(Source: ECI/ABP News)
Breaking News LIVE: ਅੰਦੋਲਨ ਬਾਰੇ ਕਿਸਾਨ ਜਥੇਬੰਦੀਆਂ 'ਚ ਹਿੱਲਜੁੱਲ, ਮੀਟਿੰਗਾਂ ਦਾ ਦੌਰ ਜਾਰੀ
Punjab Breaking News, 01 December 2021 LIVE Updates: ਕਿਸਾਨ ਆਗੂਆਂ 'ਚ ਵੱਖ-ਵੱਖ ਹਲਚਲ ਮਚ ਗਈ ਹੈ। ਹਰਿਆਣਾ ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਅੱਜ ਵੱਖ-ਵੱਖ ਮੀਟਿੰਗਾਂ ਕਰ ਰਹੀਆਂ ਹਨ।
LIVE

Background
ਕਿਸਾਨ ਅੰਦੋਲਨ ਹੁਣ ਕੁਝ ਹੋਰ ਮੰਗਾਂ 'ਤੇ ਅਟਕਿਆ
26 ਨਵੰਬਰ, 2020 ਨੂੰ ਦਿੱਲੀ ਦੀਆਂ ਸਰਹੱਦਾਂ 'ਤੇ 3 ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਸ਼ੁਰੂ ਹੋਇਆ ਕਿਸਾਨ ਅੰਦੋਲਨ ਹੁਣ ਕੁਝ ਹੋਰ ਮੰਗਾਂ 'ਤੇ ਅਟਕਿਆ ਹੋਇਆ ਹੈ। ਸਰਕਾਰ ਨੇ ਤਿੰਨੋਂ ਖੇਤੀਬਾੜੀ ਕਾਨੂੰਨ ਵਾਪਸ ਲੈ ਲਏ ਹਨ, ਜਿਸ ਤੋਂ ਬਾਅਦ ਸਭ 'ਚ ਹਲਚਲ ਮਚ ਗਈ ਹੈ ਕਿ ਬਾਕੀ ਮੰਗਾਂ ਦਾ ਕੀ ਹੋਏਗਾ। ਇਸ ਨੂੰ ਲੈ ਕੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਲਗਾਤਾਰ ਮੀਟਿੰਗਾਂ ਕਰ ਰਹੀਆਂ ਹਨ।
ਹਰਿਆਣਾ ਸਰਕਾਰ ਵੱਲੋਂ ਗੱਲਬਾਤ ਲਈ ਕੋਈ ਸੱਦਾ ਨਹੀਂ ਆਇਆ
ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਤਰਫੋਂ ਐਮਐਸਪੀ ਗਾਰੰਟੀ ਐਕਟ 'ਤੇ ਬਣਾਈ ਜਾਣ ਵਾਲੀ ਕਮੇਟੀ 'ਚ 5 ਨਾਂ ਮੰਗੇ ਗਏ ਹਨ ਤੇ ਕੇਸ ਵਾਪਸ ਲੈਣ ਲਈ ਫੋਨਾ ਆਇਆ ਹੈ, ਪਰ ਹਰਿਆਣਾ ਸਰਕਾਰ ਵੱਲੋਂ ਗੱਲਬਾਤ ਲਈ ਕੋਈ ਸੱਦਾ ਨਹੀਂ ਆਇਆ। ਹਰਿਆਣਾ ਸਰਕਾਰ ਨੇ ਸਾਨੂੰ ਕਿਹਾ ਹੈ ਕਿ ਪਹਿਲਾਂ ਅੰਦੋਲਨ ਖਤਮ ਕਰੋ, ਫਿਰ ਗੱਲਬਾਤ ਹੋਵੇਗੀ।
ਕਿਸਾਨ ਜਥੇਬੰਦੀਆਂ ਅੱਜ ਵੱਖ-ਵੱਖ ਮੀਟਿੰਗਾਂ
ਹਰਿਆਣਾ ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਅੱਜ ਵੱਖ-ਵੱਖ ਮੀਟਿੰਗਾਂ ਕਰ ਰਹੀਆਂ ਹਨ। ਉਧਰ, ਅੱਜ ਹੋਣ ਵਾਲੀ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ, ਹੁਣ ਇਹ ਮੀਟਿੰਗ 4 ਦਸੰਬਰ ਨੂੰ ਹੋਵੇਗੀ।
ਕਿਸਾਨ ਆਗੂਆਂ 'ਚ ਹਲਚਲ ਮਚੀ
ਕੇਂਦਰ ਸਰਕਾਰ ਨੇ ਲੋਕ ਸਭਾ ਤੇ ਰਾਜ ਸਭਾ 'ਚ ਤਿੰਨੇ ਖੇਤੀ ਕਾਨੂੰਨ ਵਾਪਸ ਲੈ ਲਏ ਹਨ। ਇਸ ਮਗਰੋਂ ਕਿਸਾਨ ਲੀਡਰ ਸਤਨਾਮ ਸਿੰਘ ਨੇ ਦਾਅਵਾ ਕੀਤਾ ਹੈ ਕਿ ਸਰਕਾਰ ਨੇ ਸਾਡੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ। ਇਸ ਦੇ ਨਾਲ ਹੀ ਕਿਸਾਨ ਆਗੂਆਂ 'ਚ ਵੱਖ-ਵੱਖ ਹਲਚਲ ਮਚ ਗਈ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
