ਲੰਬੇ ਅੰਦੋਲਨ ਵਜੋਂ ਸਥਾਪਤ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਵੱਡੇ ਹੁੰਦੇ ਹਨ, ਸੱਤਾ ਨਹੀਂ, ਇਸ ਅੰਦੋਲਨ ਨੇ ਇਹ ਸਾਬਤ ਕੀਤਾ ਹੈ।

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.